By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਦੇ 500 ਪਿੰਡ ਹੜ੍ਹ ਦੀ ਮਾਰ ਹੇਠ, ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ,
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ਦੇ 500 ਪਿੰਡ ਹੜ੍ਹ ਦੀ ਮਾਰ ਹੇਠ, ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ,

Punjab

ਪੰਜਾਬ ਦੇ 500 ਪਿੰਡ ਹੜ੍ਹ ਦੀ ਮਾਰ ਹੇਠ, ਕਿਸਾਨਾਂ ਦੀ ਲੱਖਾਂ ਏਕੜ ਫਸਲ ਤਬਾਹ,

Major Times Editor
Last updated: August 30, 2025 6:12 pm
Major Times Editor Published August 30, 2025
Share
SHARE

MP ਸੰਤ ਸੀਚੇਵਾਲ ਨੇ PM ਨੂੰ ਪੱਤਰ ਲਿਖ ਕੇ ਕੀਤੀ ਇਹ ਮੰਗ

ਨਵੀਂ ਦਿੱਲੀ/ਚੰਡੀਗੜ੍ਹ : ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਇਸ ਨੂੰ ਕੌਮੀ ਆਫਤ ਐਲਾਨਿਆ ਜਾਵੇ। ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬੱਦਲ ਫੱਟਣ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਏ ਮੀਂਹ ਨੇ ਵੀ ਸਥਿਤੀ ਨੂੰ ਗੰਭੀਰ ਕੀਤਾ ਹੈ। ਉਹਨਾਂ ਆਪਣੇ ਪੱਤਰ ਰਾਹੀ ਮੀਡੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਦੱਸਿਆ ਕਿ ਪੰਜਾਬ ਦੇ 500 ਦੇ ਕਰੀਬ ਪਿੰਡ, 300 ਸਰਕਾਰੀ ਸਕੂਲ ਅਤੇ 3 ਲੱਖ ਕਿਸਾਨਾਂ ਦੀ ਫਸਲ ਹ੍ਹੜਾਂ ਦੀ ਮਾਰ ਹੇਠ ਆਈ ਹੋਈ ਹੈ। 26 ਅਗਸਤ ਦੀ ਰਾਤ ਨੂੰ ਰਾਵੀ ਦਰਿਆ ਵਿੱਚ 14.11 ਲੱਖ ਕਿਊਸਿਕ ਦਾ ਵਹਾਅ ਸੀ, ਜਦਕਿ 1988 ਵਿੱਚ ਰਾਵੀ ਵਿੱਚ ਇਹ 11.20 ਲੱਖ ਕਿਊਸਿਕ ਪਾਣੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਬਿਆਸ ਦਰਿਆ ਵਿੱਚ ਵੀ ਇਸ ਵਾਰ 2.5 ਤੋਂ 3 ਲੱਖ ਕਿਊਸਿਕ ਤੱਕ ਪਾਣੀ ਵੱਗ ਚੁੱਕਾ ਹੈ। ਉਹਨਾਂ ਪੱਤਰ ਰਾਹੀ ਦੱਸਿਆ ਕਿ ਮੌਜੂਦਾ ਪਾਣੀ ਦੇ ਵਹਾਅ ਨੇ ਪੰਜਾਬ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੰਤ ਸੀਚੇਵਾਲ ਨੇ ਪੱਤਰ ਰਾਹੀ ਦੱਸਿਆ ਕਿ ਬਿਆਸ ਦਰਿਆ ਦੇੇ ਪਾਣੀ ਨੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਕਰਕੇ ਰੱਖ ਦਿੱਤੀ ਹੈ। ਇਸ ਸਮੇਂ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਤਿੰਨੇ ਖੇਤਰ ਬੁਰੀ ਤਰ੍ਹਾਂ ਨਾਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਹੜ੍ਹ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਹਨ। ਉਹਨਾਂ ਪੱਤਰ ਰਾਹੀ ਕਿਹਾ ਕਿ ਦੇਸ਼ ਤੇ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾਂ ਹੀ ਅਨਾਜ ਦੇ ਪੱਖ ਤੋਂ ਦੇਸ਼ ਦੇ ਅੰਨ੍ਹ ਭੰਡਾਰ ਭਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਕਿਸਾਨ ਅਤੇ ਜਵਾਨ ਹਮੇਸ਼ਾਂ ਹੀ ਦੇਸ਼ ਹਿੱਤ ਲਈ ਲੜਦੇ ਅਤੇ ਖੜਦੇ ਆ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਇਸ ਪੱਤਰ ਦਾ ਇੱਕ ਉਤਾਰਾ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਲਿਖਦਿਆ ਮੰਗ ਕੀਤੀ ਹੈ ਕਿ ਉਹ ਮਜ਼ਬੂਤੀ ਨਾਲ ਕੇਂਦਰ ਕੋਲ ਪੰਜਾਬ ਦਾ ਪੱਖ ਰੱਖਣ ਹੈ। ਉਹਨਾਂ ਪੱਤਰ ਰਾਹੀ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਹੜ੍ਹਾਂ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਵੱਲੋਂ ਵੀ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਤੱਥਾਂ ਸਮੇਤ ਆਪਣਾ ਪੱਖ ਰੱਖਿਆ ਜਾਵੇ, ਕਿ ਕਿਵੇਂ ਹਿਮਾਚਲ ਪ੍ਰਦੇਸ਼ ਸਮੇਤ ਹੋਰ ਪਹਾੜੀ ਇਲਾਕਿਆਂ ਵਿੱਚ ਪੈ ਰਹੇ ਮੋਹਲੇਧਾਰ ਮੀਹਾਂ ਦਾ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਆ ਕੇ ਭਾਰੀ ਤਬਾਹੀ ਮਚਾ ਰਿਹਾ ਹੈ। ਜਿਸ ਨਾਲ ਇਸ ਗੰਭੀਰ ਸਥਿਤੀ ਨਾਲ ਜੂਝ ਰਹੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਪੀੜਤ ਲੋਕਾਂ ਨੂੰ ਸਹੀ ਤੇ ਉਚਿਤ ਮੁਆਵਜ਼ਾ ਮਿਲ ਸਕੇ ਤੇ ਇਸ ਮੁਆਵਜ਼ੇ ਨੂੰ ਵਧੀ ਹੋਈ ਮਹਿੰਗਾਈ ਦੇ ਸੂਚਕ ਅੰਕ ਨਾਲ ਜੋੜ ਕੇ ਇਸ ਵਿੱਚ ਵਾਧਾ ਕੀਤਾ ਜਾਵੇ।

 

 

 

 

 

ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਆਪਣੀ ਇਸ ਮੰਗ ਨੂੰ ਦੁਹਰਾਇਆ ਕਿ ਮੁਆਵਜ਼ਾ ਕਾਸ਼ਤਕਾਰਾਂ ਨੂੰ ਮਿਲਣਾ ਚਾਹੀਦਾ ਹੈ।

 

ਜਲੰਧਰ ਦੀ ਫੈਕਟਰੀ ਵਿੱਚ ਕੈਂਟਰ ਡਿੰਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ; ਚਾਰ ਜ਼ਖ਼ਮੀ

ਪਟਿਆਲਾ ਤੋਂ ਦਿੱਲੀ ਦਾ ਸਫਰ ਹੁਣ ਸਿਰਫ਼ 3 ਘੰਟੇ 28 ਮਿੰਟ ’ਚ

ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਗੈਸ ਟੈਂਕਰ ਤੇ ਕਾਰ ਦੀ ਜ਼ਬਰਦਸਤ ਟੱਕਰ, ਇਕ ਦੀ ਮੌਕੇ ‘ਤੇ ਮੌਤ ਤੇ ਇਕ ਜ਼ਖ਼ਮੀ

ਵੇਰਕਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ

ਸ. ਇੰਦਰਜੋਤ ਸਿੰਘ ਭੰਡਾਰੀ ਦੇ ਸੁਭ ਵਿਆਹ ਮੌਕੇ ਸ਼ਹਿਰ ਦੀਆਂ ਪ੍ਰਮੁਖ ਹਸਤੀਆਂ ਨੇ ਸ਼ਿਰਕਤ ਕੀਤੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?