By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਲੁਧਿਆਣਾ ’ਚ ‘ਆਪ’ ਦੀ ਧੰਨਵਾਦ ਰੈਲੀ ’ਚ ਚੱਲੀਆਂ ਤਾੜ-ਤਾੜ ਗੋਲੀਆਂ, ਸਾਬਕਾ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਕੀਤੀ ਫਾਇਰਿੰਗ, ਪੰਜ ਜ਼ਖ਼ਮੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਲੁਧਿਆਣਾ ’ਚ ‘ਆਪ’ ਦੀ ਧੰਨਵਾਦ ਰੈਲੀ ’ਚ ਚੱਲੀਆਂ ਤਾੜ-ਤਾੜ ਗੋਲੀਆਂ, ਸਾਬਕਾ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਕੀਤੀ ਫਾਇਰਿੰਗ, ਪੰਜ ਜ਼ਖ਼ਮੀ

breakingPunjab

ਲੁਧਿਆਣਾ ’ਚ ‘ਆਪ’ ਦੀ ਧੰਨਵਾਦ ਰੈਲੀ ’ਚ ਚੱਲੀਆਂ ਤਾੜ-ਤਾੜ ਗੋਲੀਆਂ, ਸਾਬਕਾ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਕੀਤੀ ਫਾਇਰਿੰਗ, ਪੰਜ ਜ਼ਖ਼ਮੀ

Major Times Editor
Last updated: December 19, 2025 3:47 am
Major Times Editor Published December 19, 2025
Share
SHARE

ਲੁਧਿਆਣਾ :

ਬਲਾਕ ਸੰਮਤੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਜਿੱਤ ਦਾ ਜਸ਼ਨ ਬੁੱਧਵਾਰ ਸ਼ਾਮ ਮਾਲੇਰਕੋਟਲਾ ਰੋਡ ਦੇ ਨਜ਼ਦੀਕ ਬਚਿੱਤਰ ਨਗਰ ’ਚ ਖ਼ੂਨ-ਖ਼ਰਾਬੇ ’ਚ ਬਦਲ ਗਿਆ। ਇੱਥੇ ਆਪ ਤੇ ਕਾਂਗਰਸ ਸਮਰਥਕਾਂ ਦੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਦੋਵਾਂ ਪਾਸਿਓਂ ਪੱਥਰਬਾਜ਼ੀ ਹੋਈ ਤੇ ਫਿਰ ਇਕ ਧੜੇ ਨੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਪੰਜ ਲੋਕ ਗੋਲ਼ੀ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਚਾਰ ਆਪ ਵਰਕਰ ਗੁਰਮੁਖ ਸਿੰਘ, ਰਵਿੰਦਰ ਸਿੰਘ, ਮਨਦੀਪ ਸਿੰਘ ਤੇ ਨਿਹੰਗ ਗੁਰਦੀਪ ਸਿੰਘ, ਜਦਕਿ ਦੂਜੀ ਧਿਰ ਤੋਂ ਸਾਬਕਾ ਕਾਂਗਰਸੀ ਸਰਪੰਚ ਦਾ ਪੁੱਤਰ ਊਧਮ ਸਿੰਘ ਸ਼ਾਮਲ ਹੈ। ਸਾਰਿਆਂ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਚਸ਼ਮਦੀਦਾਂ ਤੇ ਜ਼ਖ਼ਮੀਆਂ ਦਾ ਦੋਸ਼ ਹੈ ਕਿ ਸਾਬਕਾ ਕਾਂਗਰਸੀ ਸਰਪੰਚ ਜਸਬੀਰ ਸਿੰਘ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ 20 ਤੋਂ 25 ਰਾਊਂਡ ਫਾਇਰਿੰਗ ਕੀਤੀ। ਜਸਬੀਰ ਸਿੰਘ ਬਲਾਕ ਸੰਮਤੀ ਚੋਣਾਂ ਲੜਿਆ ਸੀ ਤੇ ਹਾਰ ਗਿਆ ਸੀ। ਇੰਟਰਨੈੱਟ ਮੀਡੀਆ ’ਤੇ ਵਾਇਰਲ ਵੀਡੀਓ ’ਚ ਇਕ ਵਿਅਕਤੀ ਹੱਥ ’ਚ ਕਾਂਗਰਸ ਦਾ ਝੰਡਾ ਲਈ ਦੂਜੇ ਹੱਥ ਨਾਲ ਫਾਇਰਿੰਗ ਕਰਦਾ ਸਾਫ਼ ਨਜ਼ਰ ਆ ਰਿਹਾ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ’ਚ ਆਪ ਵਰਕਰ ਮਰਾਡੋ ਚੌਕੀ ਦੇ ਬਾਹਰ ਧਰਨੇ ’ਤੇ ਬੈਠ ਗਏ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮਾਲੇਰਕੋਟਲਾ ਹਾਈਵੇ ਜਾਮ ਕਰ ਦਿੱਤਾ ਗਿਆ, ਜਿਸ ਨਾਲ ਲਗਪਗ ਇਕ ਘੰਟੇ ਤੱਕ ਆਵਾਜਾਈ ਪ੍ਰਭਾਵਿਤ ਰਹੀ। ਪੁਲਿਸ ਨੇ ਲੋਕਾਂ ਨੂੰ ਸਮਝਾਉਣ ਤੋਂ ਬਾਅਦ ਜਾਮ ਖੁੱਲ੍ਹਵਾਇਆ। ਦੇਰ ਰਾਤ ਤੱਕ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮੁੱਖ ਮੁਲਜ਼ਮ ਫ਼ਰਾਰ ਹੈ।

ਮੰਤਰੀ ਹਰਜੋਤ ਬੈਂਸ ਨੇ ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ

ਕਪਿਲ ਮਿਸ਼ਰਾ ਦੀਆਂ ਮੁਸ਼ਕਲਾਂ ਵਧੀਆਂ! ਪੁਲਿਸ ਨੇ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨ ਦਾ ਮਾਮਲਾ ਕੀਤਾ ਦਰਜ

ਰਾਜਪਾਲ ਕਟਾਰੀਆ ਦੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦੋ ਟੁੱਕ, ਜੇ ਬੁੱਢਾ ਦਰਿਆ ਸਾਫ਼ ਨਹੀਂ ਹੁੰਦਾ ਤਾਂ ਬੰਦ ਕਰ ਦਿਓ ਕੰਮ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਪੰਜਾਬ ਸਰਕਾਰ ਨੂੰ ਘੇਰਿਆ

ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ, ਮੁਫ਼ਤ ਮਿਲੇਗੀ ਸੁਰੱਖਿਆ ਗਾਰਡ ਦੀ ਸਿਖਲਾਈ; ਜਾਣੋ ਅਰਜ਼ੀ ਦੇਣ ਦੀ ਆਖਰੀ ਮਿਤੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?