By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: – ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਨਹੀਂ ਚਲਾਈ ਜਾ ਸਕੇਗੀ ਪਾਰਕਿੰਗ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - – ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਨਹੀਂ ਚਲਾਈ ਜਾ ਸਕੇਗੀ ਪਾਰਕਿੰਗ

Jalandhar

– ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਨਹੀਂ ਚਲਾਈ ਜਾ ਸਕੇਗੀ ਪਾਰਕਿੰਗ

Major Times Editor
Last updated: January 9, 2026 4:44 pm
Major Times Editor Published January 9, 2026
Share
SHARE

– ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਵਰਦੀ ਸ਼ਨਾਖਤ ਤੋਂ ਬਗੈਰ ਵੇਚਣ ’ਤੇ ਪਾਬੰਦੀ
– ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਵੀ ਰੋਕ
– ਮੋਬਾਇਲ ਫੋਨ ਤੇ ਸਿਮ ਵਿਕਰੇਤਾ ਖ਼ਰੀਦਦਾਰ ਦੇ ਪਹਿਚਾਣ ਦਸਤਾਵੇਜ਼ਾਂ ਤੋਂ ਬਗੈਰ ਨਹੀਂ ਵੇਚਣਗੇ ਮੋਬਾਇਲ ਫੋਨ ਤੇ ਸਿਮ
– ਚਾਈਨਾ/ਮਾਂਝਾ ਡੋਰ ਦੇ ਨਿਰਮਾਣ, ਵਿਕਰੀ, ਭੰਡਾਰਨ, ਖ਼ਰੀਦ, ਸਪਲਾਈ, ਆਯਾਤ ਤੇ ਵਰਤੋਂ ’ਤੇ ਮੁਕੰਮਲ ਪਾਬੰਦੀ
ਜਲੰਧਰ,

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੇ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ.ਸੀ.ਟੀ.ਵੀ. ਕੈਮਰੇ ਲਗਾਏ ਬਿਨ੍ਹਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ, ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਦੀ 45 ਦਿਨ ਤੱਕ ਦੀ ਰਿਕਾਰਡਿੰਗ ਦੀ ਸੀ.ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ। ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਇੰਦਰਾਜ ਵਿਅਕਤੀ ਦਾ ਨਾਮ, ਮੋਬਾਇਲ ਨੰਬਰ, ਆਈ.ਡੀ., ਵਾਹਨ ਦੀ ਕਿਸਮ, ਰਜਿਸਟ੍ਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ’ਤੇ ਦਸਤਖ਼ਤ ਕਰਵਾਏ ਜਾਣ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਇੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੀ ਰਜਿਸਟ੍ਰੇਸ਼ਨ ਅਤੇ ਡਰਾਈਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਰਕਿੰਗ ਵਾਲੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਿਆਂ ਤੋਂ ਕਰਵਾਈ ਜਾਵੇ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖ਼ਰੀਦਣ ਵਾਲੇ ਦਾ ਰੈਂਕ, ਨਾਮ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ’ਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ। ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ਅਤੇ ਫੁੱਟਪਾਥਾਂ ’ਤੇ ਸਾਮਾਨ ਰੱਖ ਕੇ ਵੇਚਣ ’ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਵਲੋਂ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ. ਪਰੂਫ਼/ਫੋਟੋ ਹਾਸਲ ਕੀਤੇ ਬਿਨ੍ਹਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਗਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਅਤੇ ਦਸਤਖ਼ਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ। ਇਸ ਤੋਂ ਇਲਾਵਾ ਫੋਨ ਖ਼ਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਰਾਹੀਂ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ ਅਤੇ ਗਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸ ਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖ਼ਤ, ਮੋਬਾਇਲ ਫੋਨ ਵੇਚਣ/ਖ਼ਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ.ਡੀ.ਪਰੂਫ ਅਤੇ ਗਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੈਨਟੇਨ ਕਰਨਗੇ।

ਆਈ.ਟੀ.ਆਈ. ਆਦਮਪੁਰ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਪਟਾਕਾ ਮਾਰਕੀਟ ਨਗਰ ਨਿਗਮ ਵੱਲੋਂ ਬੇਅੰਤ ਸਿੰਘ ਪਾਰਕ ਲਈ ਨਵੀਂ ਐੱਨਓਸੀ ਜਾਰੀ

ਮਾਡਲ ਹਾਊਸ ਚੌਕ ਨੂੰ ਮਿਲੀ ਨਵੀਂ ਦਿੱਖ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਮੋਟਰਸਾਈਕਲ ਰੈਲੀ

ਐਕਸਾਈਜ਼ ਵਿਭਾਗ ਵੱਲੋਂ 6 ਹਜ਼ਾਰ ਲੀਟਰ ਲਾਹਣ, 3 ਭੱਠੀਆਂ, 6 ਲੋਹੇ ਦੇ ਡਰੰਮ ਤੇ ਸ਼ਰਾਬ ਦੀਆਂ ਬੋਤਲਾਂ ਜ਼ਬਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?