By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: – ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉੱਤਰੀ : ਮੋਹਿੰਦਰ ਭਗਤ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - – ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉੱਤਰੀ : ਮੋਹਿੰਦਰ ਭਗਤ

Jalandhar

– ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉੱਤਰੀ : ਮੋਹਿੰਦਰ ਭਗਤ

Major Times Editor
Last updated: March 27, 2026 4:58 am
Major Times Editor Published March 27, 2026
Share
SHARE

 ਕੈਬਨਿਟ ਮੰਤਰੀ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਜਲੰਧਰ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ

 ਕਿਹਾ, ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਏ ਇਤਿਹਾਸਕ ਫੈਸਲੇ

ਮੁਹਿੰਮ ਤਹਿਤ ਕੀਤੀਆਂ ਜਾਣਗੀਆਂ 16,000 ਰੈਲੀਆਂ, ਜਨ ਸਭਾਵਾਂ ਤੇ ਨੁੱਕੜ ਮੀਟਿੰਗਾਂ, ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਸਰਕਾਰ ਦਾ ਰਿਪੋਰਟ ਕਾਰਡ

ਜਲੰਧਰ,

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ। ਵਾਰਡ ਨੰ. 51 ਵਿਖੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਹੈ, ਸਗੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਇਤਿਹਾਸਕ ਫੈਸਲੇ ਲਏ ਹਨ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਦਿਆਂ ਜਿਥੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਜਨਤਾ ਨੂੰ ਮੁਹੱਈਆ ਕਰਵਾਈਆਂ, ਉਥੇ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਕਰੋੜਾਂ ਰੁਪਏ ਖਰਚ ਕੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਸਿਰਫ਼ ਮੈਰਿਟ ਦੇ ਆਧਾਰ ’ਤੇ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਇਸ ਬਜਟ ਵਿੱਚ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਜੰਗ ਵਿੱਢੀ ਗਈ ਹੈ, ਜਿਸ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਨਸ਼ੇ ਦੇ ਜੰਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਂਆਂ ਉਚਾਈਆਂ ਨੂੰ ਛੋਹੇਗਾ। ਇਸ ਮੌਕੇ ਭਾਰੀ ਗਿਣਤੀ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਤਸੱਲੀ ਪ੍ਰਗਟਾਈ। ਸ਼੍ਰੀ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿੱਢੀ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ।

ਮੁਫ਼ਤ ਕੋਚਿੰਗ ਕਲਾਸਾਂ ਲਈ ਰਜਿਸਟ੍ਰੇਸ਼ਨ ਸ਼ੁਰੂ

ਹੜ੍ਹ ਪੀੜਤਾਂ ਦੀ ਮਦਦ ਲਈ ਡਿਪਟੀ ਕਮਿਸ਼ਨਰ ਨੂੰ 25 ਲੱਖ ਰੁਪਏ ਦਾ ਚੈੱਕ ਸੌਂਪਿਆ

ਰਮਨ ਅਰੋੜਾ ਦਾ ਤਿਨ ਦਿਨ ਦਾ ਰਿਮਾਂਡ ਹੋਰ ਵਧਿਆ

ਫ਼ਰਜ਼ੀ ਡਿਗਰੀ ਘੁਟਾਲੇ ਮਾਮਲੇ ‘ਚ ਡਾ. ਪੁਸ਼ਕਰ ਗੋਇਲ ਦੀ ਮਹਿਲਾ ਸਾਥੀ ਗ੍ਰਿਫਤਾਰ

ਪੰਜਾਬ ਦੇ ਜਲ ਸਰੋਤ ਮੰਤਰੀ ਨੇ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਦਾ ਲਿਆ ਜਾਇਜ਼ਾ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?