ਅੰਮ੍ਰਿਤਸਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੰਦੇ ਕਿਹਾ ਸੜ ਨਾ ਰੀਸ ਕਰ ਕਹਾਵਤ ਤੁਹਾਡੇ ‘ਤੇ ਢੁੱਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਤਰ੍ਹਾਂ ਦੇ ਰਾਹਤ ਕਾਰਜ ਕਰ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਆਪਣੇ ਪੱਧਰ ‘ਤੇ ਹੜ੍ਹ ਪੀੜਤਾਂ ਦੀ ਮਦਦ ਕਰਦਿਆਂ ਰਾਹਤ ਸਮਗਰੀ ਦੇ ਰਹੀ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਲਗਾਤਾਰ ਕਿੰਤੂ ਕਰਨਾ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਕਿਤੇ ਨਾ ਕਿਤੇ ਅੜਚਣ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਇੱਕ ਇੱਕ ਪੈਸੇ ਦਾ ਹਿਸਾਬ ਰੱਖ ਕੇ ਖਰਚ ਕਰਦੀ ਹੈ ਅਤੇ ਹੁਣ ਤੱਕ ਜੋ ਵੀ ਖਰਚ ਕੀਤੇ ਗਏ ਹਨ ਉਸ ਦਾ ਵੀ ਹਿਸਾਬ ਰੱਖਿਆ ਗਿਆ ਹੈ ਤੇ ਅਗਾਹ 20 ਕਰੋੜ ਰੁਪਏ ਖਰਚਣ ਸਮੇਂ ਵੀ ਇੱਕ ਇੱਕ ਪੈਸੇ ਦਾ ਹਿਸਾਬ ਰੱਖਿਆ ਜਾਵੇਗਾ। ਧਾਮੀ ਨੇ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ, ਤਾਂ ਤੁਸੀਂ ਵੀ ਕਰੋ ਨਾ ਕਿ ਅੜਚਣਾ ਪੈਦਾ ਕਰੋ I ਧਾਮੀ ਨੇ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੂੜੈਣ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਤਾਂ ਸਭ ਜਾਣਦੇ ਹੋ ਕਿ ਸ਼੍ਰੋਮਣੀ ਕਮੇਟੀ ਦਾ ਇੱਕ ਇੱਕ ਪੈਸਾ ਖਰਚ ਕਰਨ ਲਈ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਜਰੂਰਤ ਹੁੰਦੀ ਹੈ, ਜਿਸ ਦੇ ਆਧਾਰ ‘ਤੇ ਹੀ ਸਾਰੇ ਕਾਰਜ ਹੁੰਦੇ ਹਨ। ਸ਼੍ਰੋਮਣੀ ਕਮੇਟੀ ਦੇ ਕੀਤੇ ਕਾਰਜਾਂ ‘ਤੇ ਕਿੰਤੂ ਕਰਨਾ ਗੈਰ ਵਾਜ਼ਬ ਹੈ ।