ਅੰਮ੍ਰਿਤਸਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਪਿਛਲੇ ਕੁਝ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਜਿਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ ਹੈ। ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ। ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।