ਪਹਿਲਾਂ ਵੀ ਅਗਸਤ 2025 ਵਿਚ ਵੀ 40 ਦਿਨਾਂ ਦੀ ਮਿਲੀ ਸੀ ਪੈਰੋਲ
ਚੰਡੀਗ਼ੜ

ਸੌਧਾ ਸਾਧ ਜੋ ਸਾਧਵੀਆਂ ਨਾਲ ਬਲਾਤਕਾਰ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਸਮੇਂ ਦੌਰਾਨ, ਰਾਮ ਰਹੀਮ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਵਿੱਚ ਰਹੇਗਾ। ਸੌਦਾ ਸਾਧ ਇਸ ਸਮੇਂ 2 ਸਾਧਵੀਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਕੱਟ ਰਿਹਾ ਹੈ। ਅਗਸਤ 2017 ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਸਿੰਘ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ। ਇਸ ਤੋਂ ਪਹਿਲਾਂ, ਰਾਮ ਰਹੀਮ 15 ਅਗਸਤ ਨੂੰ ਆਪਣਾ ਜਨਮ ਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ

