ਅੰਮ੍ਰਿਤਸਰ: ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ 2015 ਦੇ ਸਰਬੱਤ ਖਾਲਸਾ ਸੰਮੇਲਨ ਦੀ ਸਮੁੱਚੀ ਟੀਮ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ 10 ਨਵੰਬਰ ਨੂੰ ਪੈਦਲ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨਤਾ ਕਰੇਗਾ। ਉਨ੍ਹਾਂ ਕਿਾਹ ਕਿ ਜੇਲ੍ਹ ਵਿਚ ਬੰਦ ਸੁਧੀਰ ਸੁਰੀ ਦੇ ਕਤਲ ਦੇ ਦੋਸ਼ ਵਿਚ ਸੰਦੀਪ ਸਿੰਘ ਦੇ ਮਾਮਲੇ ਵਿਚ ਜੇਲ੍ਹ ਪ੍ਰਸਾਸ਼ਨ ਤੇ ਪੰਜਾਬ ਸਰਕਾਰ ਨੂੰ ਕਾਨੂੰਨ ਮੁਤਾਬਿਕ ਕਾਰਵਾਈ ਕਰਨੀ ਚਾਹੀਦੀ ਹੈ, ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਾਰੀਆਂ ਹੀ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਆਪਣੇ ਵਖਰੇਵੇਂ ਛੱਡਦਿਆਂ ਇਕ ਹੋ ਕੇ ਚਲਣਾ ਚਾਹੀਦਾ ਹੈ। ਇਸ ਮੌਕੇ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾ ਜਸਲੀਨ ਸਿੰਘ ਸਖੀਰਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।