By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ

Jalandhar

ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ

Major Times Editor
Last updated: January 1, 2026 5:54 am
Major Times Editor Published January 1, 2026
Share
SHARE

ਕੈਬਨਿਟ ਮੰਤਰੀ ਵਲੋਂ ਗਹਿਣਿਆਂ ਦੀ ਦੁਕਾਨ ’ਤੇ ਹੋਈ ਲੁੱਟ ’ਚ ਨਿਆਂ ਦਿਵਾਉਣ ਦਾ ਭਰੋਸਾ, ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

ਕਿਹਾ, ਪੰਜਾਬ ਪੁਲਿਸ ਵਲੋਂ ਮੁਲਜ਼ਮਾਂ ਨੂੰ ਫੜਨ ਲਈ 24 ਘੰਟੇ ਕੰਮ ਕੀਤਾ ਜਾ ਰਿਹੈ

ਜਲੰਧਰ,

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ ਅਤੇ ਅਮਨ ਕਾਨੂੰਨ, ਸ਼ਾਂਤੀ ਤੇ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲਿਆਂ ਨਾਲ ਸ਼ਖਤੀ ਨਾਲ ਨਿਪਟਿਆ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਖੇ ਬੱਬਰ ਜਵੈਲਰਜ਼ ਦੀ ਦੁਕਾਨ ਦਾ ਦੌਰਾ ਕੀਤਾ ਗਿਆ, ਜਿਥੇ ਕੁਝ ਦਿਨ ਪਹਿਲਾਂ ਨਕਾਬਪੋਸ਼ ਅਨਸਰਾਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦੁਕਾਨ ਦੇ ਮਾਲਕ ਅਤੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੇ ਜਲਦ ਤੋਂ ਜਲਦ ਨਿਆਂ ਯਕੀਨੀ ਬਣਾਉਣ ਦਾ ਭਰੋਸਾ ਦੁਆਇਆ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਪੁਲਿਸ ਦੀਆਂ ਸਪੈਸ਼ਲ ਟੀਮਾਂ ਨੂੰ ਲਗਾਇਆ ਗਿਆ ਹੈ ਅਤੇ ਇਹਨਾਂ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੋ ਵੀ ਇਸ ਅਪਰਾਧ ਵਿੱਚ ਸ਼ਾਮਿਲ ਹੋਣਗੇ, ਬੱਚ ਨਹੀਂ ਸਕਣਗੇ ਤੇ ਉਹਨਾਂ ਨੂੰ ਸਖਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁੱਟੇ ਗਹਿਣੇ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਜਾਣਗੇ। ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਪੁਲਿਸ ਵਲੋਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਅਤ ਵਾਤਾਵਰਣ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਖਿਲਾਫ਼ ਫੈਸਲਾਕੁੰਨ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਭਾਰਗੋ ਕੈਂਪ ਵਿੱਚ ਇਸੇ ਤਰ੍ਹਾਂ ਦੀ ਹੋਈ ਵਾਰਦਾਤ ਵਿੱਚ 48 ਘੰਟਿਆਂ ਵਿੱਚ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਸੀਨੀਅਰ ਅਧਿਕਾਰੀਆਂ ਨੂੰ ਇਸ ਕੇਸ ਦੇ ਹੱਲ ਕਰਨ ਲਈ ਉਸੇ ਤਰ੍ਹਾਂ ਦੀ ਰਣਨੀਤੀ ਅਪਣਾਉਣ ਲਈ ਕਿਹਾ ਗਿਆ ਹੈ। ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਅਤੇ ਉਹਨਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਰਹੇਗੀ ਅਤੇ ਜੋ ਵੀ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਨੂੰ ਸਖ਼ਤ ਤੇ ਤੁਰੰਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

– ਹੁਣ ਤੱਕ 2,83,969 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਨੂੰ 678 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ

ਹਰਿਆਣਾ ’ਚ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਕੈਬਨਿਟ ਮੰਤਰੀ ਵੱਲੋਂ ਕੈਂਡਲ ਮਾਰਚ ਦੀ ਅਗਵਾਈ

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਪੁਲਿਸ ਵਲੋਂ ਸੁਰਖਿਆ ਸਬੰਧੀ ਤਿਆਰੀਆਂ

ਸੁਰਿੰਦਰ ਭਾਪਾ ਦੀ ਸੱਸ ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਦੀ ਮਾਤਾ ਅਜੀਤ ਕੌਰ ਦਾ ਦੇਹਾਂਤ, ਭਲਕੇ ਹੋਵੇਗਾ ਸਸਕਾਰ

ਆਈ.ਟੀ.ਆਈ. ਲਾਜਪਤ ਨਗਰ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?