ਜਲੰਧਰ ( ਮੇਜਰ ਟਾਈਮਸ ਬਿਉਰੋ)
ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸੀਬਤਾਂ ਘੱਟ ਨਹੀਂ ਹੋ ਰਹੀਆਂ, ਉਹ ਭ੍ਰਿਸ਼ਟਾਚਾਰ ਐਕਟ ਤਹਿਤ ਲੰਬੇ ਸਮੇਂ ਤੋਂ ਜੇਲ੍ਹ ’ਚ ਸਨ। ਬੁੱਧਵਾਰ ਰਾਤ ਨੂੰ ਹੀ ਉਨ੍ਹਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ ਪਰ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਉਨ੍ਹਾਂ ਨੂੰ ਗੁਰੂ ਕ੍ਰਿਪਾ ਪਾਰਕਿੰਗ ਦੇ ਠੇਕੇਦਾਰ ਰਮੇਸ਼ ਕੁਮਾਰ ਤੋਂ ਜਬਰੀ ਵਸੂਲੀ ਦੇ ਦੋਸ਼ ਦੇ ਇਕ ਹੋਰ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਅੱਜ ਰਿਮਾਂਡ ਖਤ ਹੋਣ ਤੇ ਪੁਲਿਸ ਨੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਵਿਚ ਪੇਸ਼ ਕਤਾ ਜਿਥੇ ਪੁਲਿਸ ਨੇ ਪੁਛਗਿਛ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਪਰ ਅਦਾਲਤ ਨੇ ਤਿਨ ਦਿਨਾਂ ਦਾ ਰਿਮਾਂਡ ਦਿਤਾ। ਦਸ ਦੇਇਏ ਕਿ ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇੱਕ ਹੋਰ ਕੇਸ ਚ ਗਿਰਫ਼ਤਾਰ ਕਰਕੇ ਜੇਲ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ਚ ਪੇਸ਼ ਕੀਤਾ ਗਿਆ, ਜਿੱਥੇ ਡਿਊਟੀ ਜੱਜ ਨੇ ਉਨ੍ਹਾਂ ਦੇ ਰਿਮਾਂਡ ਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਪੁੱਛਗਿੱਛ ਲੋਈ ਉਹਨਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ। ਰਮਨ ਅਰੋੜਾ ਵੱਲੋਂ ਉਹਨਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ ਅਦਾਲਤ ਚ ਪੇਸ਼ ਹੋਏ।