By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ‘ਚ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ,ਬਹਾਲ ਹੋਣਗੇ ਮੁਅੱਤਲ ਮੁਲਾਜ਼ਮ; ਸੋਮਵਾਰ ਤੋਂ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਪੰਜਾਬ ‘ਚ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ,ਬਹਾਲ ਹੋਣਗੇ ਮੁਅੱਤਲ ਮੁਲਾਜ਼ਮ; ਸੋਮਵਾਰ ਤੋਂ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ

breakingPunjab

ਪੰਜਾਬ ‘ਚ ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ,ਬਹਾਲ ਹੋਣਗੇ ਮੁਅੱਤਲ ਮੁਲਾਜ਼ਮ; ਸੋਮਵਾਰ ਤੋਂ ਆਮ ਵਾਂਗ ਚੱਲਣਗੀਆਂ ਸਰਕਾਰੀ ਬੱਸਾਂ

Major Times Editor
Last updated: November 30, 2025 7:49 pm
Major Times Editor Published November 30, 2025
Share
SHARE

 ਪੱਟੀ :

ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ਵਿਖੇ ਟਰਾਂਸਪੋਰਟ ਮੰਤਰੀ ਦੀ ਰਿਹਾਇਸ਼ ’ਤੇ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ। ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜ਼ਰੀਏ ਕੱਢਿਆ ਜਾ ਸਕਦਾ ਹੈ। ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ।

ਕੇਰਲਾ ਨੂੰ ਪੰਜਾਬ ਸਾਹੀਵਾਲ ਨਸਲ ਦੇ ਸਾਨ੍ਹ ਸਪਲਾਈ ਕਰੇਗਾ : ਗੁਰਮੀਤ ਸਿੰਘ ਖੁੱਡੀਆਂ

ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨੇ ਖ਼ੁਦ ਨੂੰ ਮਾਰੀ ਗੋਲੀ

ਜਥੇਦਾਰ ਗੜਗੱਜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਕਿਹਾ- ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪ੍ਰਭਾਵਿਤਾਂ ਦੀ ਮਦਦ ’ਚ ਫੇਲ੍ਹ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਪਾਲਮ ਹਵਾਈ ਅੱਡੇ ‘ਤੇ ਰੂਸੀ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ, PM ਮੋਦੀ ਨੇ ਪ੍ਰੋਟੋਕਾਲ ਤੋੜ ਕੇ ਪੁਤਿਨ ਨੂੰ ਪਾਈ ਜੱਫੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?