By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: – ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਹਿਤਿਆਤ ਵਜੋਂ ਜਾਰੀ ਕੀਤੀ ਐਡਵਾਈਜ਼ਰੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - – ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਹਿਤਿਆਤ ਵਜੋਂ ਜਾਰੀ ਕੀਤੀ ਐਡਵਾਈਜ਼ਰੀ

breakingJalandhar

– ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਹਿਤਿਆਤ ਵਜੋਂ ਜਾਰੀ ਕੀਤੀ ਐਡਵਾਈਜ਼ਰੀ

Major Times Editor
Last updated: September 2, 2025 5:17 am
Major Times Editor Published September 2, 2025
Share
SHARE

 ਦਰਿਆ ਨੇੜਲੇ ਖੇਤਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਦਰਿਆ ਕੰਢੇ ਜਾਣ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

 ਕਿਹਾ, ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ

ਜਲੰਧਰ, 2 ਸਤੰਬਰ, ਮੇਜਰ ਟਾਈਮਸ :

Contents
 ਦਰਿਆ ਨੇੜਲੇ ਖੇਤਰਾਂ ’ਚ ਰਹਿਣ ਵਾਲੇ ਲੋਕਾਂ ਨੂੰ ਦਰਿਆ ਕੰਢੇ ਜਾਣ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ ਕਿਹਾ, ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ

ਸੋਮਵਾਰ ਸ਼ਾਮ ਨੂੰ ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਵੱਲੋਂ ਅਹਿਤਿਆਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਛੱਡਿਆ ਗਿਆ ਪਾਣੀ ਮੰਗਲਵਾਰ ਸਵੇਰ ਤੱਕ ਜਲੰਧਰ ਪਹੁੰਚਣ ਦੀ ਉਮੀਦ ਹੈ, ਜਿਸ ਕਰਕੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਦਰਿਆ ਦੇ ਕੈਚਮੈਂਟ ਖੇਤਰ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਰਹਿਣ ਵਾਲੇ ਵਸਨੀਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੀਵੇਂ ਅਤੇ ਹੜ੍ਹ ਸੰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਉਹ ਦਰਿਆ ਦੇ ਕਿਨਾਰਿਆਂ ਨੇੜੇ ਜਾਣ ਤੋਂ ਬਚਣ ਅਤੇ ਉੱਚੀਆਂ ਥਾਵਾਂ ‘ਤੇ ਰਾਹਤ ਕੈਂਪਾਂ ਵਿੱਚ ਚਲੇ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਡਰੇਨਾਂ ਦੇ ਪਾਣੀ ਸਮੇਤ ਲਗਭਗ 1.25 ਤੋਂ 1.50 ਲੱਖ ਕਿਊਸਿਕ ਪਾਣੀ ਜਲੰਧਰ ਵਿੱਚੋਂ ਹੋ ਕੇ ਲੰਘ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਕਿਸੇ ਵੀ ਸਥਿਤੀ ਨੂੰ ਰੋਕਣ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਫੂਡ ਦੀ ਸਪਲਾਈ, ਚਾਰਾ ਅਤੇ ਦਵਾਈਆਂ ਆਦਿ ਮੌਜੂਦ ਹਨ। ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਭਰ ਵਿੱਚ 54 ਤੋਂ ਵੱਧ ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਡਾ. ਅਗਰਵਾਲ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਨੇੜੇ ਜਾਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ, ਜੋ ਕਿ ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧੇ ਤੋਂ ਬਾਅਦ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟ ਕੀਤੀ ਜਾ ਰਹੀ ਹੈ । ਸਮੂਹਿਕ ਚੌਕਸੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਵਿੱਚ ਰਾਜ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿੱਥੇ ਲੋਕ 0181-2240064 ‘ਤੇ ਫੋਨ ਕਰਕੇ ਐਮਰਜੈਂਸੀ ਸਬੰਧੀ ਸੂਚਨਾ ਦੇ ਸਕਦੇ ਹਨ ਜਾਂ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਡਾ. ਅਗਰਵਾਲ ਨੇ ਕਿਹਾ ਕਿ ਹਾਲਾਤ ਚੌਕਸ ਰਹਿਣ ਦੀ ਮੰਗ ਕਰਦੇ ਹਨ ਪਰ ਸਮੇਂ ਸਿਰ ਕਾਰਵਾਈ ਅਤੇ ਜਨਤਕ ਸਹਿਯੋਗ ਨਾਲ ਇਸ ਚੁਣੌਤੀ ਨਾਲ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਸਹੀ ਜਾਗਰੂਕਤਾ ਅਤੇ ਸੁਚੇਤ ਰਹਿਣ ‘ਤੇ ਜ਼ੋਰ ਦਿੱਤਾ।

ਗੁਰੂ ਨਾਨਕ ਮਿਸ਼ਨ ਚੌਕ ਨੂੰ ਮਿਲੀ ਨਵੀਂ ਦਿੱਖ

ਪਠਾਨਕੋਟ ਨਾਲ ਜੁੜੇ ਦਿੱਲੀ ਬੰਬ ਧਮਾਕੇ ਦੇ ਤਾਰ, ਐਨਆਈਏ ਨੇ ਇਕ ਡਾਕਟਰ ਨੂੰ ਹਿਰਾਸਤ ‘ਚ ਲਿਆ

ਸ਼੍ਰੋਮਣੀ ਕਮੇਟੀ ਨੇ 11 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ, ਇਸ ਮਾਮਲੇ ‘ਤੇ ਹੋਵੇਗੀ ਚਰਚਾ

ਹੁਣ ਪੰਜਾਬ ਦੇ ਲੋਕਾਂ ਨੂੰ ਮਿਲਣਗੀਆਂ ਹਜ਼ਾਰਾਂ ਨੌਕਰੀਆਂ! ਜਾਪਾਨ ਦੀ ਇਹ ਵੱਡੀ ਕੰਪਨੀ ਪੰਜਾਬ ‘ਚ ਨਿਵੇਸ਼ ਕਰੇਗੀ 400 ਕਰੋੜ

ਪੀੜਤ ਪਰਿਵਾਰ ਨਾਲ ਬਸਪਾ ਨੇ ਸਾਂਝਾ ਕੀਤਾ ਦੁੱਖ ਮੰਦਭਾਗੀ ਘਟਨਾ ਦੀ ਸ਼ਿਕਾਰ ਹੋਈ ਨਾਬਾਲਿਗ ਲੜਕੀ ਦੇ ਪਰਿਵਾਰ ਨਾਲ ਬਸਪਾ ਨੇ ਦੁੱਖ ਸਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?