By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਪੁਲਿਸ ਨੇ ISI ਸਮਰਥਿਤ ਅੱਤਵਾਦੀਆਂ ਦੀਆਂ 26 ਕੋਸ਼ਿਸ਼ਾਂ ਨੂੰ ਕੀਤਾ ਨਾਕਾਮ, ਤਿਉਹਾਰਾਂ ਦੇ ਸੀਜ਼ਨ ਲਈ ਮਜ਼ਬੂਤ ਹੋਵੇਗੀ ਸੁਰੱਖਿਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ਪੁਲਿਸ ਨੇ ISI ਸਮਰਥਿਤ ਅੱਤਵਾਦੀਆਂ ਦੀਆਂ 26 ਕੋਸ਼ਿਸ਼ਾਂ ਨੂੰ ਕੀਤਾ ਨਾਕਾਮ, ਤਿਉਹਾਰਾਂ ਦੇ ਸੀਜ਼ਨ ਲਈ ਮਜ਼ਬੂਤ ਹੋਵੇਗੀ ਸੁਰੱਖਿਆ

Punjabbreaking

ਪੰਜਾਬ ਪੁਲਿਸ ਨੇ ISI ਸਮਰਥਿਤ ਅੱਤਵਾਦੀਆਂ ਦੀਆਂ 26 ਕੋਸ਼ਿਸ਼ਾਂ ਨੂੰ ਕੀਤਾ ਨਾਕਾਮ, ਤਿਉਹਾਰਾਂ ਦੇ ਸੀਜ਼ਨ ਲਈ ਮਜ਼ਬੂਤ ਹੋਵੇਗੀ ਸੁਰੱਖਿਆ

Major Times Editor
Last updated: September 30, 2025 7:04 am
Major Times Editor Published September 30, 2025
Share
SHARE

ਜਲੰਧਰ : 

ਵਿਦੇਸ਼ਾਂ ’ਚ ਬੈਠ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੇ ਗੈਂਗਸਟਰਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਵੱਲੋਂ ਸ਼ਹਿ ਮਿਲ ਰਹੀ ਹੈ। ਇਹ ਗੈਂਗਸਟਰ ਪੰਜਾਬ ’ਚ ਫਿਰੌਤੀ, ਧਮਕੀਆਂ ਤੇ ਅਪਰਾਧ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਪੁਲਿਸ ਲਗਾਤਾਰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ। ਇਹ ਗੱਲ ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਜਲੰਧਰ ’ਚ ਕਹੀ। ਉਹ ਸੂਬੇ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨਾਲ ਜੁੜੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਡੀਜੀਪੀ ਯਾਦਵ ਨੇ ਦੱਸਿਆ ਕਿ ਹਾਲ ਹੀ ਦੇ ਦਿਨਾਂ ’ਚ ਪੰਜਾਬ ਪੁਲਿਸ ਨੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਹਨ ਤੇ ਕਈ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਕੋਲ ਗੈਂਗਸਟਰਾਂ, ਫਿਰੌਤੀ ਜਾਂ ਅੱਤਵਾਦੀਆਂ ਨਾਲ ਜੁੜੀ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਛਾਣ ਗੁਪਤ ਰੱਖੀ ਜਾਵੇਗੀ। ਡੀਜੀਪੀ ਨੇ ਦੱਸਿਆ ਕਿ ਪਿਛਲੇ ਇਕ ਸਾਲ ’ਚ ਪੰਜਾਬ ਪੁਲਿਸ ਨੇ ਪਾਕਿਸਤਾਨ ਆਈਐੱਸਆਈ ਹਮਾਇਤ ਪ੍ਰਾਪਤ ਅੱਤਵਾਦੀਆਂ ਦੇ 26 ਤੋਂ ਵੱਧ ਯਤਨਾਂ ਨੂੰ ਨਾਕਾਮ ਕੀਤਾ ਹੈ ਜਿਨ੍ਹਾਂ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਪੁਲਿਸ ਮੁਲਜ਼ਮਾਂ ਤੇ ਅੱਤਵਾਦੀ ਤਾਕਤਾਂ ਖ਼ਿਲਾਫ਼ ਜ਼ੀਰੋ ਟੋਲਰੰਸ ਨੀਤੀ ’ਤੇ ਕੰਮ ਕਰ ਰਹੀ ਹੈ। ਇਸ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਚੱਲ ਰਹੇ ਯੁੱਧ ਬਾਰੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ ਲਗਭਗ 20,000 ਐੱਫਆਈਆਰ ਦਰਜ ਕੀਤੀਆਂ ਹਨ, 31,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 87 ਫੀਸਦੀ ਦੀ ਰਿਕਾਰਡ ਸਜ਼ਾ ਦਰ ਹਾਸਲ ਕੀਤੀ ਹੈ। ਇਹ ਦਰ ਦੇਸ਼ ’ਚ ਸਭ ਤੋਂ ਵੱਧ ਹੈ।

ਸ਼ਰਧਾਲੂਆਂ ਨਾਲ ਭਰਿਆ ਪਿਕਅੱਪ ਡੂੰਘੀ ਖੱਡ ‘ਚ ਡਿੱਗਿਆ, 8 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਵਿਜੀਲੈਂਸ ਨੇ ਕੀਤਾ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਸ਼ਹਿਰ ‘ਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਹੋਇਆ ਅਲੌਕਿਕ ਨਗਰ ਕੀਰਤਨ ਦਾ ਸਵਾਗਤ

ਸੜਕ ਹਾਦਸੇ ‘ਚ ਤਿਨ ਦੋਸਤਾਂ ਵਿਚ ਇਕ ਦੀ ਮੌਤ ਦੋ ਜ਼ਖਮੀ

ਪੰਜਾਬ ਪੁਲਿਸ ਜਲੰਧਰ ਦੇ ਐਸ਼.ਆਈ ਭੂਸ਼ਣ ਕੁਮਾਰ ’ਤੇ ਇਕ ਹੋਰ ਮਹਿਲਾ ਨੇ ਲਗਾਏ ਗੰਭੀਰ ਦੋਸ਼,

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?