ਪਟਿਆਲਾ : 
ਜਲੰਧਰ ’ਚ 13 ਸਾਲਾ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮੁਲਜ਼ਮ ਨੂੰ ਅਦਾਲਤ ਤੋਂ ਜਲਦ ਫਾਂਸੀ ਦੀ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ•। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹੁਕਮ ਦਿੱਤੇ ਗਏ ਹਨ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਐੱਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪਰ ਸਰਕਾਰ ਦਾ ਪੂਰਾ ਯਤਨ ਰਹੇਗਾ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ ਕੋਰਟ ਵਿਚ ਚਲਾ ਕੇ ਫਾਂਸੀ ਦੀ ਸਜ਼ਾ ਦਿਵਾਈ ਜਾਵੇ। ਇਸ ਤੋਂ ਇਲਾਵਾ ਸਰਕਾਰ ਇਹ ਚਾਹੁੰਦੀ ਹੈ ਕਿ ਜਿੰਨੇ ਦਿਨ ਲੋਕਾਂ ਨੂੰ ਇਸ ਦੁੱਖਦਾਈ ਘਟਨਾ ਯਾਦ ਹੋਵੇ, ਉਦੋਂ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਹੋ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਇਸ ਤਰ੍ਹਾਂ ਦਾ ਕਦਮ ਉਠਾਉਣ ਦਾ ਸੋਚ ਵੀ ਨਾ ਸਕੇ। ਪਟਿਆਲਾ : ਜਲੰਧਰ ’ਚ 13 ਸਾਲਾ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਮੁਲਜ਼ਮ ਨੂੰ ਅਦਾਲਤ ਤੋਂ ਜਲਦ ਫਾਂਸੀ ਦੀ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ•। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹੁਕਮ ਦਿੱਤੇ ਗਏ ਹਨ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਐੱਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪਰ ਸਰਕਾਰ ਦਾ ਪੂਰਾ ਯਤਨ ਰਹੇਗਾ ਕਿ ਇਸ ਮਾਮਲੇ ਨੂੰ ਫਾਸਟ ਟ੍ਰੈਕ ਕੋਰਟ ਵਿਚ ਚਲਾ ਕੇ ਫਾਂਸੀ ਦੀ ਸਜ਼ਾ ਦਿਵਾਈ ਜਾਵੇ। ਇਸ ਤੋਂ ਇਲਾਵਾ ਸਰਕਾਰ ਇਹ ਚਾਹੁੰਦੀ ਹੈ ਕਿ ਜਿੰਨੇ ਦਿਨ ਲੋਕਾਂ ਨੂੰ ਇਸ ਦੁੱਖਦਾਈ ਘਟਨਾ ਯਾਦ ਹੋਵੇ, ਉਦੋਂ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਹੋ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਇਸ ਤਰ੍ਹਾਂ ਦਾ ਕਦਮ ਉਠਾਉਣ ਦਾ ਸੋਚ ਵੀ ਨਾ ਸਕੇ।

