ਜਲੰਧਰ, ਮੇਜਰ ਟਾਈਮਜ਼
ਮੇਜਰ ਟਾਈਮਜ਼ ਦੇ ਮੁਖ ਸੰਪਾਕਦ ਸ. ਮੇਜਰ ਸਿੰਘ ਨੇ ਸਾਰੇ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ’ਤੇ ਹਾਰਦਿਕ ਵਧਾਈਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਇਹ ਦੋਵੇਂ ਤਿਉਹਾਰ ਰੌਸ਼ਨੀ, ਖੁਸ਼ਹਾਲੀ, ਸੱਚਾਈ ਦੀ ਜਿੱਤ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਬੁਰਾਈ ’ਤੇ ਜਿੱਤ ਹਾਸਲ ਕਰਕੇ 14 ਸਾਲਾਂ ਬਾਅਦ ਅਯੋਧਿਆ ਵਾਪਸ ਆਏ ਸਨ । ਉਨ੍ਹਾ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਵਿੱਚ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕਰਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਤਿਉਹਾਰ ਮਿਲਜੁਲ ਕੇ, ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਤਰੀਕੇ ਨਾਲ ਮਨਾਉਣ ਦੀ ਅਪੀਲ ਕੀਤੀ ਹੈ।