ਪਟਿਆਲਾ :
ਹੜ੍ਹਾਂ ਤੋਂ ਬਾਅਦ ਸਭ ਤੋਂ ਵੱਧ ਚਮੜੀ ਦੇ ਰੋਗ ਸਾਹਮਣੇ ਆਏ ਹਨ ਤੇ 22000 ਮਰੀਜ਼ਾਂ ‘ਚ ਇਸ ਦੇ ਲੱਛਣ ਪਾਏ ਗਏ, 19 ਹਜ਼ਾਰ ਬੁਖਾਰ ਦੇ ਮਰੀਜ਼, 10 ਹਜ਼ਾਰ ਨੂੰ ਅੱਖਾਂ ਦੀ ਤਕਲੀਫ਼, 4500 ਕੇਸ ਡਾਇਰੀਆ ਦੇ ਅਤੇ ਸੱਪਾਂ ਦੇ ਡੰਗਣ ਕਰ ਕੇ 16 ਮੌਤਾਂ ਰਿਪੋਰਟ ਹੋਈਆਂ ਹਨ।ਇਹ ਗੱਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸੀ। ਹੁਣ ਵਿਭਾਗ ਨੇ ਡੇਂਗੂ, ਚਿਕਨਗੁਨੀਆ, ਡਾਇਰੀਆ, ਹੈਜਾ ਤੇ ਹੋਰ ਮਾਰੂ ਬਿਮਾਰੀਆਂ ਦੀ ਰੋਕਥਾਮ ਲਈ 92 ਲੱਖ ਘਰਾਂ ਤੱਕ ਪਹੁੰਚ ਬਣਾਈ ਹੈ ਜਦਕਿ ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਕਾਰਜਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪ੍ਰਸ਼ੰਸਾ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਹੜ੍ਹਾਂ ਤੋਂ ਬਾਅਦ ਮਹਾਂਮਾਰੀ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਮੁਸਤੈਦੀ ਨਾਲ ਲੱਗਿਆ ਹੋਇਆ ਹੈ ਅਤੇ ਹੜ੍ਹਾਂ ਵਿੱਚ ਵੀ 848 ਟੀਮਾਂ ਬਣਾ ਕੇ 24 ਘੰਟੇ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਰਕੇ ਸਿਹਤ ਵਿਭਾਗ ਦਾ ਵੀ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਪਰੰਤੂ ਸਿਹਤ ਵਿਭਾਗ ਨੇ ਵਿਸ਼ੇਸ਼ ਕੈਂਪ ਲਗਾਕੇ ਹੁਣ ਤੱਕ 1.42 ਲੱਖ ਲੋਕਾਂ ਦਾ ਚੈਕਅਪ ਕਰਕੇ 87 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਹਨ