ਜਲੰਧਰ, major times
: ਸੁਤੰਤਰਤਾ ਦਿਵਸ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਅਤੇ ਸਮਾਜ ਪ੍ਰਤੀ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਨੂੰ ਦਿੱਤਾ ਜਾ ਰਿਹਾ ਹੈ। ਸਰਕਾਰੀ ਜਾਣਕਾਰੀ ਮੁਤਾਬਕ ਸਮਾਜ ਸੇਵਾ ਦੇ ਖੇਤਰ ਵਿੱਚ ਇੰਦਰਜੀਤ ਸਿੰਘ, ਸੁਰਿੰਦਰ ਜਗਤ, ਸੁਨੀਤਾ ਕਪੂਰ, ਸੁਖਦੀਪ ਸਿੰਘ ਢਿੱਲੋਂ, ਅਵਤਾਰ ਸਿੰਘ ਮਾਨ, ਡਾ. ਉਪਿੰਦਰ ਸਿੰਘ ਘਈ, ਜਸਵੀਰ ਸਿੰਘ, ਜਤਿੰਦਰ ਸਿੰਘ, ਵਿਨੋਦ ਕੁਮਾਰ, ਅਵਤਾਰ ਸਿੰਘ, ਪ੍ਰਦੀਪ ਕੁਮਾਰ ਅਤੇ ਨਿਰਮਲ ਸਿੰਘ ਨੂੰ ਸਨਮਾਨ ਮਿਲੇਗਾ। ਇਸ ਤੋਂ ਇਲਾਵਾ ਬਹਾਦਰੀ ਦੇ ਖੇਤਰ ਵਿੱਚ ਜਗਦੇਵ ਸਿੰਘ ਨੂੰ ਵੀ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਸਾਹਿਤਕ ਖੇਤਰ ਵਿੱਚ ਕਹਾਣੀਕਾਰ ਮੇਹਰ ਮਲਿਕ, ਬੇਅੰਤ ਸਿੰਘ ਬਾਜਵਾ, ਲੇਖਕ ਸੰਜੀਵ ਸੈਣੀ, ਬਾਜ ਸਿੰਘ, ਪ੍ਰੇਮਲਤਾ ਅਤੇ ਕਵੀ-ਲੇਖਕ ਡਾ. ਮੁਹੰਮਦ ਅੱਯੂਬ ਖਾਨ ਨੂੰ ਉਨ੍ਹਾਂ ਦੇ ਯੋਗਦਾਨ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਕਲਾ ਅਤੇ ਹਸਤਕਲਾ ਦੇ ਖੇਤਰ ਵਿੱਚ ਸਤਵੀਰ ਕੌਰ ਅਤੇ ਹੈਂਡ ਐਮਬਰਾਇਡਰੀ ਕਰਾਫਟ ਲਈ ਪਰਮਜੀਤ ਕੌਰ ਕਪੂਰ ਨੂੰ ਸਨਮਾਨਿਤ ਕੀਤਾ ਜਾਵੇਗਾ। ਮੈਡੀਕਲ ਅਤੇ ਕਿੱਤਾ ਖੇਤਰ ਵਿੱਚ ਡਾ. ਪਰਮਿੰਦਰ ਸਿੰਘ, ਕਮਲਜੀਤ ਸਿੰਘ, ਕਾਂਤਾ ਅਤੇ ਅਸ਼ੋਕ ਕੁਮਾਰ ਨੂੰ ਇਸ ਸਨਮਾਨ ਲਈ ਚੁਣਿਆ ਗਿਆ ਹੈ। ਸਾਇੰਸ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉਲੇਖਣੀ ਕੰਮ ਕਰਨ ਵਾਲੇ ਤਲਵਿੰਦਰ ਸਿੰਘ ਅਤੇ ਸੁਖਰਾਜ ਭੁੱਲਰ ਵੀ ਸਨਮਾਨਿਤ ਹੋਣਗੇ। ਪੰਜਾਬ ਸਰਕਾਰ ਅਨੁਸਾਰ ਇਸ ਸਨਮਾਨ ਦਾ ਮੁੱਖ ਉਦੇਸ਼ ਸੂਬੇ ਵਿੱਚ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੀਆਂ ਸ਼ਖਸੀਅਤਾਂ ਦੀ ਹੌਸਲਾ-ਅਫ਼ਜ਼ਾਈ ਕਰਨਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਰਕਾਰੀ ਪੱਧਰ ’ਤੇ ਮਾਨਤਾ ਦੇਣਾ ਹੈ।