ਲੁਧਿਆਣਾ :
ਨਗਰ ਕੀਰਤਨ ਸ਼ਤਾਬਦੀ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਸਰਕਾਰ ਅਤੇ ਬਿਹਾਰ ਟੂਰਿਜਮ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ 17 ਸਤੰਬਰ 2025 ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋਂ ਆਰੰਭ ਕੀਤੀ ਗਈ, ਜੋ ਕਿ ਵੱਖ-ਵੱਖ ਸੂਬਿਆਂ ਬਿਹਾਰ, ਝਾਰਖੰਡ, ਉੜੀਸਾ, ਬੰਗਾਲ, ਯੂਪੀ, ਦਿੱਲੀ, ਹਰਿਆਣਾ ਅਤੇ ਉੱਤਰਾਖੰਡ ਤੋਂ ਹੁੰਦੀ ਹੋਈ 20 ਤਰੀਕ ਨੂੰ ਪੰਜਾਬ ਪੁੱਜੀ ਅਤੇ ਵੱਖ-ਵੱਖ ਜ਼ਿਲਿ੍ਹਆਂ ’ਚੋਂ ਹੁੰਦੀ ਹੋਈ ਅੱਜ ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਮਿੱਲ ਦੇ ਸਾਹਮਣੇ ਪੁੱਜਣ ’ਤੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗਰੇਵਾਲ ਅਤੇ ਸਮੂਹ ਪਾਰਟੀ ਵਰਕਰਾਂ ਵੱਲੋਂ ਜਾਗਰਤੀ ਯਾਤਰਾ ’ਚ ਹਾਜ਼ਰ ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਕੌਂਸਲਰ ਲਵਲੀ ਮਨੋਚਾ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਸੁਖਮੇਲ ਗਰੇਵਾਲ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਮਨਜੀਤ ਚੌਹਾਨ, ਮਨੁਕਮਨਜੀਤ ਸਿੰਘ, ਸਰਬਜੀਤ ਸਿੰਘ, ਅਕੁੰਰ ਗੁਲਾਟੀ, ਮਨਵੀਰ ਸੰਧੂ, ਜਸਪ੍ਰੀਤ ਮਿੱਠੂ, ਬਖਸ਼ੀਸ ਹੀਰ, ਰਣਜੀਤ ਰਾਣਾ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਪਾਰਟੀ ਵਰਕਰ ਆਦਿ ਹਾਜ਼ਰ ਸਨ।

