ਚੰਡੀਗੜ੍ਹ :
ਦੇਸ਼ ਭਰ ਵਿਚ ਬੱਚਿਆਂ ਲਈ ਖੰਘ ਦੀ ਦਵਾਈ ਵਜੋਂ ਜਾਣਿਆ ਜਾਂਦਾ ਕਫ ਸਿਰਪ ਕੋਲਡਰਿਫ ਨੂੰ ਪੰਜਾਬ ਸਰਕਾਰ ਨੇ ਬੈਨ ਕਰਨ ਮਗਰੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਅੱਠ ਦਵਾਈਆਂ ਦੀ ਵਰਤੋਂ ਅਤੇ ਖਰੀਦ ‘ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਵੱਲੋਂ ਇਹ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਬਾਅਦ ਐਡਵਰਸ ਰਿਐਕਸ਼ ਸਾਹਮਣੇ ਆਉਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਬੈਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਸਰਕਾਰ ਨੇ ਕਿਉਂ ਲਿਆ ਇਹ ਫੈਸਲਾ ?
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਕਫ ਦੀ ਦਵਾਈ ਖਾਣ ਨਾਲ 20 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਸੂਬੇ ਵਿੱਚ ਕੋਲਡਰਿਫ ਕਫ ਦੀ ਦਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।
Coldrif ਕਫ ਸਿਰਪ ‘ਚ ਮਿਲਾਈ ਗਈ ਡਾਈਥੀਲੀਨ ਗਲਾਈਕਾਲ ਦੀ ਵਧ ਮਾਤਰਾ
ਦੱਸਿਆ ਜਾ ਰਿਹਾ ਹੈ ਕਿ Coldrif ਕਫ ਸਿਰਪ ਵਿਚ 46.23% ਡਾਈਥੀਲੀਨ ਗਲਾਈਕਾਲ ਨਾਮ ਦਾ ਤੱਤ ਪਾਇਆ ਗਿਆ ਹੈ, ਜੋ ਕਿ ਉਦਯੋਗਿਕ ਇਕਾਈਆਂ ਵਿਚ ਵਰਤਿਆ ਜਾਂਦਾ ਹੈ। ਇਹ ਇਕ ਜ਼ਹਿਰੀਲਾ ਤੱਤ ਹੈ। ਇਸ ਸਿਰਪ ਦੀ ਥੋੜੀ ਜਿਹੀ ਓਵਰਡੋਜ਼ ਵੀ ਬੱਚੇ ਲਈ ਜਾਨਲੇਵਾ ਸਿੱਧ ਹੋ ਸਕਦੀ ਹੈ।
20 ਬੱਚਿਆਂ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਵਿੱਚ ਜ਼ਹਿਰੀਲੇ ਖੰਘ ਸਿਰਪ ਕਾਰਨ ਹੁਣ ਤੱਕ 20 ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ, ਤੋਂ ਬਾਅਦ ਵਿਕਰੀ, ਵੰਡ ਅਤੇ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ ਪੂਰੀ ਪਾਬੰਦੀ ਲਗਾ ਦਿੱਤੀ ਹੈ। ਇਹ ਘਾਤਕ ਰਸਾਇਣ ਜਿਗਰ, ਗੁਰਦੇ ਅਤੇ ਦਿਮਾਗੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਹਿਲਾਂ ਕਈ ਦੇਸ਼ਾਂ ਵਿੱਚ ਵੱਡੇ ਪੱਧਰ ‘ਤੇ ਜ਼ਹਿਰ ਪੈਦਾ ਕਰ ਚੁੱਕਾ ਹੈ। ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਦੇ ਸੰਯੁਕਤ ਕਮਿਸ਼ਨਰ (ਡਰੱਗਜ਼) ਨੇ ਸਾਰੇ ਡਰੱਗ ਡੀਲਰਾਂ, ਥੋਕ ਵਿਕਰੇਤਾਵਾਂ ਅਤੇ ਮੈਡੀਕਲ ਸਟੋਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਮੌਜੂਦਾ ਸਟਾਕ ਨੂੰ ਤੁਰੰਤ ਸੀਲ ਕੀਤਾ ਜਾਣਾ ਚਾਹੀਦਾ ਹੈ ਅਤੇ FDA ਨੂੰ ਰਿਪੋਰਟ ਕੀਤਾ ਜਾਣਾ ਚਾਹੀਦਾ ਹੈ। ਉਲੰਘਣਾ ਕਰਨ ਵਾਲਿਆਂ ਨੂੰ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੇ ਤਹਿਤ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।