By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ

Jalandhar

ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ

Major Times Editor
Last updated: March 27, 2026 5:00 am
Major Times Editor Published March 27, 2026
Share
SHARE

 ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਆਦਮਪੁਰ/ਜਲੰਧਰ,

ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿਚ ਇਤਿਹਾਸਕ ਫੈਸਲੇ ਲੈਕੇ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਇਥੇ ਨਹਿਰ ਕਲੋਨੀ, ਆਦਮਪੁਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣਾਉਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਲਈ ਜ਼ਮੀਨ ਦਾ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਲੇਆਉਟ ਪਲਾਨ ਵੀ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਉਸਾਰੀ ਜਲਦ ਸ਼ੁਰੂ ਹੋ ਜਾਵੇਗੀ। ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਵਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਇਨ੍ਹਾਂ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦੇ ਕਾਰੋਬਾਰੀਆਂ ’ਤੇ ਵੱਡੇ ਪੱਧਰ ’ਤੇ ਸ਼ਿਕੰਜਾ ਕੱਸਿਆ ਗਿਆ ਹੈ, ਉਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਅਤੇ ਸਿਫਾਰਸ਼ ਤੋਂ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ, ਪੁਲਾਂ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਹੈ। ਚੇਅਰਮੈਨ ਨੇ ਕਿਹਾ ਕਿ ਮਾਨ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਮਹਿਲਾਵਾਂ ਲਈ ਇਤਿਹਾਸਕ ਕਦਮ ਚੁੱਕਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਇਲਾਕਾ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਉਨ੍ਹਾਂ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ‘ਤੇ ਤਸੱਲੀ ਵੀ ਪ੍ਰਗਟਾਈ।

ਪੁਰਾਣੀ ਰੰਜਿਸ਼ ਦੇ ਚਲਦਿਆਂ ਚਲਾਈ ਗੋਲੀ, ਮੁਹੱਲੇ ਵਿੱਚ ਬਣਿਆ ਦਹਿਸ਼ਤ ਦਾ ਮਾਹੌਲ

ਜੀਐਸਟੀ ਅਧਿਕਾਰੀਆਂ ਨਾਲ ਸੀਏ ਦੀ ਬੈਠਕ, ਓਟੀਐਸ ’ਤੇ ਚਰਚਾ

– ਝੋਨੇ ਦੀ ਸੁਚਾਰੂ ਖਰੀਦ ; ਕਿਸਾਨਾਂ ਨੂੰ 1793 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਅਪਰਾਧੀਆਂ ਖਿਲਾਫ਼ ਜੀਰੋ ਟੋਲਰੈਂਸ ਨੀਤੀ ਅਪਣਾਉਣ ਲਈ ਵਚਨਬੱਧ: ਮੋਹਿੰਦਰ ਭਗਤ

ਚਾਈਨਾ ਡੋਰ ਕਾਰਨ ਨੌਜਵਾਨ ਦਾ ਕੰਨ ਕੱਟਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਪੰਜਾਬ ਸਰਕਾਰ ਨੇ 4 ਸਾਲਾਂ ’ਚ ਇਤਿਹਾਸਕ ਫੈਸਲੇ ਲੈ ਕੇ ਹਰ ਖੇਤਰ ’ਚ ਕੀਤੇ ਕ੍ਰਾਂਤੀਕਾਰੀ ਬਦਲਾਅ : ਪਵਨ ਕੁਮਾਰ ਟੀਨੂੰ

Major Times Editor Major Times Editor March 27, 2026
– ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉੱਤਰੀ : ਮੋਹਿੰਦਰ ਭਗਤ
ਪੱਛਮੀ ਏਸ਼ੀਆ ਸੰਕਟ ਨਾਲ ਨਿਪਟੇਗੀ ਟੀਮ ਇੰਡੀਆ, ਅੱਜ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ PM; ਸੂਬਿਆਂ ਦੀਆਂ ਤਿਆਰੀਆਂ ’ਤੇ ਹੋਵੇਗੀ ਚਰਚਾ
ਅੱਜ ਮਨਾਇਆ ਜਾਵੇਗਾ ਰਾਮਲਲਾ ਦਾ ਜਨਮ ਉਤਸਵ , ਦੁਪਹਿਰ 12 ਵਜੇ ਤੋਂ ਪੰਜ ਮਿੰਟ ਤੱਕ ਹੋਵੇਗਾ ਰਾਮਲਲਾ ਦਾ ਸੂਰਜ ਤਿਲਕ
ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?