By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

breakingPunjab

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Major Times Editor
Last updated: February 6, 2026 5:14 pm
Major Times Editor Published February 6, 2026
Share
SHARE

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਮਲੇ ਦੀ ਨਿੱਜੀ ਤੌਰ ’ਤੇ ਕਰ ਰਹੇ ਹਨ ਨਿਗਰਾਨੀ: ਡੀਜੀਪੀ ਗੌਰਵ ਯਾਦਵ

ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਕੀਤੀ ਜਾ ਰਹੀ ਹੈ ਜਾਂਚ; ਤਕਨੀਕੀ ਵਿਸ਼ਲੇਸ਼ਣ ਲਈ ਮੋਬਾਈਲ ਟਾਵਰ ਡੰਪਸ ਤੋਂ ਜੁਟਾਈ ਜਾਣਕਾਰੀ : ਡੀਜੀਪੀ ਗੌਰਵ ਯਾਦਵ*

ਜਲੰਧਰ,

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ। ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’। ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ । ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’ ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026 ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ ਕੇਸ ਦਰਜ ਕੀਤਾ ਗਿਆ ਹੈ।

ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ : SGPC

ਭਾਰੀ ਮੀਂਹ ਨੇ ਮੁੜ ਵਧਾਈ ਪੰਜਾਬ ਦੇ ਲੋਕਾਂ ਦੀ ਚਿੰਤਾ, ਅਜਨਾਲਾ ਦੇ 40 ਤੋਂ 50 ਪਿੰਡਾਂ ‘ਚ ਹੜ੍ਹ ਦੀ ਸਥਿਤੀ; ਟੁੱਟਿਆ ਸੰਪਰਕ

ਭਾਜਪਾ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਤੋਂ ਮੰਗਿਆ 12 ਹਜ਼ਾਰ ਕਰੋੜ ਰੁਪਏ ਦਾ ਹਿਸਾਬ

ਪੰਜਾਬ ‘ਚ ਕੜਾਕੇ ਦੀ ਠੰਢ ਦਾ ਕਹਿਰ: 14 ਜਨਵਰੀ ਤੱਕ ਸੀਤ ਲਹਿਰ ਤੇ ਸੰਘਣੀ ਧੁੰਦ ਦਾ ‘ਯੈਲੋ ਅਲਰਟ’ ਜਾਰੀ

SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?