By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

PunjabJalandhar

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Major Times Editor
Last updated: January 11, 2026 5:17 pm
Major Times Editor Published January 11, 2026
Share
SHARE

* ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ​​ਕੀਤਾ ਮਜ਼ਬੂਤ
* ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਭੂਮਿਕਾ ਨਿਭਾਉਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੈਰਿਟ-ਆਧਾਰਤ, ਪਾਰਦਰਸ਼ੀ ਭਰਤੀ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ,

ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ​​ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ​​ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ। ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੇ ਦੋ ਜਾਂ ਤਿੰਨ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ, ਮੈਂ ਇਹ ਯਕੀਨੀ ਬਣਾਇਆ ਕਿ ਯੋਗ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ ਅਤੇ ਇਸੇ ਕਰਕੇ ਹੁਣ ਤੱਕ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਅੱਜ 1,746 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜੋ ਹੁਣ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।”ਇਨ੍ਹਾਂ ਨਿਯੁਕਤੀਆਂ ਨੂੰ ਕੋਈ ਅਹਿਸਾਨ ਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਮੈਨੂੰ ਇਹ ਗੱਲ ਤਸੱਲੀ ਦਿੰਦੀ ਹੈ ਕਿ ਇਹ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੈਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕਰਦਾ ਹਾਂ।”ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਤੁਸੀਂ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦਾਂ ਅਤੇ ਪਛੜੇ ਲੋਕਾਂ ਦੀ ਮਦਦ ਲਈ ਕਰੋਗੇ। ਤੁਹਾਡਾ ਫ਼ਰਜ਼ ਵੱਧ ਤੋਂ ਵੱਧ ਜਨਤਕ ਭਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ, ਉਮੀਦਵਾਰਾਂ ਦੀ ਚੋਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ।”ਸਰਕਾਰ ਦਾ ਮੁੱਖ ਏਜੰਡੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪਹਿਲੇ ਦਿਨ ਤੋਂ ਹੀ ਇਸ ਸਰਕਾਰ ਦਾ ਇੱਕੋ ਇੱਕ ਉਦੇਸ਼ ਸਰਕਾਰੀ ਨੌਕਰੀਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਜ਼ਿਲ੍ਹਾ ਕੇਡਰ ਦੇ 1,261 ਕਾਂਸਟੇਬਲਾਂ ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਤੁਹਾਡੇ ਜੀਵਨ ਵਿੱਚ ਨਵੀਂ ਸ਼ੁਰੂਆਤ ਹੈ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੰਦਾ ਹਾਂ।” ਪੁਲਿਸ ਫੋਰਸ ਦੀ ਮਜ਼ਬੂਤੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 10,264 ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ ਭਰਤੀ ਕੀਤਾ ਗਿਆ ਹੈ। ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਦਾ ਪਲ ਹੈ। ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕੀਤੀ ਹੈ ਅਤੇ ਇਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਬਣਾਈ ਰੱਖੀ ਹੈ। ਸਾਡੇ ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਅੱਜ ਇੱਕ ਅਮਨ ਪਸੰਦ ਸੂਬੇ ਵਜੋਂ ਜਾਣਿਆ ਜਾਂਦਾ ਹੈ।” ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਵੀ ਕਾਇਮ ਹਨ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਪੁਲਿਸ ਫੋਰਸ ਸਮਰਪਣ ਅਤੇ ਵਚਨਬੱਧਤਾ ਨਾਲ ਇਨ੍ਹਾਂ ਦਾ ਸਾਹਮਣਾ ਕਰ ਰਹੀ ਹੈ। ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਪੰਜਾਬ ਨੂੰ ਅਤਿਵਾਦ ਦੇ ਹਨੇਰੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ। ਸਾਡੀ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਿਆਂ ਵਜੋਂ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਅਜਿਹੇ ਤੱਤ ਸਮਾਜ ਦੇ ਦੁਸ਼ਮਣ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ।”ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ, ਜਦੋਂ ਤੱਕ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਉੱਭਰ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਉੱਨਤ ਜਾਂਚ ਵਿਧੀਆਂ, ਵਿਗਿਆਨ ਅਤੇ ਤਕਨਾਲੋਜੀ ਨਾਲ ਲਗਾਤਾਰ ਅਪਗ੍ਰੇਡ ਕੀਤਾ ਜਾਵੇ। ਮੈਨੂੰ ਵਿਸ਼ਵਾਸ ਹੈ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਵਿਰਾਸਤ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਬਰਕਰਾਰ ਰੱਖੇਗੀ।”ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਹਿੱਸਾ ਬਣ ਰਹੇ ਹੋ। ਆਪਣੀਆਂ ਡਿਊਟੀਆਂ ਨੂੰ ਸਮਰਪਣ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਓ ਅਤੇ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਰਥਪੂਰਨ ਯੋਗਦਾਨ ਪਾਓ। ਤੁਹਾਨੂੰ ਜਨਤਕ ਸ਼ਿਕਾਇਤਾਂ ਦੂਰ ਕਰਨ ਅਤੇ ਨਿਆਂ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”ਪੁਲਿਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਬਾਜ਼ ਅੱਖ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਹੈ, ਜੋ ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਪੇਂਡੂ ਜ਼ਿਲ੍ਹਿਆਂ ਵਿੱਚ ਤਾਇਨਾਤ ਹੈ ਤਾਂ ਜੋ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਅਸੀਂ ਸਾਈਬਰ ਅਪਰਾਧ ਨਾਲ ਵੀ ਸਰਗਰਮੀ ਨਾਲ ਨਜਿੱਠ ਰਹੇ ਹਾਂ ਅਤੇ ਪੰਜਾਬ ਦੇ ਸਟੇਟ ਸਾਈਬਰ ਅਪਰਾਧ ਵਿੰਗ ਨੇ ਨਵੀਂ ਦਿੱਲੀ ਵਿੱਚ ਡਿਜੀਟਲ ਐਵੀਡੈਂਸ ਸੰਮੇਲਨ-2025 ਵਿੱਚ ਐਕਸੀਲੈਂਸ ਅਵਾਰਡ-2025 ਜਿੱਤਿਆ ਹੈ।’’ਉਨ੍ਹਾਂ ਅੱਗੇ ਕਿਹਾ, “ਸਮਾਜ ਲਈ ਗੰਭੀਰ ਖ਼ਤਰਾ ਪੈਦਾ ਕਰਨ ਵਾਲੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਚੱਲ ਰਹੀ ਹੈ। ਉਨ੍ਹਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ ਅਤੇ ਇਸ ਪਹਿਲਕਦਮੀ ਦੀ ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।” ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸ੍ਰੀ ਬਦਰੀਨਾਥ ਤੇ ਹੇਮਕੁੰਡ ਸਾਹਿਬ ਦੀ ਯਾਤਰਾ ‘ਤੇ 5 ਸਤੰਬਰ ਤਕ ਲਗਾਈ ਰੋਕ, ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਲਿਆ ਫੈਸਲਾ

‘ਪਿੱਛੋਂ ਸਿਰ ‘ਚ ਮਾਰੀ ਗੋਲੀ, ਮੂੰਹ ਰਸਤੇ ਨਿਕਲੀ ਬਾਹਰ…’, ਰਾਣਾ ਬਲਾਚੌਰੀਆ ਦੇ ਹਤਿਆਰੇ ਸ਼ੂਟਰਾਂ ਦੀ ਹੋਈ ਪਛਾਣ

ਠੇਕਾ ਮੁਲਾਜ਼ਮਾਂ ਦਾ ਐਲਾਨ, ਮੰਗਾਂ ਮਨਵਾਉਣ ਤੱਕ ਜਾਰੀ ਰਹੇਗੀ ਹੜਤਾਲ,ਟਰਾਂਸਪੋਰਟ ਮੰਤਰੀ ਨਾਲ ਬੈਠਕ ਦੇ ਬਾਵਜੂਦ ਨਹੀਂ ਚੱਲੀਆਂ ਸਰਕਾਰੀ ਬੱਸਾਂ

ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਦਿੱਲੀ ਏਅਰਪੋਰਟ ‘ਤੇ ਰੋਕਿਆ, ਧੀ ਨੂੰ ਮਿਲਣ ਜਾ ਰਹੇ ਸੀ ਕੈਨੇਡਾ

ਪੰਜਾਬੀ ਖ਼ਬਰਾਂ ਪੰਜਾਬ ਚੰਡੀਗੜ੍ਹ/ਮੋਹਾਲੀ ਪੰਜਾਬ ‘ਚ 15 ਜਨਵਰੀ ਤੋਂ 65 ਲੱਖ ਪਰਿਵਾਰਾਂ ਨੂੰ 10 ਲੱਖ ਕੈਸ਼ਲੈੱਸ ਇਲਾਜ ਦਾ ਤੋਹਫ਼ਾ, 9,000 ਕੈਂਪ ਲੱਗਣਗੇ, 3-4 ਮਹੀਨਿਆਂ ‘ਚ ਪੂਰਾ ਸੂਬਾ ਹੋਵੇਗਾ ਕਵਰ; ਚੰਡੀਗੜ੍ਹ ਵੀ ਸ਼ਾਮਲ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?