By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਰਾਹਤ ਸਹਾਇਤਾ ਰਾਸ਼ੀ ਵਜੋਂ 1600 ਕਰੋੜ ਰੁਪਏ ਜਾਰੀ ਕਰਨ ’ਚ ਦੇਰੀ ਦਾ ਮੁੱਦਾ ਉਠਾਇਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਰਾਹਤ ਸਹਾਇਤਾ ਰਾਸ਼ੀ ਵਜੋਂ 1600 ਕਰੋੜ ਰੁਪਏ ਜਾਰੀ ਕਰਨ ’ਚ ਦੇਰੀ ਦਾ ਮੁੱਦਾ ਉਠਾਇਆ

Jalandhar

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਰਾਹਤ ਸਹਾਇਤਾ ਰਾਸ਼ੀ ਵਜੋਂ 1600 ਕਰੋੜ ਰੁਪਏ ਜਾਰੀ ਕਰਨ ’ਚ ਦੇਰੀ ਦਾ ਮੁੱਦਾ ਉਠਾਇਆ

Major Times Editor
Last updated: November 27, 2025 7:57 pm
Major Times Editor Published November 27, 2025
Share
SHARE

ਕਿਹਾ, 3000 ਤੋਂ ਵੱਧ ਖੇਡ ਮੈਦਾਨ, 2800 ਨਵੀਆਂ ਆਂਗਣਵਾੜੀ ਇਮਾਰਤਾਂ ਰਾਜ ’ਚ ਪੇਂਡੂ ਵਿਕਾਸ ਨੂੰ ਦੇਣਗੀਆਂ ਹੋਰ ਹੁਲਾਰਾ

ਜਲੰਧਰ,

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਗਨਰੇਗਾ ਸਕੀਮ ਤਹਿਤ ਕੇਂਦਰ ਸਰਕਾਰ ਕੋਲ ਬਕਾਇਆ 250 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਕੇਂਦਰੀ ਮੰਤਰੀ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਸ਼੍ਰੀ ਸੌਂਦ ਨੇ ਕਿਹਾ ਕਿ ਮਟੀਰੀਅਲ ਕੰਪੋਨੈਂਟ ਅਧੀਨ ਰੋਕੇ ਗਏ ਫੰਡਜ਼ ਕਰਕੇ ਪੰਜਾਬ ਵਿੱਚ ਇਸ ਅਹਿਮ ਪੇਂਡੂ ਰੋਜ਼ਗਾਰ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਗੰਭੀਰ ਰੁਕਾਵਟ ਪੈਦਾ ਹੋਈ ਹੈ। ਉਜਰਤ ਵਿੱਚ ਸਮਾਨਤਾ ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰ ਮੰਤਰੀ ਨੂੰ ਮਗਨਰੇਗਾ ਅਧੀਨ ਕੰਮ ਕਰਨ ਵਾਲੇ ਰਾਜ ਮਿਸਤਰੀਆਂ ਦੀਆਂ ਉਜਰਤਾਂ ਵਿੱਚ ਸੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਰਾਜ ਮਿਸਤਰੀ ਨੂੰ 400 ਰੁਪਏ ਪ੍ਰਤੀ ਦਿਨ ਮਿਲਦੇ ਹਨ, ਜਦਕਿ ਪੰਜਾਬ ਵਿੱਚ ਰਾਜ ਮਿਸਤਰੀ ਨੂੰ ਸਿਰਫ਼ 346 ਰੁਪਏ ਉਜਰਤ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮਹਿੰਗਾਈ ਅਤੇ ਮਜ਼ਦੂਰੀ ਦੀਆਂ ਦਰਾਂ ਵਧਣ ਕਰਕੇ ਇੰਨੀ ਘੱਟ ਉਜਰਤ ‘ਤੇ ਹੁਨਰਮੰਦ ਮਿਸਤਰੀ ਮਿਲਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਗੁਆਂਢੀ ਰਾਜਾਂ ਵਿਚਕਾਰ ਇਹ ਵਿਤਕਰਾ ਖਤਮ ਹੋਣਾ ਚਾਹੀਦਾ ਹੈ। ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੰਜਾਬ ਦੀ ਪਹਿਲਕਦਮੀ ‘ਤੇ ਚਾਨਣਾ ਪਾਉਂਦਿਆਂ ਸ਼੍ਰੀ ਸੌਂਦ ਨੇ ਦੱਸਿਆ ਕਿ ਰਾਜ ਦੇਸ਼ ਵਿੱਚ ਮਗਨਰੇਗਾ ਕਾਮਿਆਂ ਲਈ ਚਿਹਰੇ ਦੀ ਪਹਿਚਾਣ (ਫੇਸ ਰਿਕੋਗਨੀਸ਼ਨ) ਅਤੇ ਜੀਓ-ਟੈਗਿੰਗ-ਆਧਾਰਿਤ ਹਾਜ਼ਰੀ ਪ੍ਰਣਾਲੀ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ, ਜੋ ਕਿ ਮੌਜੂਦਾ ਸਮੇਂ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਿਹਾ ਹੈ, ਨੂੰ ਜਲਦ ਹੀ ਸਾਰੇ 23 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਆਪਕ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪਿਛਲੀਆਂ ਸਰਕਾਰਾਂ ਦੌਰਾਨ ਮਗਨਰੇਗਾ ਵਿੱਚ ਬੇਨਿਯਮੀਆਂ ਨਾਲ ਸਬੰਧਤ 23 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਤੋਂ 2 ਕਰੋੜ ਰੁਪਏ ਰਿਕਵਰ ਵੀ ਕੀਤੇ ਗਏ ਹਨ। ਸ਼੍ਰੀ ਸੌਂਦ ਨੇ ਕੇਂਦਰ ਸਰਕਾਰ ਨੂੰ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਸਹਾਇਤਾ ਵਜੋਂ ਪਹਿਲਾਂ ਐਲਾਨ ਕੀਤੇ ਗਏ 1600 ਕਰੋੜ ਰੁਪਏ ਦੇ ਬਕਾਇਆ ਹੜ੍ਹ ਰਾਹਤ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਯਾਦ ਦਿਵਾਉਣ ਦੇ ਬਾਵਜੂਦ ਇੱਕ ਵੀ ਰੁਪਿਆ ਜਾਰੀ ਨਹੀਂ ਕੀਤਾ ਗਿਆ, ਜੋ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਗਏ ਮਤਰੇਈ ਮਾਂ ਵਾਲੇ ਸਲੂਕ ਨੂੰ ਦਰਸਾਉਂਦਾ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਰਾਜ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨਾਂ ਦਾ ਨਿਰਮਾਣ ਅਤੇ 2,800 ਤੋਂ ਵੱਧ ਨਵੇਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੁਹਰਾਇਆ ਕਿ ਇਹ ਪ੍ਰਾਜੈਕਟ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ।

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਲਿਸ ਵਲੋਂ ਸੁਰਖਿਆ ਸਬੰਧੀ ਤਿਆਰੀਆਂ

ਚੋਣਾਂ ’ਚ ‘ਆਪ’ ਦੀ ਵੱਡੀ ਜਿੱਤ ’ਤੇ ਟੀਨੂੰ ਦੀ ਅਗਵਾਈ ਹੇਠ ਕੱਢਿਆ ਰੋਡ ਸ਼ੋਅ

ਸ਼ਹੀਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ, DGP ਗੌਰਵ ਨੇ ਪੀਏਪੀ ‘ਚ ਭੇਟ ਕੀਤੇ ਸ਼ਰਧਾ ਦੇ ਫੁੱਲ

ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਡਿਪਟੀ ਮੇਅਰ ਮਲਕੀਤ ਸੁਭਾਨਾ ਪਹੁੰਚੇ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ

ਕੈਬਨਿਟ ਮੰਤਰੀ ਬੈਂਸ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧ ਦੇਖੇ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?