By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹਰੇਕ ਹੜ੍ਹ ਪ੍ਰਭਾਵਿਤ ਪਿੰਡ ‘ਚ ਇੱਕ ਗਜ਼ਟਿਡ ਅਫਸਰ ਕਰੇਗਾ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ-ਮੁੱਖ ਮੰਤਰੀ ਭਗਵੰਤ ਮਾਨ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹਰੇਕ ਹੜ੍ਹ ਪ੍ਰਭਾਵਿਤ ਪਿੰਡ ‘ਚ ਇੱਕ ਗਜ਼ਟਿਡ ਅਫਸਰ ਕਰੇਗਾ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ-ਮੁੱਖ ਮੰਤਰੀ ਭਗਵੰਤ ਮਾਨ

Punjab

ਹਰੇਕ ਹੜ੍ਹ ਪ੍ਰਭਾਵਿਤ ਪਿੰਡ ‘ਚ ਇੱਕ ਗਜ਼ਟਿਡ ਅਫਸਰ ਕਰੇਗਾ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ-ਮੁੱਖ ਮੰਤਰੀ ਭਗਵੰਤ ਮਾਨ

Major Times Editor
Last updated: September 5, 2025 3:42 am
Major Times Editor Published September 5, 2025
Share
SHARE

ਮੇਜਰ ਟਾਈਮਸ ਬਿਉਰੋ ਚੰਡੀਗੜ੍ਹ :

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਸਾਬਕਾ ਮੰਤਰੀ ਮਹਿੰਦਰ ਸਿੰਘ ਕੇਯਪੀ ਦੇ ਘਰ ਫਸੋਸ ਕਰਨ ਪਹੁੰਚੇ ਰਾਧਾ ਸੁਆਮੀ ਡੇਰਾ ਬਿਆਸਮੁਖੀ

ਵਿਧਾਨ ਸਭਾ ’ਚ ਪ੍ਰਦਰਸ਼ਨ: ਅਸ਼ਵਨੀ ਸ਼ਰਮਾ ਨੇ ਕੀਤੀ ਕਾਰਵਾਈ ਦੀ ਮੰਗ

ਹੁਣ ਪੰਜਾਬ ਦੇ ਲੋਕਾਂ ਨੂੰ ਮਿਲਣਗੀਆਂ ਹਜ਼ਾਰਾਂ ਨੌਕਰੀਆਂ! ਜਾਪਾਨ ਦੀ ਇਹ ਵੱਡੀ ਕੰਪਨੀ ਪੰਜਾਬ ‘ਚ ਨਿਵੇਸ਼ ਕਰੇਗੀ 400 ਕਰੋੜ

ਸਿਵਲ ਤੇ ਪੁਲਿਸ ਅਫ਼ਸਰਾਂ ਨੂੰ ਵ੍ਹਟਸਐਪ ਗਰੁੱਪ ਛੱਡਣ ਦੇ ਨਿਰਦੇਸ਼ ! ਪੰਜਾਬ ਸਰਕਾਰ ਦੇ ਫੈਸਲੇ ਤੋਂ ਅਫ਼ਸਰਸ਼ਾਹੀ ਨਾਰਾਜ਼

CM ਭਗਵੰਤ ਮਾਨ ਨੇ ਜਾਪਾਨ ਨਾਲ ਮੁੱਖ ਖੇਤਰਾਂ ‘ਚ ਰਣਨੀਤਕ ਭਾਈਵਾਲੀ ਦੀ ਕੀਤੀ ਵਕਾਲਤ,

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?