ਚੰਡੀਗੜ੍ਹ : 
ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਸੋਮਵਾਰ ਨੂੰ ਕਲਾ ਭਵਨ ਸੈਕਟਰ-16 ਵਿੱਚ ਕਾਰਜਕਾਰਨੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਲਾ ਪਰਿਸਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕੀਤੀ।ਪੰਜਾਬ ਕਲਾ ਪ੍ਰੀਸ਼ਦ ਵੱਲੋਂ ਪੰਜਾਬ ਉਤਸਵ ਮੇਲੇ ‘ਚ ਦਿੱਤੇ ਜਾਣ ਵਾਲੇ ਸਨਮਾਨਾਂ ਦਾ ਐਲਾਨ ਕੀਤਾ ਗਿਆ। 2026 ‘ਪੰਜਾਬ ਰਤਨ’ ਇਸ ਵਾਰ ਪ੍ਰੋ. ਕਰਮਜੀਤ ਸਿੰਘ (ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੂੰ, ਮਾਤ ਭਾਸ਼ਾ ਸਨਮਾਨ ਬਚਿੰਤ ਕੋਰ ਨੂੰ ਦਿੱਤਾ ਜਾਵੇਗਾ। ਪੰਜਾਬ ਗੌਰਵ ਸਨਮਾਨ ਰੰਗਮੰਚ–ਨੀਨਾ ਟਿਵਾਣਾ ਨੂੰ, ਸਿਨੇਮਾ ਗੁਰਵਿੰਦਰ ਸਿੰਘ ਨੂੰ, ਕਲਾ ਦੇਵਇੰਦਰ ਨੂੰ ਤੇ ਸਾਹਿਤ ਲਈ ਗੁਰਭਜਨ ਗਿੱਲ ਨੂੰ ਪ੍ਰਦਾਨ ਕੀਤਾ ਜਾਵੇਗਾ। ਮਹਿੰਦਰ ਸਿੰਘ ਰੰਧਾਵਾ, ਯਾਦਗਾਰੀ ਉਤਸਵ 2 ਫਰਵਰੀ ਤੋਂ ਲੈ ਕੇ 7 ਫਰਵਰੀ ਤੱਕ ਚੱਲੇਗਾ। ਇਸ ਦੌਰਾਨ ਕਵੀ ਦਰਬਾਰ, ਕਲਾ ਕਾਰਗੁਜ਼ਾਰੀਆਂ, ਫਿਲਮ ਅਤੇ ਨਾਟਕ ਦਾ ਮੰਚਨ ਕੀਤਾ ਜਾਵੇਗਾ। ਸਾਰੇ ਅਵਾਰਡੀਆਂ ’ਤੇ ਇੱਕ ਦਿਨ ਦਾ ਸੈਮੀਨਾਰ ਹੋਵੇਗਾ, ਜਿਸ ਵਿੱਚ ਉਹਨਾਂ ਬਾਰੇ ਪਰਚੇ ਪੜ੍ਹੇ ਜਾਣਗੇ। 2 ਫਰਵਰੀ ਨੂੰ ਉਦਘਾਟਨੀ ਸਮਾਰੋਹ, 3 ਫਰਵਰੀ ਤੋਂ 6 ਫਰਵਰੀ ਤੱਕ ਅਕਾਦਮੀਆਂ ਦੇ ਪ੍ਰੋਗਰਾਮ ਹੋਣਗੇ ਅਤੇ ਆਖਰੀ ਦਿਨ 7 ਫਰਵਰੀ ਨੂੰ ਸਨਮਾਨ ਦਿੱਤੇ ਜਾਣਗੇ। ਚੇਅਰਮੈਨ ਸਵਰਨਜੀਤ ਸਵੀ ਹੋਰਾਂ ਨੇ ਸਭ ਕਲਾ ਪ੍ਰੇਮੀਆਂ ਨੂੰ ਇਸ ਵਿਲੱਖਣ ਉਤਸਵ ਦਾ ਹਿੱਸਾ ਬਣਨ ਦੀ ਗੁਜ਼ਾਰਿਸ਼ ਕੀਤੀ।

