By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

Jalandhar

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

Major Times Editor
Last updated: September 20, 2025 6:20 pm
Major Times Editor Published September 20, 2025
Share
SHARE

 ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ

ਫਿਲੌਰ (ਜਲੰਧਰ),major times:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ ਨੂੰ ਪਿੰਡ ਧੁਲੇਤਾ ਪੁੱਜੇ ਸਨ, ਜਿਥੇ ਪਹਿਲਾਂ ਉਨ੍ਹਾਂ ਮੌਕੇ ਦਾ ਜਾਇਜ਼ਾ ਲਿਆ। ਉਪਰੰਤ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ, ਮੋਹਤਬਰ ਵਿਅਕਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਧਿਰਾਂ ਦਾ ਪੱਖ ਜਾਣਿਆ। ਉਨ੍ਹਾਂ ਸਾਰੀਆਂ ਧਿਰਾਂ ਨੂੰ ਪਿੰਡ ਦੇ ਭਾਈਚਾਰੇ ਅਤੇ ਸਾਂਝ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰੇਰਿਤ ਕੀਤਾ। ਚੇਅਰਮੈਨ ਸ. ਗੜ੍ਹੀ ਦੇ ਯਤਨਾਂ ਸਦਕਾ ਪਿੰਡ ਧੁਲੇਤਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੇ ਜ਼ਮੀਨੀ ਵਿਵਾਦ ਸਬੰਧੀ ਪਿੰਡ ਦੀ ਪੰਚਾਇਤ, ਮੋਹਤਬਰ ਵਿਅਕਤੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੀ ਉਸਾਰੀ, ਜੋ ਕਿ ਪਿਛਲੇ ਦਿਨੀਂ ਵਿਵਾਦਾਂ ਵਿੱਚ ਆ ਗਈ ਸੀ, ਦਾ ਪੂਰਨ ਤੌਰ ’ਤੇ ਨਿਪਟਾਰਾ ਕਰਨ ਲਈ ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਧਲੇਤਾ ਵੱਲੋਂ ਕਾਰਵਾਈ ਰਜਿਸਟਰ ਅਤੇ ਮਤਿਆਂ ਵਿੱਚ ਆਈਆਂ ਤਕਨੀਕੀ ਕਮੀਆਂ ਨੂੰ ਦੇਖਦੇ ਹੋਏ, ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦਾ ਵਿਵਾਦ ਖੜ੍ਹਾ ਹੋਇਆ, ਸਬੰਧੀ ਸਬੰਧਤ ਪੰਚਾਇਤ ਸਕੱਤਰ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰਨ ਦੇ ਸੁਝਾਅ ਵਿਭਾਗ ਨੂੰ ਦਿੱਤੇ ਗਏ। ਇਸ ਤੋਂ ਇਲਾਵਾ ਇਸ ਕਮਿਊਨਿਟੀ ਹਾਲ ਦੇ ਜ਼ਮੀਨ ਸਬੰਧੀ ਵਿਵਾਦ ਦੇ ਪੱਕੇ ਤੌਰ ’ਤੇ ਹੱਲ ਲਈ ਖਸਰਾ ਨੰ. ਵਿੱਚ ਜ਼ਮੀਨ ਦੀ ਨਾਮ ਤਬਦੀਲੀ ਦਾ ਮਤਾ ਪਾਇਆ ਗਿਆ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਗੁਰੂ ਰਵਿਦਾਸ ਜੀ ਮਹਾਰਾਜ ਨਾਲ ਸਬੰਧਤ ਧਾਰਮਿਕ ਸਥਾਨਾਂ ਦੀਆਂ ਜ਼ਮੀਨਾਂ ਦੀ ਰੱਖਿਆ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਵਧੀਕੀ ਸਾਹਮਣੇ ਆਉਂਦੀ ਹੈ, ਤਾਂ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਨਾਲ ਖੜ੍ਹੀ ਹੈ ਅਤੇ ਹਰੇਕ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਪਰਲੀਨ ਕੌਰ ਬਰਾੜ, ਡੀ.ਐਸ.ਪੀ. ਐਸ.ਐਸ.ਬੱਲ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਤਹਿਸੀਲਦਾਰ ਮਨਦੀਪ ਸਿੰਘ, ਬੀ.ਡੀ.ਪੀ.ਓ. ਜਸਜੀਤ ਕੌਰ, ਸਰਪੰਚ ਸੁਖਬੀਰ ਸਿੰਘ ਸੁੱਖੀ, ਪੰਚ ਜਸਵੀਰ ਰਾਮ ਵਿਰਦੀ, ਧਰਮਪਾਲ ਵਿਰਦੀ ਤੇ ਮਨਜੀਤ ਕੌਰ ਅਤੇ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਬਹਾਦਰ ਰਾਮ ਤੇ ਅਮਰਜੀਤ ਕੇਲੇ ਵੀ ਮੌਜੂਦ ਸਨ।

ਆਉਟਸੋਰਸ ਮੁਲਾਜ਼ਮਾਂ ਦਾ ਠੇਕੇਦਾਰੀ ਨੀਤੀ ਖ਼ਿਲਾਫ਼ ਧਰਨਾ ਜਾਰੀ

ਅਮਨ ਨਗਰ ’ਚ ਹੋਈ ਠਾਹ-ਠਾਹ, ਸਹੁਰੇ ਘਰ ਗਏ ਨੌਜਵਾਨ ‘ਤੇ ਫਾਇਰਿੰਗ;

: https://majortimes.in/20-ਬੱਚਿਆਂ-ਦੀ-ਮੌਤ-ਮਗਰੋਂ-ਪੰਜਾਬ/

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀਆਂ 5 ਟਰੈਵਲ ਏਜੰਸੀਆਂ ਦੇ ਲਾਇਸੰਸ ਰੱਦ/ਕੈਂਸਲ

ਦਿਲਜੀਤ ਦੁਸਾਂਝ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਦਿੱਤੀ ਹੱਲਾ ਸ਼ੇਰੀ, ਕਿਹਾ- ਪੰਜਾਬ ਜ਼ਖ਼ਮੀ ਹੈ ਪਰ ਹਾਰਿਆ ਨਹੀਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?