By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਇੰਟਰਸਟੇਟ ਡਰੱਗ ਸਿੰਡੀਕੇਟ ਤੋੜਨ ‘ਚ ਵੱਡੀ ਸਫਲਤਾ, 2 ਗ੍ਰਿਫ਼ਤਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਇੰਟਰਸਟੇਟ ਡਰੱਗ ਸਿੰਡੀਕੇਟ ਤੋੜਨ ‘ਚ ਵੱਡੀ ਸਫਲਤਾ, 2 ਗ੍ਰਿਫ਼ਤਾਰ

Jalandhar

ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਜਲੰਧਰ ਨੂੰ ਇੰਟਰਸਟੇਟ ਡਰੱਗ ਸਿੰਡੀਕੇਟ ਤੋੜਨ ‘ਚ ਵੱਡੀ ਸਫਲਤਾ, 2 ਗ੍ਰਿਫ਼ਤਾਰ

Major Times Editor
Last updated: November 16, 2025 8:07 am
Major Times Editor Published November 16, 2025
Share
SHARE

205 ਗ੍ਰਾਮ ਕੋਕੀਨ, 2 ਕਿਲੋ ਚਰਸ, 20 ਗ੍ਰਾਮ ਆਈਸ, 22 ਗ੍ਰਾਮ ਐਲ.ਐਸ.ਡੀ. ਗੋਲੀਆਂ, 2 ਨਾਜਾਇਜ਼ ਅਸਲੇ ਤੇ 5 ਜ਼ਿੰਦਾ ਰੌਂਦ ਬਰਾਮਦ

ਜਲੰਧਰ,

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੰਟਰਸਟੇਟ ਡਰੱਗ ਨੈੱਟਵਰਕ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਕਮਰਸ਼ੀਅਲ ਮਾਤਰਾ ਵਿੱਚ 205 ਗ੍ਰਾਮ ਕੋਕੀਨ, 2 ਕਿਲੋਗ੍ਰਾਮ ਚਰਸ, 20 ਗ੍ਰਾਮ ਆਈਸ, 22 ਗ੍ਰਾਮ ਐਲ ਐਸ ਡੀ (LSD) ਗੋਲੀਆਂ, 2 ਨਾਜਾਇਜ਼ ਅਸਲੇ ਅਤੇ 5 ਜ਼ਿੰਦਾ ਰੌਂਦ ਬਰਾਮਦ ਕਰਦਿਆਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇਹ ਕਾਰਵਾਈ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜਯੰਤ ਪੁਰੀ ਅਤੇ ਏ.ਸੀ.ਪੀ. ਅਮਰਬੀਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਜਲੰਧਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ 14.11.2025 ਨੂੰ ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਨਸ਼ਾ ਸਮੱਗਲਰਾਂ ਸਬੰਧੀ ਤਲਾਸ਼ ਮੁਹਿੰਮ ਦੌਰਾਨ ਸਰਵਿਸ ਲੇਨ ਨੇੜੇ ਮੰਦਾਕਨੀ ਫਾਰਮ, ਜੀ.ਟੀ. ਰੋਡ ਫਗਵਾੜਾ ਜਲੰਧਰ ‘ਤੇ ਮੌਜੂਦ ਸੀ। ਇਸ ਦੌਰਾਨ ਇੱਕ ਨੌਜਵਾਨ ਸਾਗਰ ਬੱਬਰ ਵਾਸੀ ਦਸ਼ਮੇਸ਼ ਨਗਰ, ਮਾਡਲ ਹਾਊਸ ਜਲੰਧਰ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ ਕੁੱਲ 200 ਗ੍ਰਾਮ ਕੋਕੀਨ, 2 ਕਿਲੋਗ੍ਰਾਮ ਚਰਸ, 20 ਗ੍ਰਾਮ ਆਈਸ, 22 ਗ੍ਰਾਮ ਐਲ ਐਸ ਡੀ ਗੋਲੀਆਂ ਅਤੇ 1 ਪਿਸਤੌਲ .32 ਬੋਰ ਬਰਾਮਦ ਕੀਤੇ ਗਏ । ਕਾਰਵਾਈ ਦੌਰਾਨ ਉਸਦੇ ਸਾਥੀ ਧਰਮਾਂਸ਼ੂ ਉਰਫ ਲਵ ਵਾਸੀ ਬਸਤੀ ਸ਼ੇਖ, ਜਲੰਧਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ 5 ਗ੍ਰਾਮ ਕੋਕੀਨ ਅਤੇ 1 ਰਿਵਾਲਵਰ .32 ਬੋਰ ਸਮੇਤ 5 ਜ਼ਿੰਦਾ ਰੌਂਦ ਮਿਲੇ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 329 ਮਿਤੀ 14-11-2025 ਅਧੀਨ ਧਾਰਾ 21, 61, 85 ਐਨ ਡੀ ਪੀ ਐਸ ਐਕਟ ਵਾਧਾ ਜੁਰਮ 20,22,29 ਐਨ ਡੀ ਪੀ ਐਸ ਐਕਟ ਅਤੇ 25-54-59 ਆਰਮਜ਼ ਐਕਟ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਾਗਰ ਬੱਬਰ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਸੁੰਦਰ ਨਗਰ (ਹਿਮਾਚਲ ਪ੍ਰਦੇਸ਼) ਅਤੇ ਖਰੜ (ਮੋਹਾਲੀ) ਵਿੱਚ 2 ਮੁਕੱਦਮੇ ਪਹਿਲਾਂ ਤੋਂ ਦਰਜ ਹਨ, ਜਦਕਿ ਧਰਮਾਂਸ਼ੂ ਉਰਫ ਲਵ ਖ਼ਿਲਾਫ਼ ਵੀ ਥਾਣਾ ਕੁਰਾਲੀ, ਮੋਹਾਲੀ ਵਿੱਚ ਐਨ.ਡੀ.ਪੀ.ਐਸ.ਐਕਟ ਦਾ ਮੁਕੱਦਮਾ ਦਰਜ ਹੈ। ਗ੍ਰਿਫ਼ਤਾਰ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ ਅਤੇ ਪੁੱਛਗਿੱਛ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਫੋਰਵਰਡ ਅਤੇ ਬੈਕਵਰਡ ਲਿੰਕੇਜ਼ ਦੀ ਪੂਰੀ ਜਾਣਕਾਰੀ ਹਾਸਲ ਕਰਕੇ ਇਸ ਪੂਰੇ ਡਰੱਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਹਰਿਆਣਾ ’ਚ ਆਈ.ਪੀ.ਐਸ. ਅਧਿਕਾਰੀ ਦੀ ਖੁਦਕੁਸ਼ੀ ਦੀ ਦੁਖਦਾਈ ਘਟਨਾ ਦੇ ਵਿਰੋਧ ’ਚ ਕੈਬਨਿਟ ਮੰਤਰੀ ਵੱਲੋਂ ਕੈਂਡਲ ਮਾਰਚ ਦੀ ਅਗਵਾਈ

ਜਲੰਧਰ ਨੇ 2025 ’ਚ ਵਧੀਆ ਪ੍ਰਸ਼ਾਸਨ ਤੇ ਵਿਕਾਸ ’ਚ ਪੁੱਟੀਆਂ ਨਵੀਆਂ ਪੁਲਾਂਘਾ, 2026 ’ਚ ਪੂਰੇ ਹੋਣਗੇ ਕਈ ਵੱਡੇ ਪ੍ਰਾਜੈਕਟ

ਹੁਣ ਤੱਕ 1,43,763 ਮੀਟਰਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ

ਨੌਜਵਾਨ ਦੀ ਸਿਰ ’ਚ ਗੋਲ਼ੀਆਂ ਮਾਰ ਕੇ ਹੱਤਿਆ, ਬਾਈਕ ‘ਤੇ ਸਵਾਰ ਹੋ ਕੇ ਆਇਆ ਸੀ ਹਮਲਾਵਰ

ਪਾਵਰਕਾਮ ਨੇ 14 ਬਿਜਲੀ ਚੋਰਾਂ ਨੂੰ 4.16 ਲੱਖ ਦਾ ਜੁਰਮਾਨਾ ਠੋਕਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?