By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਬਲਵੰਤ ਸਿੰਘ ਰਾਜੋਆਣਾ ਮਾਮਲਾ ਫਿਰ ਲਟਕਿਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਬਲਵੰਤ ਸਿੰਘ ਰਾਜੋਆਣਾ ਮਾਮਲਾ ਫਿਰ ਲਟਕਿਆ

Punjab

ਬਲਵੰਤ ਸਿੰਘ ਰਾਜੋਆਣਾ ਮਾਮਲਾ ਫਿਰ ਲਟਕਿਆ

Major Times Editor
Last updated: October 15, 2025 7:09 pm
Major Times Editor Published October 15, 2025
Share
SHARE

ਅੰਮ੍ਰਿਤਸਰ:

ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ Balwant Singh Rajoana ਦੇ ਮਾਮਲੇ ਵਿੱਚ ਅੱਜ ਉਮੀਦਾਂ ਦੇ ਬਾਵਜੂਦ ਵੀ ਕੋਈ ਫੈਸਲਾ ਨਹੀਂ ਹੋ ਸਕਿਆ। 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਰਾਜੋਆਣਾ ਨੂੰ ਅਜੇ ਤੱਕ ਇੱਕ ਵੀ ਪਰੋਲ ਨਹੀਂ ਮਿਲੀ ਤੇ ਪਿਛਲੇ 18 ਸਾਲਾਂ ਤੋਂ ਉਹ ਫਾਂਸੀ ਦੀ ਸਜ਼ਾ ਦੇ ਫੈਸਲੇ ਤੋਂ ਬਾਅਦ ਫਾਂਸੀ ਚੱਕੀਆਂ ਵਿੱਚ ਕੱਟ ਰਿਹਾ ਹੈ। ਕਰੀਬ ਪੰਜ ਸਾਲਾਂ ਤੋਂ ਉਨ੍ਹਾਂ ਨੇ ਆਪਣੇ ਮਾਮਲੇ ਦਾ ਜਲਦੀ ਫੈਸਲਾ ਕਰਨ ਲਈ Supreme Court of India ਵਿੱਚ ਅਰਜ਼ੀ ਪਾਈ ਹੋਈ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਪਾਈ ਗਈ ਸੀ। ਪਿਛਲੇ ਦਿਨੀਂ 15 ਤਰੀਕ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਹਰ ਹਾਲਤ ਵਿੱਚ ਜਵਾਬ ਦਿੱਤਾ ਜਾਵੇ, ਨਹੀਂ ਤਾਂ ਕੋਰਟ ਆਪ ਸੁਣਵਾਈ ਕਰੇਗੀ। ਸਿੱਖ ਸੰਗਤ ਤੇ ਐਸਜੀਪੀਸੀ ਵੱਲੋਂ ਅੱਜ ਇਸ ਮਾਮਲੇ ਵਿੱਚ ਫੈਸਲੇ ਦੀ ਉਮੀਦ ਕੀਤੀ ਜਾ ਰਹੀ ਸੀ ਪਰ ਅੱਜ ਕੇਸ ਇਨ-ਲਿਸਟ ਨਹੀਂ ਕੀਤਾ ਗਿਆ। ਉਮੀਦ ਸੀ ਕਿ ਸ਼ਾਇਦ ਇਹ ਸਪਲੀਮੈਂਟਰੀ ਲਿਸਟ ਵਿੱਚ ਪਾਇਆ ਜਾਵੇ, ਪਰ ਰਾਤ ਨੂੰ ਉਹ ਵੀ ਨਹੀਂ ਹੋਇਆ। ਇਸ ਕਾਰਨ ਅੱਜ ਸੁਣਵਾਈ ਨਹੀਂ ਹੋ ਸਕੀ ਤੇ ਹੁਣ ਇਸ ਮਾਮਲੇ ਦੀ ਅਗਲੀ ਤਰੀਕ ਪੈ ਚੁੱਕੀ ਹੈ। ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਤਰੀਕਾਂ ਤੇ ਤਰੀਕਾਂ ਲੱਗਣ ਨਾਲ ਸਿੱਖ ਭਾਵਨਾਵਾਂ ਨੂੰ ਚੋਟ ਪਹੁੰਚ ਰਹੀ ਹੈ। ਰਾਜੋਆਣਾ ਸਾਹਿਬ ਪਹਿਲਾਂ ਹੀ ਆਪਣੀ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਹਨ ਪਰ ਫਿਰ ਵੀ ਮਾਮਲਾ ਲਟਕਾਇਆ ਜਾ ਰਿਹਾ ਹੈ। ਸੰਗਤਾਂ ਵਿੱਚ ਇਸ ਗੱਲ ਨੂੰ ਲੈ ਕੇ ਨਿਰਾਸ਼ਾ ਤੇ ਗੁੱਸੇ ਦੀ ਲਹਿਰ ਹੈ। “ਅੱਜ ਫਿਰ ਸਿੱਖਾਂ ਦੇ ਬੰਦੀ ਸਿੰਘਾਂ ਦੇ ਮਾਮਲੇ ਨੂੰ ਲਟਕਾਇਆ ਗਿਆ ਹੈ। ਲੱਗਦਾ ਹੈ ਨਿਆਏ ਦੇ ਮੰਦਰ ਵਿੱਚ ਵੀ ਕਿਸੇ ਨਾ ਕਿਸੇ ਤਰ੍ਹਾਂ ਦਾ ਪ੍ਰਭਾਵ ਹੈ। ਸਰਕਾਰ ਤੇ ਨਿਆਪਾਲਿਕਾ ਨੂੰ ਇਸ ਮਾਮਲੇ ਤੇ ਗੰਭੀਰ ਹੋਣ ਦੀ ਲੋੜ ਹੈ ਕਿਉਂਕਿ ਸਿੱਖ ਸੰਗਤ ਦੇ ਮਨ ਵਿੱਚ ਬਹੁਤ ਡੂੰਘਾ ਅਫਸੋਸ ਹੈ।”

2027 ਦੀ ਚੋਣ ਬਿਨਾ ਸੀ.ਐਮ ਫੇਸ ਲੜੇਗੀ ਕਾਂਗਰਸ, ਰਾਹੁਲ ਤੇ ਖੜਗੇ ਕਰਨਗੇ ਫੈਸਲਾ- ਭੁਪੇਸ਼ ਬਘੇਲ

ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਰੁਕਵਾਈ ਕਾਰ, ਏਐੱਸਆਈ ਦਾ ਰਿਵਾਲਵਰ ਖੋਹ ਫਾਇਰਿੰਗ;

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦਾ ਵਿਰੋਧ, ਐਡਵੋਕੇਟ ਧਾਮੀ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ- ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਹੈ ਚੁਣੌਤੀ

ਅੰਮ੍ਰਿਤਸਰ ਨਿਗਮ ਨੇ ਸ਼ਹਿਰ ਦੇ ਮੁੱਖ ਇਲਾਕਿਆਂ ‘ਚ ਰਾਤਰੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ

ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ 2 ਦੋਸ਼ੀ ਕਾਬੂ, 7 ਮੋਬਾਇਲ ਫੋਨ ਤੇ 01 ਮੋਟਰਸਾਇਕਲ ਬ੍ਰਾਮਦ*

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?