ਜਲੰਧਰ :
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਕਰਵਾਇਆ ਗਿਆ। ਇਸ ਵਿੱਚ ਪ੍ਰਸਿੱਧ ਸਿੱਖ ਵਿਦਵਾਨ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਭਾਈ ਤਰਨਵੀਰ ਸਿੰਘ ਰੱਬੀ ਲੁਧਿਆਣਾ ਵਾਲੇ ਅਤੇ ਭਾਈ ਸ਼ਨਬੀਰ ਸਿੰਘ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਮਨਜੀਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਲਗਵਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਦਵਿੰਦਰ ਸਿੰਘ, ਸਰਦੂਲ ਸਿੰਘ ਕਾਨਪੁਰੀ,ਵਿਜੇ ਸਿੰਘ,ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਬਲਦੇਵ ਸਿੰਘ ਕੁੰਦੀ ਆਦਿ ਹਾਜ਼ਰ ਸਨ।

