By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹਰਿਵੱਲਭ ਸੰਗੀਤ ਸੰਮੇਲਨ ਨੌਜਵਾਨਾਂ ਨੂੰ ਸੰਗੀਤ ਦੀ ਅਮੀਰ ਪਰੰਪਰਾ ਨਾਲ ਜੋੜ ਰਿਹੈ : ਰਾਜਪਾਲ ਗੁਲਾਬ ਚੰਦ ਕਟਾਰੀਆ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹਰਿਵੱਲਭ ਸੰਗੀਤ ਸੰਮੇਲਨ ਨੌਜਵਾਨਾਂ ਨੂੰ ਸੰਗੀਤ ਦੀ ਅਮੀਰ ਪਰੰਪਰਾ ਨਾਲ ਜੋੜ ਰਿਹੈ : ਰਾਜਪਾਲ ਗੁਲਾਬ ਚੰਦ ਕਟਾਰੀਆ

Punjab

ਹਰਿਵੱਲਭ ਸੰਗੀਤ ਸੰਮੇਲਨ ਨੌਜਵਾਨਾਂ ਨੂੰ ਸੰਗੀਤ ਦੀ ਅਮੀਰ ਪਰੰਪਰਾ ਨਾਲ ਜੋੜ ਰਿਹੈ : ਰਾਜਪਾਲ ਗੁਲਾਬ ਚੰਦ ਕਟਾਰੀਆ

Major Times Editor
Last updated: December 28, 2025 7:53 am
Major Times Editor Published December 28, 2025
Share
SHARE

ਨੌਜਵਾਨ ਪੀੜ੍ਹੀ ਨੂੰ ਆਪਣੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਦੀ ਲੋੜ ’ਤੇ ਦਿੱਤਾ ਜ਼ੋਰ

150 ਸਾਲਾਂ ਤੋਂ ਭਾਰਤੀ ਸ਼ਾਸਤਰੀ ਸੰਗੀਤ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਮਹਾਸਭਾ ਦੀ ਕੀਤੀ ਸ਼ਲਾਘਾ

ਜਲੰਧਰ,

Contents
ਨੌਜਵਾਨ ਪੀੜ੍ਹੀ ਨੂੰ ਆਪਣੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਦੀ ਲੋੜ ’ਤੇ ਦਿੱਤਾ ਜ਼ੋਰ150 ਸਾਲਾਂ ਤੋਂ ਭਾਰਤੀ ਸ਼ਾਸਤਰੀ ਸੰਗੀਤ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਮਹਾਸਭਾ ਦੀ ਕੀਤੀ ਸ਼ਲਾਘਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਨੀਵਾਰ ਨੂੰ ਸ਼ਾਸਤਰੀ ਸੰਗੀਤ ਨੂੰ ਲੋਕਾਂ ਨੂੰ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਦੱਸਦਿਆਂ ਨੌਜਵਾਨਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਸੱਭਿਆਚਾਰਕ ਖਜ਼ਾਨਿਆਂ ਵਿੱਚੋਂ ਇੱਕ ਸ਼ਾਸਤਰੀ ਸੰਗੀਤ ਨੂੰ ਸਹੀ ਮਾਅਨਿਆਂ ਵਿੱਚ ਸਮਝਣ ਲਈ ਭਾਰਤ ਦੀ ਸ਼ਾਸਤਰੀ ਸੰਗੀਤ ਦੀ ਅਮੀਰ ਪਰੰਪਰਾ ਨੂੰ ਅਪਣਾਉਣ ਦਾ ਸੱਦਾ ਦਿੱਤਾ। ਰਾਜਪਾਲ ਇੱਥੇ ਸ਼੍ਰੀ ਦੇਵੀ ਤਲਾਬ ਮੰਦਿਰ ਵਿਖੇ 150ਵੇਂ ਹਰਿਵੱਲਭ ਸੰਗੀਤ ਸੰਮੇਲਨ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਮੇਲਨ ਵੱਲੋਂ ਪਿਛਲੀ ਡੇਢ ਸਦੀ ਤੋਂ ਰਿਵਾਇਤੀ ਭਾਰਤੀ ਸੰਗੀਤ ਦੀ ਲੌਅ ਨੂੰ ਜੀਵਤ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਜਾ ਰਹੀ ਹੈ। ਰਾਜਪਾਲ ਨੇ ਕਿਹਾ ਕਿ ਉਹ ਇਸ ਵਿਸ਼ਵ-ਪ੍ਰਸਿੱਧ ਸੰਮੇਲਨ ਦੇ 150ਵੇਂ ਇਤਿਹਾਸਕ ਸਮਾਗਮ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਹਰਿਵੱਲਭ ਮਹਾਸਭਾ ਦੇ ਚੇਅਰਮੈਨ ਸ਼ੀਤਲ ਵਿਜ ਅਤੇ ਪ੍ਰਧਾਨ ਪੂਰਨਿਮਾ ਬੇਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਹ ਸਾਲ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਹ ‘ਵੰਦੇ ਮਾਤਰਮ’ ਦੇ 150 ਸਾਲ ਅਤੇ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਨੂੰ ਦਰਸਾਉਂਦਾ ਹੈ। ਦੇਸ਼ ਦੇ ਆਜ਼ਾਦੀ ਅੰਦੋਲਨ ਵਿੱਚ ਸੰਗੀਤ ਦੀ ਭੂਮਿਕਾ ‘ਤੇ ਚਾਨਣਾ ਪਾਉਂਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੇਸ਼ ਭਗਤੀ ਨਾਲ ਭਰਪੂਰ ਰਚਨਾਵਾਂ ਨੇ ਜਨ ਚੇਤਨਾ ਨੂੰ ਜਗਾਉਣ ਅਤੇ ਆਜ਼ਾਦੀ ਦੇ ਸੰਘਰਸ਼ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਹਰਿਵੱਲਭ ਸੰਗੀਤ ਸੰਮੇਲਨ ਭਾਰਤ ਦੀ ਅਮੀਰ ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
ਰਾਜਪਾਲ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਅਜਿਹੇ ਉਤਸਵਾਂ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਜੋ ਭਾਰਤ ਦੀ ਸੱਭਿਆਚਾਰਕ ਵਿਰਾਸਤ ਦੇ ਸਾਰ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ ਕਰੀਬ 150 ਸਾਲਾਂ ਤੋਂ ਲਗਾਤਾਰ ਦੁਨੀਆ ਦੇ ਸਭ ਤੋਂ ਪੁਰਾਣੇ ਸ਼ਾਸਤਰੀ ਸੰਗੀਤ ਉਤਸਵਾਂ ਵਿੱਚੋਂ ਇੱਕ ਦੀ ਮੇਜ਼ਬਾਨੀ ਕਰ ਰਿਹਾ ਹੈ, ਜੋ ਉੱਭਰ ਰਹੇ ਕਲਾਕਾਰਾਂ ਨੂੰ ਇੱਕ ਵਿਸ਼ਵਵਿਆਪੀ ਪਲੇਟਫਾਰਮ ਪ੍ਰਦਾਨ ਕਰਨ ਦੇ ਨਾਲ-ਨਾਲ ਭਾਰਤੀ ਸ਼ਾਸਤਰੀ ਸੰਗੀਤ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪ੍ਰਬੰਧਕ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੇ ਸਮਰਪਣ ਨੇ ਜਲੰਧਰ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਦਿਵਾਈ ਹੈ। ਉਨ੍ਹਾਂ ਨੇ ਭਾਗ ਲੈਣ ਵਾਲੇ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨੂੰ ਭਾਰਤੀ ਸ਼ਾਸਤਰੀ ਸੰਗੀਤ ਦੀ ਸੇਵਾ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਆਪਣੀ ਸੱਭਿਆਚਾਰਕ ਅਤੇ ਸੰਗੀਤਕ ਵਿਰਾਸਤ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਅਵਾਰਾ ਪਸ਼ੂਆਂ ਦਾ ਮਾਮਲਾ ਪੁੱਜਿਆ ਹਾਈਕੋਰਟ, ਸਰਕਾਰ ਤੋਂ ਹਾਈਕੋਰਟ ਨੇ ਮੰਗਿਆ ਜਵਾਬ

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ‘ਚ ਜਗਾਈ “ਪੰਜਾਬੀਅਤ” ਦੀ ਭਾਵਨਾ : ਹਰਜੋਤ ਬੈਂਸ

‘ਚਰਨ ਸੁਹਾਵੇ ਗੁਰ ਚਰਨ ਯਾਤਰਾ’ ਬਰੇਲੀ ਲਈ ਰਵਾਨਾ, ਸੰਗਤ ਨੇ ਗੁਰੂ ਸਾਹਿਬ ਦੇ ਪ੍ਰਤੀਕ ਜੋੜਾ ਸਾਹਿਬ ਦੇ ਸ਼ਰਧਾ ਨਾਲ ਕੀਤੇ ਦਰਸ਼ਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਫੋਰਟਿਸ ਹਸਪਤਾਲ ‘ਚ ਜਾਣਿਆ ਗਾਇਕ ਜਵੰਦਾ ਦਾ ਹਾਲ,

ਲੁਧਿਆਣਾ ’ਚ ‘ਆਪ’ ਦੀ ਧੰਨਵਾਦ ਰੈਲੀ ’ਚ ਚੱਲੀਆਂ ਤਾੜ-ਤਾੜ ਗੋਲੀਆਂ, ਸਾਬਕਾ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਕੀਤੀ ਫਾਇਰਿੰਗ, ਪੰਜ ਜ਼ਖ਼ਮੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?