By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਭਾਰੀ ਬਿੱਲਾਂ ਤੋਂ ਤੰਗ ਆ ਕੇ ਪਿੰਡ ਵਾਸੀਆਂ ਨੇ ਉਤਾਰੇ ‘ਸਮਾਰਟ ਮੀਟਰ’, ਪਾਵਰਕੌਮ ਦਫ਼ਤਰ ਅੱਗੇ ਦਿੱਤਾ ਧਰਨਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਭਾਰੀ ਬਿੱਲਾਂ ਤੋਂ ਤੰਗ ਆ ਕੇ ਪਿੰਡ ਵਾਸੀਆਂ ਨੇ ਉਤਾਰੇ ‘ਸਮਾਰਟ ਮੀਟਰ’, ਪਾਵਰਕੌਮ ਦਫ਼ਤਰ ਅੱਗੇ ਦਿੱਤਾ ਧਰਨਾ

Punjab

ਭਾਰੀ ਬਿੱਲਾਂ ਤੋਂ ਤੰਗ ਆ ਕੇ ਪਿੰਡ ਵਾਸੀਆਂ ਨੇ ਉਤਾਰੇ ‘ਸਮਾਰਟ ਮੀਟਰ’, ਪਾਵਰਕੌਮ ਦਫ਼ਤਰ ਅੱਗੇ ਦਿੱਤਾ ਧਰਨਾ

Major Times Editor
Last updated: December 22, 2025 11:19 pm
Major Times Editor Published December 22, 2025
Share
SHARE

ਜਗਰਾਉਂ। 

ਪਿੰਡ ਅਖਾੜਾ ਵਾਸੀਆਂ ਨੇ ਪਿਛਲੇ ਸਮੇਂ ਵਿੱਚ ਪਿੰਡ ‘ਚ ਲੱਗੇ ਚਿੱਪ ਵਾਲੇ ਸਮਾਰਟ ਮੀਟਰ ਉਤਾਰ ਕੇ ਅੱਜ ਪਾਵਰਕੌਮ ਦੇ ਰੂਮੀ ਦਫ਼ਤਰ ਚ ਜਮ੍ਹਾਂ ਕਰਵਾ ਦਿੱਤੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਅਤੇ ਇਕਾਈ ਪ੍ਰਧਾਨ ਗੁਰਤੇਜ ਸਿੰਘ ਅਖਾੜਾ ਦੀ ਅਗਵਾਈ ‘ਚ ਘਰੋਂ ਘਰੀਂ ਲੱਗੇ ਮੀਟਰ ਉਤਾਰ ਕੇ ਪਾਵਰਕੌਮ ਦੇ ਉਪ ਮੰਡਲ ਅਫ਼ਸਰ ਅਮਰਿੰਦਰ ਕੁਮਾਰ ਨੂੰ ਜਮ੍ਹਾਂ ਕਰਵਾਕੇ ਰਸੀਦ ਹਾਸਲ ਕੀਤੀ।ਇਸ ਸਮੇਂ ਪਿੰਡ ਵਾਸੀਆਂ ਨੇ ਜਥੇਬੰਦੀ ਦੀ ਅਗਵਾਈ ‘ਚ ਬਿਜਲੀ ਦਫਤਰ ਅੱਗੇ ਧਰਨਾ ਦੇ ਕੇ ਬਿਜਲੀ ਅਧਿਕਾਰੀਆਂ ਤੋਂ ਪੁਰਾਣੇ ਮੀਟਰ ਲਗਾਉਣ ਦੀ ਮੰਗ ਕੀਤੀ। ਇਸ ਸਮੇਂ ਹਾਜ਼ਰ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅਖਾੜਾ ਵਾਸੀਆਂ ਵਲੋਂ ਕੀਤੀ ਗਈ ਇਸ ਪਹਿਲਕਦਮੀ ਨੂੰ ਦੂਜੇ ਪਿੰਡਾਂ ਵਿਚ ਵੀ ਲਾਗੂ ਕੀਤਾ ਜਾਵੇ ਗਾ। ਉਨ੍ਹਾਂ ਕਿਹਾ ਕਿ ਮੋਰਚੇ ਦੇ ਦਬਾਅ ਕਾਰਨ ਭਾਵੇਂ ਇਸ ਵੇਰ ਦੇ ਪਾਰਲੀਮੈਂਟ ਦੇ ਸਰਦ ਰੁੱਤ ਸੈਸਨ ਚ ਬਿਜਲੀ ਐਕਟ 2025 ਪੇਸ਼ ਕਰਨ ਤੋਂ ਕੇਂਦਰ ਸਰਕਾਰ ਨੇ ਟਾਲਾ ਵੱਟ ਲਿਆ ਹੈ ਪਰ ਬਿਜਲੀ ਬੋਰਡ ਦੇ ਕੁੱਲ ਨਿਜੀਕਰਨ ਦੀ ਨੀਤੀ ਮੋਦੀ ਦੀ ਕਾਰਪੋਰੇਟ ਪੱਖੀ ਸਰਕਾਰ ਦਾ ਮੁੱਖ ਏਜੰਡਾ ਹੈ। ਇਸ ਲੋਕ ਵਿਰੋਧੀ ਹਕੂਮਤ ਨੇ ਜਿਵੇਂ ਤਿੰਨ ਖੇਤੀ ਕਨੂੰਨ ਆਰਡੀਨੈਂਸ ਰਾਹੀਂ ਲਾਗੂ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ,ਉਸੇ ਤਰ੍ਹਾਂ ਬਿਜਲੀ ਮਹਿਕਮੇ ਨੂੰ ਲੁੱਟ ਦਾ ਅੱਡਾ ਬਣਾਉਣ ਲਈ ਵਿਸ਼ੇਸ਼ ਆਰਡੀਨੈਂਸ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਫੋਨਾਂ ਵਾਂਗ ਪਹਿਲਾਂ ਸਿਮ ਖਰੀਦ ਕੇ ਬਿਜਲੀ ਵਰਤਣ ਦਾ ਫ਼ਰਮਾਨ ਦੇਸ਼ ਦੇ ਲੋਕ ਮੰਨਣ ਲਈ ਤਿਆਰ ਨਹੀਂ ਹੋਣਗੇ। ਉਨ੍ਹਾਂ ਕਿਹਾ ਪੰਜਾਬ ਭਰ ਚ ਸਮਾਰਟ ਮੀਟਰ ਲਗਾ ਕੇ ਪਾਵਰਕੌਮ ਨੂੰ ਮੋਦੀ ਸਰਕਾਰ ਅਸਲ ਚ ਅੰਬਾਨੀ ਅਡਾਨੀ ਦੇ ਹਵਾਲੇ ਕਰਨਾ ਹੈ। ਇਸ ਕੰਮ ਚ ਭਗਵੰਤ ਮਾਨ ਸਰਕਾਰ ਦੀ ਚੁੱਪ ਸਹਿਮਤੀ ਹੈ। ਸਿੱਟੇ ਵਜੋਂ ਸਾਰੀਆਂ ਸਬਸਿਡੀਆਂ ਦਾ ਭੋਗ ਪਾਇਆ ਜਾਵੇਗਾ। ਨਿੱਜੀ ਮਾਲਕ ਮਰਜ਼ੀ ਨਾਲ ਬਿਜਲੀ ਦਰਾਂ ਚ ਵਾਧਾ ਕਰਨਗੇ। ਇਸ ਸਮੇਂ ਹਾਜ਼ਰ ਕਿਸਾਨ ਆਗੂ ਨਿਰਮਲ ਸਿੰਘ ਭੰਮੀਪੁਰਾ ਨੇ ਕਿਹਾ ਕਿ ਇਸੇ ਤਰ੍ਹਾਂ ਬੀਜ ਐਕਟ ਲਾਗੂ ਕਰਕੇ ਕਿਸਾਨਾਂ ਦੇ ਬੀਜਣ ਅਧਿਕਾਰ ਨੂੰ ਵੀ ਖੋਹਿਆ ਜਾ ਰਿਹਾ ਹੈ। ਮਨਰੇਗਾ ਦਾ ਕੇਂਦਰੀਕਰਨ ਕਰਕੇ ਰੋਟੀ ਦਾ ਆਖਰੀ ਨਿਵਾਲਾ ਵੀ ਮੋਦੀ ਸਰਕਾਰ ਖੋਹਣ ਜਾ ਰਹੀ ਹੈ। ਇਸ ਸਮੇਂ ਧਰਨਾ ਕਾਰੀਆਂ ਨੇ ਪੰਜਾਬ ਸਰਕਾਰ ਵਲੋਂ ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਖਿਲਾਫ ਵੀ ਆਵਾਜ਼ ਬੁਲੰਦ ਕੀਤੀ। ਇਸ ਸਮੇਂ ਹਰਦੇਵ ਸਿੰਘ ਅਖਾੜਾ, ਜਸਬੀਰ ਸਿੰਘ ਅਖਾੜਾ, ਬਹਾਦਰ ਸਿੰਘ ਅਖਾੜਾ,ਅਜਾਇਬ ਸਿੰਘ ਅਖਾੜਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਦੋ ਦਰਜਨ ਦੇ ਕਰੀਬ ਬੀਬੀਆਂ ਵੀ ਹਾਜ਼ਰ ਸਨ।

ਪੀਬੀਐੱਸ ਸ਼ਾਪਿੰਗ ਸੈਂਟਰ ਵਿਖੇ ਨਗਰ ਕੀਰਤਨ ਦਾ ਸਵਾਗਤ

ਇਤਿਹਾਸਕ ਹੋ ਨਿਬੜਿਆ ਸੀਸ ਸਸਕਾਰ ਦਿਵਸ

ਪ੍ਰੇਮੀ ਨੇ ਸ਼ਰੇਆਮ ਬਾਜ਼ਾਰ ‘ਚ ਤੇਲ ਪਾ ਕੇ ਸਾੜੀ ਪ੍ਰੇਮਿਕਾ, ਦੋ ਸਾਲਾਂ ਤੋਂ ਰਹਿ ਰਹੇ ਸਨ ਇਕੱਠੇ

ਗੁਲਾਬ ਚੰਦ ਕਟਾਰੀਆ ਨੇ ਜੇਲ੍ਹ ਬੰਦੀਆਂ ਦੀਆਂ ਸੁਣੀਆਂ ਸਮੱਸਿਆਵਾਂ, ਰਾਜਪਾਲ ਵੱਲੋਂ ਜਨਾਨਾ ਜੇਲ੍ਹ ਦਾ ਦੌਰਾ

ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?