By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਵੜਿੰਗ ਨੇ ਸੁਖਬੀਰ ਨੂੰ ਦਿੱਤੀ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ, ਕਿਹਾ- ਸੁਖਬੀਰ ਦੇ ਮੁਕਾਬਲੇ ਖ਼ੁਦ ਲੜਾਂਗਾ ਵਿਧਾਨ ਸਭਾ ਚੋਣ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਵੜਿੰਗ ਨੇ ਸੁਖਬੀਰ ਨੂੰ ਦਿੱਤੀ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ, ਕਿਹਾ- ਸੁਖਬੀਰ ਦੇ ਮੁਕਾਬਲੇ ਖ਼ੁਦ ਲੜਾਂਗਾ ਵਿਧਾਨ ਸਭਾ ਚੋਣ

Punjab

ਵੜਿੰਗ ਨੇ ਸੁਖਬੀਰ ਨੂੰ ਦਿੱਤੀ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ, ਕਿਹਾ- ਸੁਖਬੀਰ ਦੇ ਮੁਕਾਬਲੇ ਖ਼ੁਦ ਲੜਾਂਗਾ ਵਿਧਾਨ ਸਭਾ ਚੋਣ

Major Times Editor
Last updated: January 7, 2026 6:23 am
Major Times Editor Published January 7, 2026
Share
SHARE

 ਚੰਡੀਗੜ੍ਹ :

ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਖੁਦ ਉਨ੍ਹਾਂ (ਸੁਖਬੀਰ) ਦੇ ਮੁਕਾਬਲੇ ਚੋਣ ਲੜਨਗੇ। ਉਨ੍ਹਾਂ ਦਾ ਇਹ ਬਿਆਨ ਸਪੱਸ਼ਟ ਕਰਦਾ ਹੈ ਕਿ ਉਹ ਕੌਮੀ ਰਾਜਨੀਤੀ ਦੀ ਬਜਾਏ ਸੂਬੇ ਦੀ ਰਾਜਨੀਤੀ ਕਰਨ ਵਿਚ ਦਿਲਚਸਪੀ ਰੱਖਦੇ ਹਨ। ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਤਿੰਨ-ਚਾਰ ਹੋਰ ਆਗੂ, ਜੋ ਆਮ ਚੋਣਾਂ ਵਿਚ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ, ਮੁੜ ਪੰਜਾਬ ’ਚ ਚੋਣ ਲੜਨ ਦੇ ਇੱਛੁਕ ਹਨ। ਸੂਤਰ ਦੱਸਦੇ ਹਨ ਕਿ ਕਾਂਗਰਸੀ ਆਗੂਆਂ ਵਿਚ ਮੁੱਖ ਮੰਤਰੀ ਬਣਨ ਦੀ ਦੌੜ ਲੱਗੀ ਹੋਈ ਹੈ ਜਿਸ ਕਰ ਕੇ ਆਗੂਆਂ ਨੇ ਆਪਣੇ ਪੱਧਰ ’ਤੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਉਭਾਰਨਾ ਸ਼ੁਰੂ ਕੀਤਾ ਹੋਇਆ ਹੈ।ਵੜਿੰਗ ਨੇ ਇਕ ਬਿਆਨ ਵਿਚ ਸੁਖਬੀਰ ਵੱਲੋਂ ਗਿੱਦੜਬਾਹਾ ਤੋਂ ਅਗਲੀ ਵਿਧਾਨ ਸਭਾ ਚੋਣ ਲੜਨ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਜੇਕਰ ਸੁਖਬੀਰ ਨੂੰ ਇੰਨਾ ਹੀ ਭਰੋਸਾ ਹੈ ਤਾਂ ਉਹ ਲੰਬੀ ਅਤੇ ਜਲਾਲਾਬਾਦ ਵਰਗੇ ਹੋਰ ਹਲਕਿਆਂ ਦੀ ਬਜਾਏ ਸਿਰਫ਼ ਗਿੱਦੜਬਾਹਾ ਤੋਂ ਹੀ ਚੋਣ ਲੜਨ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੀ ਕਾਰਗੁਜ਼ਾਰੀ ਬਾਰੇ ਸੁਖਬੀਰ ਦੇ ਗੁਮਰਾਹਕੁੰਨ ਦਾਅਵਿਆਂ ’ਤੇ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਚ ਕੁਝ ਸੀਟਾਂ ਤੋਂ ਇਲਾਵਾ ਸੂਬੇ ਵਿਚ ਅਕਾਲੀ ਦਲ ਦਾ ਸਫਾਇਆ ਹੋ ਗਿਆ। ਇੱਥੋਂ ਤੱਕ ਕਿ 11 ਜ਼ਿਲ੍ਹਿਆਂ ਵਿਚ ਅਕਾਲੀ ਦਲ ਖਾਤਾ ਵੀ ਨਹੀਂ ਖੋਲ੍ਹ ਸਕਿਆ। ਫਿਰ ਵੀ ਸੁਖਬੀਰ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਿਚ ਦੂਜੇ ਨੰਬਰ ’ਤੇ ਰਹੀ।ਵੜਿੰਗ ਨੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਜੇਕਰ ਅਕਾਲੀ ਦਲ ਦੀ ਕਾਰਗੁਜ਼ਾਰੀ ਐਨੀ ਸ਼ਾਨਦਾਰ ਹੈ ਤਾਂ ਫਿਰ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਨ ਲਈ ਇੰਨੇ ਉਤਾਵਲੇ ਕਿਉਂ ਹਨ, ਜਦਕਿ ਭਾਜਪਾ ਰੋਜ਼ਾਨਾ ਅਕਾਲੀਆਂ ਦੀਆਂ ਪੇਸ਼ਕਸ਼ਾਂ ਨੂੰ ਠੁਕਰਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਮਨਰੇਗਾ ਦੇ ਮੁੱਦੇ ’ਤੇ ਵੀ ਪਿੱਛੇ ਹਟ ਗਏ ਹਨ। ਸੰਸਦ ਵਿਚ ਅਕਾਲੀ ਦਲ ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਨਰੇਗਾ ਖ਼ਤਮ ਕਰਨ ਦੇ ਵਿਰੋਧ ਵਿਚ ਵਿਰੋਧੀ ਧਿਰਾਂ ਦਾ ਸਾਥ ਦਿੱਤਾ ਸੀ, ਲੇਕਿਨ ਕੁਝ ਸਮੇਂ ਬਾਅਦ ਹੀ ਭਾਜਪਾ ਨੂੰ ਨਾਰਾਜ਼ ਕਰਨ ਦੇ ਡਰ ਨਾਲ ਪਾਰਟੀ ਪਿੱਛੇ ਹਟ ਗਈ।

ਹਰਪਾਲ ਸਿੰਘ ਚੀਮਾ ਨੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਕੇ ਮਨਾਈ ਦੀਵਾਲੀ

PU ਪ੍ਰਸ਼ਾਸਨ ਨੇ 18 ਤੋਂ ਹੋਣ ਵਾਲੀ ਪ੍ਰੀਖਿਆ ਕੀਤੀ ਮੁਲਤਵੀ,

ਸੁਖਬੀਰ ਸਿੰਘ ਬਾਦਲ ਨਹੀਂ ਹੋਏ ਪੇਸ਼, ਕਿਹਾ, AI ਦੀ ਵਰਤੋਂ ਕਰ ਕੇ ਬਣਾਇਆ ਆਡਿਓ

ਹੁਣ ਸਰਕਾਰੀ ਸਕੂਲਾਂ ਦੇ ਬੱਚੇ ਮੁਫ਼ਤ ਲੈਣਗੇ JEE ਅਤੇ NEET ਦੀ ਆਨਲਾਈਨ ਕੋਚਿੰਗ

ਮੰਤਰੀ ਹਰਪਾਲ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਕੀਤੀ ਮੁਲਾਕਾਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?