By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਜਥੇਦਾਰ ਗੜਗੱਜ ਵੀ ਪਾਕਿਸਤਾਨ ਰਵਾਨਾ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - breaking - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਜਥੇਦਾਰ ਗੜਗੱਜ ਵੀ ਪਾਕਿਸਤਾਨ ਰਵਾਨਾ

breakingPunjab

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਜਥੇਦਾਰ ਗੜਗੱਜ ਵੀ ਪਾਕਿਸਤਾਨ ਰਵਾਨਾ

Major Times Editor
Last updated: November 4, 2025 4:39 am
Major Times Editor Published November 4, 2025
Share
SHARE

, ਅੰਮ੍ਰਿਤਸਰ :

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਾਣ ਵਾਲੇ ਜਥੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਲਈ ਸੰਗਤਾਂ ਨਾਲ ਰਵਾਨਾ ਹੋਏ।ਮਿਥੇ ਪ੍ਰੋਗਰਾਮ ਅਨੁਸਾਰ ਇਹ ਜਥਾ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਦੇਰ ਰਾਤ ਪਹੁੰਚੇਗਾ ਜਿਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਮਗਰੋਂ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਵਾਲੀ ਸਥਿਤੀ ਕਾਰਨ ਅਟਾਰੀ-ਵਾਹਗਾ ਸਰਹੱਦ 1 ਮਈ ਤੋਂ ਪੂਰੀ ਤਰਾਂ ਯਾਤਰੂਆਂ ਲਈ ਬੰਦ ਕਰ ਦਿੱਤੀ ਸੀ। ਸੂਤਰਾਂ ਮੁਤਾਬਿਕ ਅੱਜ ਜਥਾ ਜਾਣ ਅਤੇ 13 ਨਵੰਬਰ ਨੂੰ ਜਥਾ ਵਾਪਸ ਆਉਂਣ ਸਮੇਂ ਹੀ ਅਟਾਰੀ-ਵਾਹਗਾ ਚੈਕ ਪੋਸਟ ਖੋਲੀ ਜਾਵੇਗੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸਕੱਤਰੇਤ ਦੇ ਮੀਡੀਆ ਇੰਚਾਰਜ ਜਸਕਰਨ ਸਿੰਘ ਜਾ ਰਿਹਾ ਹੈ। ਹੈ। ਜਥਾ ਅਟਾਰੀ ਬਾਡਰ ਰਾਹੀਂ ਸੜਕੀ ਮਾਰਗ ਤੋਂ ਪਾਕਿਸਤਾਨ ਵਾਹਗਾ ਰਸਤਿਓਂ ਸ੍ਰੀ ਨਨਕਾਨਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜੋ 5 ਨਵੰਬਰ ਨੂੰ ਸ੍ਰੀ ਨਨਕਾਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾ ਕੇ 6 ਨਵੰਬਰ ਨੂੰ ਗੁਰਦੁਆਰਾ ਸੱਚਾ ਸੋਦਾ ਦੇ ਦਰਸ਼ਨ ਕਰਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਪਹੁੰਚੇਗਾ ਅਤੇ 7 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ, 8 ਤੇ 9 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, 10 ਨਵੰਬਰ ਨੂੰ ਗੁਰਦੁਆਰਾ ਸ੍ਰੀ ਰੂੜੀ ਸਾਹਿਬ ਦੇ ਦਰਸ਼ਨ ਕਰਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚੇਗਾ ਜੋ 11 ਤੇ 12 ਨਵੰਬਰ ਨੂੰ ਉਥੇ ਹੀ ਦਰਸ਼ਨ ਦੀਦਾਰੇ ਕਰੇਗਾ ਅਤੇ 13 ਨਵੰਬਰ ਨੂੰ ਰਵਾਨਾ ਹੋ ਕੇ ਭਾਰਤ ਵਾਪਸ ਪਰਤੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਪੰਜਾਬ ‘ਚ ਕਾਰੋਬਾਰ ਤੇ ਨੌਕਰੀਆਂ ਲਈ ਖੁੱਲ੍ਹੇ ਨਵੇਂ ਦਰਵਾਜ਼ੇ, ਫਾਸਟਟ੍ਰੈਕ ਪੋਰਟਲ ਨੇ 96 ਫ਼ੀਸਦੀ ਪੁਰਾਣੇ ਕੇਸਾਂ ਨੂੰ ਕੀਤਾ ਸਾਫ਼

ਸਤਲੁਜ ਦੇ ਕਿਨਾਰਿਆਂ ਦਾ ਖੁਰਨਾ ਜਾਰੀ, ਚਾਰ ਥਾਵਾਂ ’ਤੇ ਸਥਿਤੀ ਨਾਜ਼ੁਕ

20 ਬੱਚਿਆਂ ਦੀ ਮੌਤ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ 8 ਦਵਾਈਆਂ ਦੇ ਇਸਤੇਮਾਲ ਤੇ ਖਰੀਦ ‘ਤੇ ਲੱਗੀ ਰੋਕ

ਈਡੀ ਜਲਦੀ ਹੀ ਕਿਸੇ ਅਦਾਕਾਰ-ਕ੍ਰਿਕਟਰ ਦੀ ਜਾਇਦਾਦ ਕਰੇਗੀ ਜ਼ਬਤ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?