ਫਾਜ਼ਿਲਕਾ ਮੇਜਰ ਟਾਈਮਸ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਫਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੂੰ ਫਾਜ਼ਿਲਕਾ ਪੁਲਿਸ ਨੇ ਇਕ ਮਾਮਲੇ ਵਿਚ ਚੰਡੀਗੜ੍ਹ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ-2 ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦਰਅਸਲ ਪੰਚਾਇਤ ਚੋਣਾਂ ਦੌਰਾਨ ਜਲਾਲਾਬਾਦ ਵਿਖੇ ਲੜਾਈ ਹੋਈ ਸੀ। ਇਸ ਦੌਰਾਨ ਉਸ ’ਤੇ ਗੋਲੀ ਚਲਾਉਣ ਦਾ ਦੋਸ਼ ਸੀ। ਇਸ ਘਟਨਾ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਜਿਸ ਵਿੱਚ ਬੌਬੀ ਮਾਨ ਸਮੇਤ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਫਾਜ਼ਿਲਕਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਕੀਤੀ ਗਈ ਹੈ। ਨਰਦੇਵ ਸਿੰਘ ਬੌਬੀ ਮਾਨ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਫਾਜ਼ਿਲਕਾ ਸੀਆਈਏ-2 ਦੇ ਇੰਚਾਰਜ ਰੁਪਿੰਦਰਪਾਲ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਨੇ ਬੌਬੀ ਮਾਨ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੌਬੀ ਮਾਨ ਨੂੰ ਪੰਚਾਇਤ ਚੋਣਾਂ 2024 ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਬੀਡੀਪੀਓ ਦਫ਼ਤਰ ਦੇ ਬਾਹਰ ਹੋਈ ਝੜਪ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਝੜਪ ਦੌਰਾਨ ਗੋਲੀਬਾਰੀ ਦੇ ਵੀ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਜਲਾਲਾਬਾਦ ਸਿਟੀ ਥਾਣੇ ’ ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਨਰਦੇਵ ਸਿੰਘ ਬੌਬੀ ਮਾਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜੀ ਸੀ, ਅਤੇ 15-20 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ।