ਜਲੰਧਰ :
ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੀ ਟੀਮ ਨਾਲ ਮੀਂਹ ਤੋਂ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਨੂੰ ਸਮੱਗਰੀ ਵੰਡੀ। 72 ਘੰਟੇ ਲਗਾਤਾਰ ਮੀਂਹ ਨਾਲ ਕਈ ਬਾਲਿਆਂ ਵਾਲੇ ਘਰਾਂ ’ਚ ਮੀਂਹ ਦਾ ਪਾਣੀ ਛੱਤਾਂ ਚੋਂ ਆ ਰਿਹਾ ਸੀ। ਨਿਤਿਨ ਕੋਹਲੀ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਲੋਕਾਂ ਦੇ ਘਰਾਂ ਦਾ ਦੌਰਾ ਕੀਤਾ ਸੀ। ਅੱਜ ਨਿਤਿਨ ਕੋਹਲੀ ਤੇ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ। ਨਿਤਿਨ ਕੋਹਲੀ ਤੇ ਉਨ੍ਹਾਂ ਦੀ ਟੀਮ ਨੇ ਰਾਮਾ ਮੰਡੀ ਤੇ ਇਸ ਦੇ ਨਾਲ-ਨਾਲ ਕਈ ਹੋਰ ਇਲਾਕਿਆਂ ’ਚ ਲਗਭਗ 500 ਘਰਾਂ ’ਚ ਰਾਹਤ ਸਮੱਗਰੀ ਵੰਡੀ। ਲੋਕਾਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਸਥਿਤੀ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮਦਦ ਦੀ ਸਖ਼ਤ ਜ਼ਰੂਰਤ ਹੈ। ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ “ਜਦੋਂ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਆਮ ਆਦਮੀ ਪਾਰਟੀ ਲਗਾਤਾਰ ਲੋਕਾਂ ਦੀ ਮਦਦ ਕਰ ਰਹੀ ਹੈ। ਪੰਜਾਬ ਦੀ ਸਰਕਾਰ, ਗੈਰ-ਸਰਕਾਰੀ ਸੰਗਠਨ, ਸਮਾਜਿਕ ਸੰਗਠਨ ਤੇ ਗਾਇਕ ਵੀ ਮਿਲ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ। ਇਹ ਸਹਿਯੋਗ ਮਨੁੱਖਤਾ ਦੀ ਇਕ ਉਦਾਹਰਣ ਹੈ ਤੇ ਸੱਚਮੁੱਚ ਸ਼ਲਾਘਾਯੋਗ ਹੈ।” ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਉਦੇਸ਼ ਸਿਰਫ਼ ਰਾਜਨੀਤੀ ਕਰਨਾ ਨਹੀਂ ਹੈ, ਸਗੋਂ ਲੋਕਾਂ ਦੇ ਦੁੱਖ-ਦਰਦ ’ਚ ਉਨ੍ਹਾਂ ਦੇ ਨਾਲ ਖੜ੍ਹਾ ਹੋਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਸਥਾਨਕ ਨਿਵਾਸੀਆਂ ਨੇ ਵੀ ਉਮੀਦ ਪ੍ਰਗਟਾਈ ਕਿ ਸਰਕਾਰ ਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਸਥਿਤੀ ਜਲਦੀ ਹੀ ਆਮ ਵਾਂਗ ਹੋ ਜਾਵੇਗੀ। ਇਸ ਵੇਲੇ ਨਿਤਿਨ ਕੋਹਲੀ ਤੇ ਉਨ੍ਹਾਂ ਦੀ ਟੀਮ ਦੀ ਇਹ ਪਹਿਲ ਮੀਂਹ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਈ ਹੈ।