By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਦਾ ਨਿਰਾਦਰ ਬਰਦਾਸ਼ਤ ਨਹੀਂ : ਖੁਰਾਣਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਦਾ ਨਿਰਾਦਰ ਬਰਦਾਸ਼ਤ ਨਹੀਂ : ਖੁਰਾਣਾ

Punjab

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਦਾ ਨਿਰਾਦਰ ਬਰਦਾਸ਼ਤ ਨਹੀਂ : ਖੁਰਾਣਾ

Major Times Editor
Last updated: November 9, 2025 9:49 am
Major Times Editor Published November 9, 2025
Share
SHARE

ਫਗਵਾੜਾ :

ਕਾਂਗਰਸ ਪਾਰਟੀ ਵੱਲੋਂ ਤਰਨਤਾਰਨ ਜਿਮਨੀ ਚੋਣ ਦੌਰਾਨ ਚੋਣ ਪ੍ਰਚਾਰ ਲਈ ਲਾਈ ਸਟੇਜ ਉੱਪਰ ਲੱਗੇ ਬੈਨਰ ’ਤੇ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣਾ ਬਹੁਤ ਹੀ ਨਿੰਦਣਯੋਗ ਅਤੇ ਸਿੱਖ ਪੰਥ ਨੂੰ ਢਾਹ ਲਾਉਣ ਵਾਲੀ ਗੱਲ ਹੈ। ਕਾਂਗਰਸ ਪਾਰਟੀ ਦੇ ਇਸ ਗੁਨਾਹ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ। ਇੱਹ ਗੱਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਸਾਂਝੇ ਤੌਰ ’ਤੇ ਜਾਰੀ ਬਿਆਨ ਵਿੱਚ ਕਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਸਿੱਖਾਂ ਦੀ ਦੁਸ਼ਮਣ ਜਮਾਤ ਹੈ। ਜਿਸ ਨੇ ਕਦੇ ਵੀ ਸਿੱਖ ਪੰਥ ਨੂੰ ਢਾਹ ਲਗਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਖੁਰਾਣਾ ਤੇ ਚੰਦੀ ਨੇ ਕਿਹਾ ਕਿ ਜਿਸ ਗਾਂਧੀ ਪਰਿਵਾਰ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਕੇ ਅਤੇ ਦਿੱਲੀ ਵਿਖੇ ਹਜ਼ਾਰਾਂ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰਕੇ ਸਿੱਖ ਪੰਥ ਨੂੰ ਕਦੇ ਨਾ ਭਰਨ ਵਾਲਾ ਜਖ਼ਮ ਦਿੱਤਾ ਸੀ, ਉਸੇ ਪਰਿਵਾਰ ਦੀਆਂ ਤਸਵੀਰਾਂ ਗੁਰੂ ਸਾਹਿਬ ਅਤੇ ਸਿੱਖ ਪੰਥ ਦੇ ਯੋਧਿਆਂ ਦੇ ਉੱਪਰ ਲਗਾਉਣਾ ਨਾਕਾਬਿਲ-ਏ-ਮਾਫ਼ੀ ਗੁਨਾਹ ਹੈ। ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਅਪਮਾਨ ਕੀਤਾ ਹੈ। ਜਿਸ ਨਾਲ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਟੇਜ ’ਤੇ ਮੌਜੂਦ ਸਾਬਤ ਸੂਰਤ ਸਿੱਖ ਲੀਡਰਾਂ ਨੇ ਵੀ ਇਸ ਮੰਦਭਾਗੀ ਹਰਕਤ ਦਾ ਵਿਰੋਧ ਨਹੀਂ ਕੀਤਾ, ਕਿਉਂਕਿ ਉਨ੍ਹਾਂ ਨੇ ਆਪਣੀ ਆਤਮਾ ਅਤੇ ਪੰਥ ਨੂੰ ਕਾਂਗਰਸ ਦੇ ਕੋਲ ਗਿਰਵੀ ਰੱਖਿਆ ਹੋਇਆ ਹੈ। ਪਰ ਸਿੱਖ ਪੰਥ ਕਾਂਗਰਸ ਦੇ ਇਸ ਗੁਨਾਹ ਨੂੰ ਕਦੇ ਮਾਫ਼ ਨਹੀਂ ਕਰੇਗਾ। ਉਨ੍ਹਾਂ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬਾਨ ਤੇ ਕਾਂਗਰਸੀ ਆਗੂਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ, ਉੱਥੇ ਹੀ ਤਰਨਤਾਰਨ ਦੇ ਸਮੂਹ ਵੋਟਰਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਨੂੰ ਇਸ ਗੁਨਾਹ ਦੀ ਸਜ਼ਾ ਵੋਟਾਂ ਵਾਲੇ ਦਿਨ ਜ਼ਰੂਰ ਦਿੱਤੀ ਜਾਵੇ।

ਪੰਜਾਬ ਨੂੰ 2022 ਤੋਂ ਹੁਣ ਤੱਕ ਮਿਲੇ 1582 ਕਰੋੜ ਰੁਪਏ, ਸਰਕਾਰ ਨੇ SDRF ਤਹਿਤ ਮਿਲੇ ਫੰਡ ਦਾ ਡਾਟਾ ਕੀਤਾ ਜਨਤਕ

ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਆਏ ਨੌਜਵਾਨ ਦਾ ਦੋਸਤਾਂ ਨੇ ਹੀ ਕੀਤਾ ਕਤਲ, ਇੱਕ ਮੁਲਜ਼ਮ ਕਾਬੂ; ਦੂਜਾ ਫ਼ਰਾਰ

ਮਜੀਠੀਆ ਨੂੰ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ, ਸਰਕਾਰ ਨੇ ਅਦਾਲਤ ਨੂੰ ਦਿੱਤਾ ਭਰੋਸਾ

’ਜਦੋਂ ਵੀ ਦੇਸ਼ ’ਤੇ ਆਇਆ ਕੋਈ ਸੰਕਟ, ਪੰਜਾਬ ਨੇ ਹਮੇਸ਼ਾ ਆਪਣੇ ਸੀਨੇ ’ਤੇ ਝੱਲਿਆ’: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਕਪੂਰਥਲਾ ‘ਚ ਭਾਰੀ ਮੀਂਹ ਦਾ ਰੈੱਡ ਅਲਰਟ, ਬਿਆਸ ‘ਚ ਹੋਰ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਵੱਲੋਂ ਚਿਤਾਵਨੀ ਜਾਰੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?