ਸ੍ਰੀ ਮੁਕਤਸਰ ਸਾਹਿਬ:
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬੀ ਸੰਗੀਤ ਜਗਤ ਲਈ ਬਹੁਤ ਦੁਖਦਾਈ ਦਿਨ ਹੈ। ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਧਾ ਦੇ ਅਕਾਲ ਚਲਾਣੇ ਦੀ ਖਬਰ ਨੇ ਹਰ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬੀ ਮਾਂ ਬੋਲੀ ਦੇ ਅਨਮੋਲ ਹੀਰੇ ਦਾ ਬੇਵਕਤ ਵਿਛੋੜਾ ਬਹੁਤ ਦੁਖਦਾਈ ਹੈ। ਉਨ੍ਹਾਂ ਦਾ ਬੇਵਕਤ ਦਿਹਾਂਤ ਪੰਜਾਬੀ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿਣਯੋਗ ਦੁਖ ਸਹਿਣ ਦੀ ਤਾਕਤ ਬਖਸ਼ਣ।