By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਫ਼ਰਜ਼ੀ ਡਿਗਰੀ ਘੁਟਾਲੇ ਮਾਮਲੇ ‘ਚ ਡਾ. ਪੁਸ਼ਕਰ ਗੋਇਲ ਦੀ ਮਹਿਲਾ ਸਾਥੀ ਗ੍ਰਿਫਤਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਫ਼ਰਜ਼ੀ ਡਿਗਰੀ ਘੁਟਾਲੇ ਮਾਮਲੇ ‘ਚ ਡਾ. ਪੁਸ਼ਕਰ ਗੋਇਲ ਦੀ ਮਹਿਲਾ ਸਾਥੀ ਗ੍ਰਿਫਤਾਰ

Jalandhar

ਫ਼ਰਜ਼ੀ ਡਿਗਰੀ ਘੁਟਾਲੇ ਮਾਮਲੇ ‘ਚ ਡਾ. ਪੁਸ਼ਕਰ ਗੋਇਲ ਦੀ ਮਹਿਲਾ ਸਾਥੀ ਗ੍ਰਿਫਤਾਰ

Major Times Editor
Last updated: October 27, 2025 7:17 pm
Major Times Editor Published October 27, 2025
Share
SHARE

ਜਲੰਧਰ :

ਜਲੰਧਰ ਪੁਲਿਸ ਨੇ ਫ਼ਰਜ਼ੀ ਡਿਗਰੀਆਂ ਤੇ ਸਰਟੀਫਿਕੇਟ ਬਣਾਉਣ ਵਾਲੇ ਡਾ. ਪੁਸ਼ਕਰ ਗੋਯਲ ਮਾਮਲੇ ’ਚ ਉਸਦੀ ਮਹਿਲਾ ਸਾਥੀ ਮੋਨਿਕਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਅਗਸਤ ਮਹੀਨੇ ‘ਚ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਅਬਰਨ ਐਸਟੇਟ ‘ਚ ਛਾਪੇਮਾਰੀ ਦੌਰਾਨ ਡਾ. ਪੁਸ਼ਕਰ ਗੋਇਲ ਨੂੰ ਗ੍ਰਿਫਤਾਰ ਕੀਤਾ ਸੀ। ਉਸ ਤੋਂ ਦਰਜਨਾਂ ਫਰਜ਼ੀ ਸਰਟੀਫਿਕੇਟ, ਯੂਨੀਵਰਸਿਟੀ ਡਿਗਰੀਆਂ ਤੇ ਗੈਰਕਾਨੂੰਨੀ ਸ਼ਰਾਬ ਬਰਾਮਦ ਹੋਈ ਸੀ। ਡਾ. ਗੋਇਲ ਦੀ ਸਾਥਣ ਮਹਿਲਾ ਕਾਫੀ ਸਮੇਂ ਤੋਂ ਫਰਾਰ ਸੀ।ਜਾਂਚ ‘ਚ ਸਾਹਮਣੇ ਆਇਆ ਕਿ ਸਾਰਾ ਗਿਰੋਹ ਟ੍ਰੈਵਲ ਏਜੰਟਾਂ ਰਾਹੀਂ ਵਿਦੇਸ਼ ਜਾਣ ਚਾਹੁੰਦੇ ਨੌਜਵਾਨਾਂ ਨੂੰ ਫ਼ਰਜ਼ੀ ਡਿਗਰੀਆਂ ਵੇਚਦਾ ਸੀ। ਡਾ. ਗੋਇਲ ਦੀ ਸਾਥਣ ਮੋਨਿਕਾ, ਜੋ ਜਲੰਧਰ ਦੀ ਚੌਗਿੱਟੀ ਦੀ ਰਹਿਣ ਵਾਲੀ ਹੈ, ਆਨਲਾਈਨ ਮੈਰਿਜ ਐਪਸ ਰਾਹੀਂ ਤਲਾਕਸ਼ੁਦਾ ਤੇ ਲੋੜਵੰਦ ਔਰਤਾਂ ਨਾਲ ਸੰਪਰਕ ਕਰਦੀ ਸੀ ਤੇ ਉਨ੍ਹਾਂ ਨੂੰ ਆਪਣੇ ਨੈੱਟਵਰਕ ’ਚ ਸ਼ਾਮਲ ਕਰ ਲੈਂਦੀ ਸੀ। ਡਾ. ਪੁਸ਼ਕਰ ਤੇ ਮੋਨਿਕਾ ਟ੍ਰੈਵਲ ਏਜੰਟਾਂ ਨਾਲ ਮਿਲਕੇ ਗਾਹਕਾਂ ਨੂੰ ਸਸਤੀ ਤੇ ਅਸਲੀ ਵਰਗੀ ਲੱਗਣ ਵਾਲੀ ਫਰਜ਼ੀ ਡਿਗਰੀ ਦੇਣ ਦਾ ਲਾਲਚ ਦਿੰਦੇ ਸਨ। ਪੁਲਿਸ ਨੇ ਮੁਲਜ਼ਮ ਡਾਕਟਰ ਦੇ ਟਿਕਾਣੇ ਤੋਂ ਸੀਬੀਐੱਸਈ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਹੋਟਲ ਮੈਨੇਜਮੈਂਟ ਤੇ ਬੀ-ਫਾਰਮੇਸੀ ਵਰਗੀਆਂ ਸੰਸਥਾਵਾਂ ਦੇ ਫ਼ਰਜ਼ੀ ਸਰਟੀਫਿਕੇਟ ਬਰਾਮਦ ਕੀਤੇ ਹਨ। ਇਨ੍ਹਾਂ ’ਤੇ ਵਿਦਿਆਰਥੀਆਂ ਦੇ ਨਾਮ, ਰੋਲ ਨੰਬਰ ਤੇ ਹੋਰ ਵੇਰਵੇ ਵੀ ਛਪੇ ਹੋਏ ਸਨ ਤਾਂ ਜੋ ਉਹ ਅਸਲੀ ਲੱਗਣ। ਜਾਂਚ ’ਚ ਪਤਾ ਲੱਗਿਆ ਕਿ ਡਾ. ਗੋਇਲ ਹਰ ਡਿਗਰੀ ਦੇ ਬਦਲੇ 50 ਹਜ਼ਾਰ ਤੋਂ ਦੋ ਲੱਖ ਰੁਪਏ ਤੱਕ ਲੈਂਦਾ ਸੀ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਮੋਨਿਕਾ ਨਾਲ ਮਿਲਕੇ ਆਪਣੇ ਦਫ਼ਤਰ ’ਚ ਹੀ ਡਿਗਰੀਆਂ ਤਿਆਰ ਕਰਦਾ ਸੀ ਤੇ ਉਨ੍ਹਾਂ ’ਤੇ ਸਰਕਾਰੀ ਮੋਹਰਾਂ ਲਗਵਾਉਣ ਲਈ ਕੁਝ ਵਿਭਾਗੀ ਕਰਮਚਾਰੀਆਂ ਦੀ ਮਦਦ ਲੈਂਦਾ ਸੀ। ਪੁਲਿਸ ਨੇ ਇਸ ਦਿਸ਼ਾ ’ਚ ਜਾਂਚ ਤੇਜ਼ ਕਰ ਦਿੱਤੀ ਹੈ ਤੇ ਉਨ੍ਹਾਂ ਅਧਿਕਾਰੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਨ੍ਹਾਂ ਗਿਰੋਹ ਦੀ ਮਦਦ ਕੀਤੀ।

ਇਮੀਗ੍ਰੇਸ਼ਨ ਏਜੰਟਾਂ ਤੱਕ ਪਹੁੰਚੀ ਜਾਂਚ ਦੀ ਆਂਚ

ਪੁਲਿਸ ਨੇ ਮੁਲਜ਼ਮਾਂ ਦੇ ਮੋਬਾਈਲ ਫੋਨ ਜ਼ਬਤ ਕੀਤੇ ਹਨ ਜਿਨ੍ਹਾਂ ‘ਚ ਕਈ ਟ੍ਰੈਵਲ ਏਜੰਟਾਂ ਤੇ ਗਾਹਕਾਂ ਦੇ ਸੰਪਰਕ ਮਿਲੇ ਹਨ। ਸ਼ੱਕ ਹੈ ਕਿ ਪੰਜਾਬ ਦੇ ਹੋਰ ਜ਼ਿਲ੍ਹਿਆਂ ਤੇ ਗੁਆਂਢੀ ਸੂਬਿਆਂ ਦੇ ਏਜੰਟ ਵੀ ਇਸ ਨੈੱਟਵਰਕ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਸਾਰੇ ਲੋਕਾਂ ਦੀ ਪਛਾਣ ਕਰ ਰਹੀ ਹੈ ਤੇ ਹੋਰ ਗ੍ਰਿਫਤਾਰੀਆਂ ਵੀ ਸੰਭਵ ਹਨ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਜਲੰਧਰ ’ਚ 8 ਜਨਵਰੀ ਤੋਂ ਸ਼ੁਰੂ ਹੋਵੇਗੀ ਕਾਰਡਾਂ ਲਈ ਰਜਿਸਟ੍ਰੇਸ਼ਨ

– ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਨੇ ਵਾਹਨਾਂ ’ਤੇ ਲਗਾਏ ਰਿਫਲੈਕਟਰ

ਡਿਵਾਈਡਰ ਨਾਲ ਟਕਰਾ ਕੇ ਕਾਰ ਬੁਰੀ ਤਰ੍ਹਾਂ ਪਲਟੀ, ਚਾਲਕ ਦੀ ਮੌਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?