ਮੋਗਾ :
ਡੀਸੀ ਮੋਗਾ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਚ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ।

