By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

Punjab

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

Major Times Editor
Last updated: October 4, 2025 4:32 am
Major Times Editor Published October 4, 2025
Share
SHARE

ਚੰਡੀਗੜ੍ਹ: 

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸੱਤ ਮਹੀਨੇ ਮੁਕੰਮਲ

ਸਾਢੇ ਪੰਜ ਘੰਟੇ ਚੱਲੀ ਮੀਟਿੰਗ ‘ਚ 40 ਮਤਿਆਂ ਵਾਲੇ ਏਜੰਡਾ ਨੂੰ ਮਿਲੀ ਪ੍ਰਵਾਨਗੀ, 110 ਪਿੰਡਾਂ ਨੂੰ ਕੀਤਾ ਜਾਵੇਗਾ ਨਗਰ ਨਿਗਮ ਵਿੱਚ ਸ਼ਾਮਲ

ਦੋਰਾਹਾ ’ਚ ਬੱਚੀ ਨੂੰ ਗਾਇਬ ਕਰਨ ਦੇ ਮਾਮਲੇ ’ਚ ਅਕਾਲੀ ਆਗੂ ਜਗਜੀਤ ਸਿੰਘ ਗ੍ਰਿਫ਼ਤਾਰ

ਘਟੀਆ ਸੜਕ ਬਣਾਉਣ ‘ਤੇ ਤੁਰੰਤ ਕਾਲੀ ਸੂਚੀ ‘ਚ ਪਾ ਦਿੱਤਾ ਜਾਵੇਗਾ ਠੇਕੇਦਾਰ ! ਪੰਜਾਬ ‘ਚ ‘ਸੀਐਮ ਫਲਾਇੰਗ ਸਕੁਐਡ’ ਦੀ ਸਥਾਪਨਾ

हाईकोर्ट ने जालंधर के पुलिस कमिश्नर पर लगाया 1 लाख रुपये का जुर्माना

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?