By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Jalandhar - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ

Jalandhar

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁਰਬ

Major Times Editor
Last updated: November 19, 2025 7:05 pm
Major Times Editor Published November 19, 2025
Share
SHARE

ਵਿਧਾਇਕ, ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਲਿਆ ਨਗਰ ਕੀਰਤਨ ਦੇ ਰੂਟ ਦਾ ਜਾਇਜ਼ਾ

ਜਲੰਧਰ, :

ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਬੁੱਧਵਾਰ ਸ਼ਾਮ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਜਾਇਜ਼ਾ ਲਿਆ।ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਦੌਰਾ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇਕ ਨਗਰ ਕੀਰਤਨ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋ ਕੇ 21 ਨਵੰਬਰ ਨੂੰ ਜਲੰਧਰ ਪਹੁੰਚੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਅਤੇ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਰਧਾਪੂਰਵਕ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਆਉਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਕਪੂਰਥਲਾ ਤੋਂ ਕਰਤਾਰਪੁਰ, ਬਿਧੀਪੁਰ ਵਾਇਆ ਸਰਵਿਸ ਰੋਡ (ਫਲਾਈ ਓਵਰ ਦੇ ਹੇਠਾਂ), ਬਿਧੀਪੁਰ ਰੇਲਵੇ ਕਰਾਸਿੰਗ, ਵਰਕਸ਼ਾਪ ਚੌਕ, ਕਪੂਰਥਲਾ ਚੌਕ ਹੁੰਦੇ ਹੋਏ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਪਹੁੰਚੇਗਾ, ਜਿਥੇ ਨਗਰ ਕੀਰਤਨ ਦਾ ਵਿਸ਼ਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਦਿਨ 22 ਨਵੰਬਰ ਨੂੰ ਨਗਰ ਕੀਰਤਨ ਕਪੂਰਥਲਾ ਚੌਕ ਤੋਂ ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ, ਡਾ. ਬੀ.ਆਰ. ਅੰਬੇਡਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੀ.ਐਮ.ਸੀ. ਚੌਕ, ਲਾਡੋਵਾਲੀ ਰੋਡ, ਪੀ.ਏ.ਪੀ. ਚੌਕ, ਰਾਮਾ ਮੰਡੀ ਚੌਕ ਤੋਂ ਹਵੇਲੀ ਪੁਆਇੰਟ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨਗਰ ਕੀਰਤਨ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦਾ ਜਲੰਧਰ ਵਿੱਚ ਪਹੁੰਚਣ ’ਤੇ ਸ਼ਰਧਾ ਤੇ ਮਰਿਆਦਾ ਪੂਰਵਕ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਨਾਲ ਆਉਣ ਵਾਲੀ ਸੰਗਤ ਦੇ ਠਹਿਰਾਅ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੌਰਾਨ ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਢੁੱਕਵੀਂ ਪਾਰਕਿੰਗ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਪਰੰਤ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਨਗਰ ਕੀਰਤਨ ਦੇ ਵਿਸ਼ਰਾਮ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ ਤੇ ਸੁਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਪੀੜਤ ਪਰਿਵਾਰ ਨਾਲ ਬਸਪਾ ਨੇ ਸਾਂਝਾ ਕੀਤਾ ਦੁੱਖ ਮੰਦਭਾਗੀ ਘਟਨਾ ਦੀ ਸ਼ਿਕਾਰ ਹੋਈ ਨਾਬਾਲਿਗ ਲੜਕੀ ਦੇ ਪਰਿਵਾਰ ਨਾਲ ਬਸਪਾ ਨੇ ਦੁੱਖ ਸਾਂ

ਤਰੱਕੀਆਂ ਨਾ ਮਿਲਣ ‘ਤੇ ਫੁੱਟਿਆ ਸਿੱਖਿਆ ਵਿਭਾਗ ਦੇ ਕਲਰਕਾਂ ਦਾ ਰੋਸ, 13 ਤੋਂ 18 ਅਕਤੂਬਰ ਤਕ ਜਾਣਗੇ ਛੁੱਟੀ ’ਤੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ, 21 ਤੇ 22 ਨੂੰ ਨਗਰ ਕੀਰਤਨ ਦੇ ਰਸਤੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ

ਨਿਗਮ ਹਾਊਸ ’ਚ ਮਨਜ਼ੂਰ ਹੋਣਗੇ 400 ਕਰੋੜ ਰੁਪਏ ਦੇ ਕੰਮ

ਘਰ ਦੀ ਛੱਤ ਡਿੱਗੀ, ਮੁਸ਼ਕਲ ਨਾਲ ਬਚੇ ਨਵਜੰਮਿਆ ਬੱਚਾ ਤੇ ਉਸਦੀ ਮਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?