By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: ਹੈਰੋਇਨ-ਆਈਸ ਸਪਲਾਈ ਚੇਨ ਦਾ ਪਰਦਾਫਾਸ਼, ਚਾਰ ਕਿਲੋ ਹੈਰੋਇਨ, ਇੱਕ ਕਿਲੋ ਆਈਸ ਡਰੱਗ ਤੇ ਇੱਕ ਗਲੋਕ ਪਿਸਤੌਲ ਸਣੇ ਸੱਤ ਮੁਲਜ਼ਮ ਗ੍ਰਿਫ਼ਤਾਰ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - ਹੈਰੋਇਨ-ਆਈਸ ਸਪਲਾਈ ਚੇਨ ਦਾ ਪਰਦਾਫਾਸ਼, ਚਾਰ ਕਿਲੋ ਹੈਰੋਇਨ, ਇੱਕ ਕਿਲੋ ਆਈਸ ਡਰੱਗ ਤੇ ਇੱਕ ਗਲੋਕ ਪਿਸਤੌਲ ਸਣੇ ਸੱਤ ਮੁਲਜ਼ਮ ਗ੍ਰਿਫ਼ਤਾਰ

Punjab

ਹੈਰੋਇਨ-ਆਈਸ ਸਪਲਾਈ ਚੇਨ ਦਾ ਪਰਦਾਫਾਸ਼, ਚਾਰ ਕਿਲੋ ਹੈਰੋਇਨ, ਇੱਕ ਕਿਲੋ ਆਈਸ ਡਰੱਗ ਤੇ ਇੱਕ ਗਲੋਕ ਪਿਸਤੌਲ ਸਣੇ ਸੱਤ ਮੁਲਜ਼ਮ ਗ੍ਰਿਫ਼ਤਾਰ

Major Times Editor
Last updated: December 30, 2025 4:12 pm
Major Times Editor Published December 30, 2025
Share
SHARE

, ਅੰਮ੍ਰਿਤਸਰ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸ ਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰੀਤ ਸਿੰਘ (20), ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਦਵਿੰਦਰ ਸਿੰਘ ਉਰਫ਼ ਬਾਊ (33) ਅਤੇ ਅੰਮ੍ਰਿਤਸਰ ਦੇ ਪਿੰਡ ਬੁਆ ਨੰਗਲੀ ਦੇ ਮਨਦੀਪ ਸਿੰਘ (24) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਨਸ਼ੀਲੇ ਪਦਾਰਥ ਪਾਕਿਸਤਾਨ ਤੋਂ ਤਸਕਰੀ ਕਰਕੇ ਹੈਂਡਲਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਥਾਨਕ ਮਾਡਿਊਲਾਂ ਰਾਹੀਂ ਸੂਬੇ ਭਰ ਵਿੱਚ ਵੰਡੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਹਿਲਾਂ ਜੱਜਬੀਰ ਸਿੰਘ ਉਰਫ਼ ਜੱਜ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 225 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚਕਰਤਾਵਾਂ ਨੇ ਡਿਜੀਟਲ ਸੰਚਾਰ ਰਾਹੀਂ ਨਿਰੰਤਰ ਪੁੱਛਗਿੱਛ ਅਤੇ ਤਕਨੀਕੀ ਵਿਸ਼ਲੇਸ਼ਣ ਦੀ ਸਹਾਇਤਾ ਨਾਲ ਸਪਲਾਈ ਲੜੀ ਨੂੰ ਤੋੜਦਿਆਂ ਉਸਦੇ ਸਾਥੀ ਜਸਪਾਲ ਸਿੰਘ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕਰਕੇ 1.6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਲਗਾਤਾਰ ਹੋਏ ਖੁਲਾਸਿਆਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅਨਮੋਲਪ੍ਰੀਤ ਸਿੰਘ, ਹਰਪਿੰਦਰ ਸਿੰਘ ਉਰਫ਼ ਭਿੰਦਾ ਅਤੇ ਤਰੁਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕਰ ਲਈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸਪੱਸ਼ਟ ਨਿਰਦੇਸ਼ਾਂ ‘ਤੇ ਕੰਮ ਕਰਦੇ ਸਨ ਅਤੇ ਕੋਰੀਅਰ ਅਤੇ ਡਿਸਟ੍ਰੀਬਿਊਟਰ ਵਜੋਂ ਜ਼ਿਲ੍ਹੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਡਿਲਵਰੀ ਲਈ ਤਾਲਮੇਲ ਕਰਦੇ ਸਨ। ਸੀਪੀ ਨੇ ਦੱਸਿਆ ਕਿ ਇਸੇ ਕਾਰਵਾਈ ਦੌਰਾਨ ਨੈੱਟਵਰਕ ਦੇ ਅਗਲੇ ਪੜਾਅ ਦਾ ਪਰਦਾਫਾਸ਼ ਉਦੋਂ ਹੋਇਆ ਜਦੋਂ ਪੁਲਿਸ ਨੇ ਨਿਯਮਤ ਗਸ਼ਤ ਦੌਰਾਨ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਸਮੇਤ ਦਵਿੰਦਰ ਉਰਫ਼ ਬਾਊ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ‘ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਆਈਸੀਈ ਬਰਾਮਦ ਕੀਤੀ। ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਪਿਛਲੇ ਅਪਰਾਧਿਕ ਰਿਕਾਰਡ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਜੱਜਬੀਰ ਉਰਫ਼ ਜੱਜ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਸ਼ਾਮਲ ਹੈ, ਜਸਪਾਲ ਸਿੰਘ ਉਰਫ਼ ਜੱਸ ਅਸਲਾ ਐਕਟ ਤਹਿਤ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਦਵਿੰਦਰ ਸਿੰਘ ਉਰਫ਼ ਬਾਊ ਐਨਡੀਪੀਐਸ ਐਕਟ ਤਹਿਤ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਦਵਿੰਦਰ ਉਰਫ਼ ਬਾਊ ਲਗਭਗ ਦਸ ਸਾਲ ਦੁਬਈ ਵਿੱਚ ਰਹਿਣ ਤੋਂ ਬਾਅਦ ਲਗਭਗ ਡੇਢ ਸਾਲ ਪਹਿਲਾਂ ਹੀ ਭਾਰਤ ਵਾਪਸ ਆਇਆ ਸੀ, ਜਿਸ ਦੌਰਾਨ ਉਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸੰਪਰਕ ਬਣਾਏ।  ਇਸ ਸਬੰਧੀ ਦੋ ਵੱਖ-ਵੱਖ ਮਾਮਲੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੇ ਗਏ ਹਨ।

ਜ਼ੀਰਕਪੁਰ ‘ਚ ਪਟਾਕਿਆਂ ‘ਚ ਬਾਰੂਦ ਭਰਦੇ ਸਮੇਂ ਭਿਆਨਕ ਧਮਾਕਾ; ਨੌਜਵਾਨ ਗੰਭੀਰ ਜ਼ਖਮੀ

ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ: ਹਰਪਾਲ ਚੀਮਾ

ਦੀਵਾਲੀ ਵਾਲੇ ਦਿਨ ਨੌਂ ਥਾਵਾਂ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਤੁਰੰਤ ਕਾਰਵਾਈ ਕਰਕੇ ਭਾਰੀ ਨੁਕਸਾਨ ਹੋੋਣੋਂ ਰੋਕਿਆ

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਹੜ੍ਹ ਪੀੜਤ ਪੰਜਾਬ ਨੂੰ ਮੁਆਵਜ਼ੇ ਦੀ ਆਸ: ਪੰਜਾਬ ਸਰਕਾਰ ਨੇ 11855 ਕਰੋੜ ਦੇ ਨੁਕਸਾਨ ਦੀ ਰਿਪੋਰਟ NDMA ਨੂੰ ਸੌਂਪੀ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਜਲੰਧਰ ਵਿਚ ਮਥਾ ਟੇਕ ਕੇ ਬਾਹਰ ਆਏ ਆਪ ਨੇਤਾ ਦਾ ਗੋਲਆਂ ਮਾਰ ਕੇ ਕਤਲ,

Major Times Editor Major Times Editor February 6, 2026
ਆਪ ਆਗੂ ਲੱਕੀ ਓਬਰਾਏ ਦੀ ਗੋਲਿਆਂ ਮਾਰ ਕੇ ਹਤਿਆ
ਡਾ. ਨਵਜੋਤ ਸਿੱਧੂ ਨੇ ਛੱਡੀ ਕਾਂਗਰਸ,
ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸਜਾਈ ਸ਼ੋਭਾ ਯਾਤਰਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ CM ਦੇ ਕਰੀਬੀ ਮਨੋਜ ਮਨੂ ਵੜਿੰਗ ਦਾ ਦੇਹਾਂਤ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਦਿੱਲੀ ‘ਚ ਖੁੱਲ੍ਹੇਗਾ ਦੁਨੀਆ ਦਾ ਸਭ ਤੋਂ ਵੱਡਾ ਮਿਊਜ਼ੀਅਮ, ਹਰ ਸਾਲ ਆਉਣਗੇ ਕਰੋੜਾਂ ਸੈਲਾਨੀ
ਜੇ ਵਧ ਗਿਆ ਹੈ ਯੂਰਿਕ ਐਸਿਡ ਤਾਂ ਇਨ੍ਹਾਂ 5 ਚੀਜ਼ਾਂ ਤੋਂ ਜ਼ਰੂਰ ਕਰੋ ਪਰਹੇਜ਼; ਨਹੀਂ ਤਾਂ ਵਿਗੜ ਸਕਦੀ ਹੈ ਤਬੀਅਤ
ਸਾਵਧਾਨ ! ਜੇਕਰ ਤੁਹਾਡੀਆਂ ਅੱਖਾਂ ‘ਚ ਦਿਖਾਈ ਦੇ ਰਹੇ ਹਨ ਇਹ ਲੱਛਣ, ਤਾਂ ਸਮਝੋ ਖ਼ਤਰੇ ‘ਚ ਹੈ ਤੁਹਾਡੀ ਕਿਡਨੀ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?