By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹੁਣ ਪੰਜਾਬ ਦੇ ਲੋਕਾਂ ਨੂੰ ਮਿਲਣਗੀਆਂ ਹਜ਼ਾਰਾਂ ਨੌਕਰੀਆਂ! ਜਾਪਾਨ ਦੀ ਇਹ ਵੱਡੀ ਕੰਪਨੀ ਪੰਜਾਬ ‘ਚ ਨਿਵੇਸ਼ ਕਰੇਗੀ 400 ਕਰੋੜ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹੁਣ ਪੰਜਾਬ ਦੇ ਲੋਕਾਂ ਨੂੰ ਮਿਲਣਗੀਆਂ ਹਜ਼ਾਰਾਂ ਨੌਕਰੀਆਂ! ਜਾਪਾਨ ਦੀ ਇਹ ਵੱਡੀ ਕੰਪਨੀ ਪੰਜਾਬ ‘ਚ ਨਿਵੇਸ਼ ਕਰੇਗੀ 400 ਕਰੋੜ

Punjabbreaking

ਹੁਣ ਪੰਜਾਬ ਦੇ ਲੋਕਾਂ ਨੂੰ ਮਿਲਣਗੀਆਂ ਹਜ਼ਾਰਾਂ ਨੌਕਰੀਆਂ! ਜਾਪਾਨ ਦੀ ਇਹ ਵੱਡੀ ਕੰਪਨੀ ਪੰਜਾਬ ‘ਚ ਨਿਵੇਸ਼ ਕਰੇਗੀ 400 ਕਰੋੜ

Major Times Editor
Last updated: December 4, 2025 8:08 am
Major Times Editor Published December 4, 2025
Share
SHARE

ਚੰਡੀਗੜ੍ਹ।

ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ, ਜਾਪਾਨ ਦੀ ਮੋਹਰੀ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨਾਲ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਇੱਕ ਰਸਮੀ ਸਮਝੌਤਾ ਕੀਤਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਸੂਬੇ ਵਿੱਚ ਇੱਕ ਸਕਿੱਲ ਐਕਸੀਲੈਂਸ ਸੈਂਟਰ ਸਥਾਪਤ ਕਰਨ ਲਈ ਸਾਂਝੇਦਾਰੀ ਅਤੇ ਸਹਿਯੋਗ ‘ਤੇ ਸਹਿਮਤੀ ਪ੍ਰਗਟਾਈ ਹੈ, ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ, ਕਾਮਿਆਂ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗੀ।ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਾਂਝੇਦਾਰੀ ਉਨ੍ਹਾਂ ਆਧੁਨਿਕ ਅਤੇ ਤਕਨੀਕੀ ਹੁਨਰਾਂ ‘ਤੇ ਵੀ ਕੇਂਦਰਿਤ ਹੈ ਜੋ ਅੱਜ ਆਮ ਤੌਰ ‘ਤੇ ਉਪਲਬਧ ਨਹੀਂ ਹਨ। ਸਮਝੌਤੇ ਤਹਿਤ ਉਦਯੋਗ ਅਤੇ ਗਲੋਬਲ ਮਾਪਦੰਡਾਂ ਅਨੁਸਾਰ ਸਿਖਲਾਈ ਸਰਟੀਫਿਕੇਸ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ (ਐਮਓਯੂ) ਪੰਜਾਬ ਅਤੇ ਪੂਰੇ ਭਾਰਤ ਵਿੱਚ ਟੀ.ਐਸ.ਐਫ. ਅਤੇ ਹੋਰ ਵੱਡੇ ਉਦਯੋਗਾਂ ਵਿੱਚ ਅਪ੍ਰੈਂਟਿਸਸ਼ਿਪ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਨਵੇਂ ਰਾਹ ਖੋਲ੍ਹੇਗਾ। ਮਾਨ ਨੇ ਦੱਸਿਆ ਕਿ ਇਹ ਪ੍ਰੋਜੈਕਟ ਕਿਸੇ ਪੌਲੀਟੈਕਨਿਕ/ਤਕਨੀਕੀ ਸੰਸਥਾ ਨਾਲ ਸਾਂਝੇ ਤੌਰ ‘ਤੇ ਸਿਖਲਾਈ ਅਤੇ ਅਕਾਦਮਿਕ ਸਹਿਯੋਗ ਨੂੰ ਵੀ ਮਜ਼ਬੂਤ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਦਯੋਗ ਦੀਆਂ ਜ਼ਰੂਰਤਾਂ ਦੇ ਆਧਾਰ ‘ਤੇ ਟੀ.ਐਸ.ਐਫ. ਵਿੱਤੀ ਸਹਾਇਤਾ, ਤਕਨੀਕੀ ਜਾਣਕਾਰੀ, ਸਿਖਲਾਈ ਸਹਿਯੋਗ ਅਤੇ ਪਾਠਕ੍ਰਮ (curriculum) ਨਿਰਮਾਣ ਵਿੱਚ ਵੀ ਮਦਦ ਕਰੇਗਾ। ਇਸ ਦੌਰਾਨ ਅਪ੍ਰੈਂਟਿਸਸ਼ਿਪ ਦੀ ਸਹੂਲਤ ਵੀ ਉਪਲਬਧ ਹੋਵੇਗੀ ਅਤੇ ਯੋਗ ਸਿਖਿਆਰਥੀਆਂ ਨੂੰ ਢੁਕਵੇਂ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਦੌਰਾਨ, ਟੀ.ਐਸ.ਐਫ. ਸਮੂਹ ਨੇ ਪੰਜਾਬ ਵਿੱਚ ਕੰਮ ਕਰਨ ਦੇ ਆਪਣੇ ਅਨੁਭਵ ਸਾਂਝੇ ਕਰਦਿਆਂ ਇਸ ਨੂੰ ਮਜ਼ਬੂਤ ਉਦਯੋਗ-ਸਰਕਾਰ ਸਾਂਝੇਦਾਰੀ, ਆਸਾਨ ਪ੍ਰਕਿਰਿਆਵਾਂ, ਉੱਚ ਗੁਣਵੱਤਾ ਵਾਲੇ ਕਾਰਜਬਲ ਦੀ ਉਪਲਬਧਤਾ, ਨਿਰਵਿਘਨ ਬਿਜਲੀ ਸਪਲਾਈ ਅਤੇ ਅਨੁਕੂਲ ਨਿਵੇਸ਼ ਮਾਹੌਲ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਵਿਸਥਾਰ ਪ੍ਰੋਜੈਕਟ ਰਾਹੀਂ ਇਹ ਸਾਂਝੇਦਾਰੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਲੋੜੀਂਦੀਆਂ ਪ੍ਰਵਾਨਗੀਆਂ ਅਤੇ ਸੰਚਾਲਨ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਵਿੱਚ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਤੋਂ ਨਿਰੰਤਰ ਸਹਿਯੋਗ ਦੀ ਉਮੀਦ ਜਤਾਈ।

ਹਰਪਾਲ ਚੀਮਾ ਤੇ ਬੈਂਸ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕਿਹਾ- ਹਰ ਨੁਕਸਾਨ ਦੀ ਹੋਵੇਗੀ ਭਰਪਾਈ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ

ਬਿਲਾਸਪੁਰ ‘ਚ ਜ਼ਮੀਨ ਬੱਸ ‘ਤੇ ਪਹਾੜ ਤੋਂ ਡਿੱਗਿਆ ਮਲਬਾ, ਦੱਬਣ ਕਾਰਨ 15 ਲੋਕਾਂ ਦੀ ਮੌਤ; CM ਸੁੱਖੂ ਨੇ ਪ੍ਰਗਟਾਇਆ ਦੁੱਖ

ਇਹ ਕੱਪੜਾ ਮਜ਼ਬੂਤੀ, ਲਚਕ ਅਤੇ ਹਲਕਾਪਣ ਲਈ ਪ੍ਰਸਿੱਧ ਹੈ। ਇਸ ਤੋਂ ਪੈਰਾਸ਼ੂਟ ਅਤੇ ਰੱਸੀਆਂ ਵੀ ਬਣਾਈਆਂ ਜਾਂਦੀਆਂ ਹਨ। ਇਸ ਕੱਪੜੇ ਵਾਲੇ ਧਰਮ ਝੰਡੇ ਨੂੰ ਰਾਮ ਮੰਦਰ ਦੇ ਮੁੱਖ ਸ਼ਿਖਰ ’ਤੇ ਲਗਪਗ 191 ਫੀਟ ਉਚਾਈ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਾਲ ਸਮਾਰੋਹ ਦੇ ਵਿਚਕਾਰ ਲਹਿਰਾਉਣਗੇ।

ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?