By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ‘ਚ ਹੁਣ ਤਕ 61.01 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ : CM ਭਗਵੰਤ ਮਾਨ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ‘ਚ ਹੁਣ ਤਕ 61.01 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ : CM ਭਗਵੰਤ ਮਾਨ

Punjab

ਪੰਜਾਬ ‘ਚ ਹੁਣ ਤਕ 61.01 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ : CM ਭਗਵੰਤ ਮਾਨ

Major Times Editor
Last updated: October 24, 2025 5:58 am
Major Times Editor Published October 24, 2025
Share
SHARE

chandigarh-

ਪੰਜਾਬ ਵਿਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਤੈਅ ਕੀਤੇ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਹੈ। ਫ਼ਤਿਹਗੜ੍ਹ ਸਾਹਿਬ ਦੀ ਬਸੀ ਪਠਾਣਾਂ ਅਤੇ ਮੋਰਿੰਡਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਚਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ  ਧਿਆਨ ਵਿਚ ਰਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਨਿਰਧਾਰਤ ਮਾਪਦੰਡਾਂ ਵਿਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿਚ ਨਮੀ ਦੀ ਮਾਤਰਾ, ਖ਼ਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਸ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ ਕਈ ਪ੍ਰਭਾਵਤ ਖੇਤਰਾਂ ਵਿਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ। ਭਗਵੰਤ ਸਿੰਘ ਮਾਨ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2025-26 ਵਿਚ ਝੋਨੇ ਦੀ ਖ਼ਰੀਦ ਲਈ 1822 ਖ਼ਰੀਦ ਕੇਂਦਰਾਂ ਨੂੰ ਨੋਟੀਫ਼ਾਈ ਕੀਤਾ ਹੈ ਅਤੇ ਇਹ ਸਾਰੀਆਂ ਮੰਡੀਆਂ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੁਆਰਾ ਅਲਾਟ ਕੀਤੀਆਂ ਗਈਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਦਸਿਆ ਕਿ ਅੱਜ ਤਕ ਸੂਬੇ ਦੀਆਂ ਮੰਡੀਆਂ ਵਿਚ 63.49 ਲੱਖ ਮੀਟ੍ਰਿਕ ਟਨ ਝੋਨਾ ਪਹੁੰਚਿਆ ਹੈ, ਜਿਸ ਵਿਚੋਂ 61.01 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਦੇ 72 ਘੰਟਿਆਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿਚੋਂ 91.80 ਫ਼ੀ ਸਦੀ ਲਿਫਟਿੰਗ ਹੋ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦਸਿਆ ਕਿ ਝੋਨੇ ਦੀ ਖ਼ਰੀਦ ਦੇ ਬਦਲੇ ਕਿਸਾਨਾਂ ਨੂੰ ਕੁਲ 13073.07 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੀਤੇ ਗਏ ਯਤਨਾਂ ਸਦਕਾ ਮੰਡੀਆਂ ਵਿਚ ਖ਼ਰੀਦ ਕਾਰਜ ਬਹੁਤ ਹੀ ਸੁਚਾਰੂ ਢੰਗ ਨਾਲ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪਣੀ ਉਪਜ ਵੇਚਣ ਵਿਚ ਸਹੂਲਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਗੰਭੀਰ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਵਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜੇ ਤਕ ਪ੍ਰਧਾਨ ਮੰਤਰੀ ਵਲੋਂ ਹੜ੍ਹ ਰਾਹਤ ਲਈ ਐਲਾਨੇ ਗਏ 1600 ਕਰੋੜ ਰੁਪਏ ਨਹੀਂ ਮਿਲੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਨਾਲ ਇਸ ਦੁਰਵਿਵਹਾਰ ਨੂੰ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਉਹ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ ’ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰੁਪਿੰਦਰ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਸਾਧੂ ਰਾਮ ਭੰਟਮਾਜਰਾ ਜ਼ਿਲ੍ਹਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਵੀ ਹਾਜ਼ਰ ਸਨ।

ਮੁੱਖ ਮੰਤਰੀ ਵਾਇਰਲ ਵੀਡੀਉ ਬਾਰੇ ਬੋਲੇ, ”ਭਾਜਪਾ ਕੋਲ ਫੇਕ ਗੱਲਾਂ ਦੇ ਸਿਵਾਏ ਹੋਰ ਹੈ ਹੀ ਕੀ”?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਕਥਿਤ ਵੀਡੀਉ ਕੈਨੇਡਾ ਬੈਠੇ ਜਗਮਨ ਸਮਰਾ ਨਾਂ ਦੇ ਵਿਅਕਤੀ ਵਲੋਂ ਵਾਇਰਲ ਕੀਤੇ ਜਾਣ ਦਾ ਮਾਮਲਾ ਕਾਫ਼ੀ ਚਰਚਾ ਵਿਚ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਜਗਮਨ ਵਿਰੁਧ ਫ਼ਰਜ਼ੀ ਵੀਡੀਉ ਜਾਰੀ ਕਰ ਕੇ ਮੁੱਖ ਮੰਤਰੀ ਦਾ ਅਕਸ ਖ਼ਰਾਬ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਉਸ ਨੂੰ ਬਾਹਰੋਂ ਵਾਪਸ ਲਿਆਉਦ ਦੀ ਕਾਰਵਾਈ ਵੀ ਸ਼ੁਰੂ ਕਰ ਦਿਤੀ ਗਈ ਹੈ। ਅੱਜ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਇਸ ਬਾਰੇ ਟਵੀਟ ਕੀਤੇ ਜਾਣ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਫੇਕ ਵੀਡੀਉ ਦਸਦਿਆਂ ਤਿਖੀ ਟਿਪਣੀ ਕੀਤੀ ਕਿ ਭਾਜਪਾ ਕੋਲ ਫੇਕ ਗੱਲਾਂ ਤੋਂ ਬਿਨਾਂ ਹੋਰ ਹੈ ਕੀ? ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਜਿਹੜਾ ਬੰਦਾ ਹਰ ਛੋਟੀ ਗੱਲ ਉਪਰ ਪ੍ਰੈਸ ਕਾਨਫ਼ਰੰਸ ਕਰਦਾ ਹੈ ਉਹ ਅਪਣੀ ਕਥਿਤ ਵੀਡੀਉ ਬਾਰੇ ਇੰਨਾ ਚੁੱਪ ਕਿਉਂ ਹੈ?  ਉਨ੍ਹਾਂ ਕਿਹਾ ਸੀ ਕਿ ਪੰਜਾਬ ਜਵਾਬ ਮੰਗਦਾ ਹੈ ਅਤੇ ਇਸ ਬਾਰੇ ਸਪੱਸ਼ਟੀਕਰਨ ਦਿਤਾ ਜਾਵੇ। ਅਸ਼ਵਨੀ ਸ਼ਰਮਾ ਦੇ ਟਵੀਟ ਬਾਅਦ ‘ਆਪ’ ਆਗੂ ਬਲਤੇਜ ਪੰਨੂੰ ਅਤੇ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਵੀ ਭਾਜਪਾ ਉਪਰ ਤਿਖੇ ਹਮਲੇ ਕਰਦਿਆਂ ਨਿਸ਼ਾਨੇ ਸਾਧੇ। ਉਧਰ ਭਾਜਪਾ ਦੇ ਮੀਡੀਆ ਇੰਚਾਰਜ ਵਨੀਤ ਜੋਸ਼ੀ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਮੁੱਖ ਮੰਤਰੀ ਤੋਂ ਵੀਡੀਉ ਬਾਰੇ ਸਵਾਲ ਪੁਛੇ।

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

ਪੰਜਾਬ ਸਰਕਾਰ ਨੇ ਐੱਨਜੀਟੀ ਨੂੰ ਦੱਸਿਆ ਜ਼ੀਰਾ ਡਿਸਟਿਲਰੀ ਹੈ ‘ਠੱਗ ਉਦਯੋਗ’, ਫੈਲਾਅ ਰਹੀ ਹੈ ਗੰਭੀਰ ਪ੍ਰਦੂਸ਼ਣ

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਅਦਾਲਤ ਨੇ ਈਡੀ ਨੂੰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਸੌਤੇਲੇ ਬਾਪ ਨੇ ਆਪਣੀ 9 ਸਾਲਾ ਬੱਚੀ ਨਾਲ ਕੀਤਾ ਜਬਰ ਜਨਾਹ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?