By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: 350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਅਰੋੜਾ ਤੇ ਜਾਖੜ ਆਹਮੋ-ਸਾਹਮਣੇ, PM ਦੀ ਸ਼ਮੂਲੀਅਤ ਨਾ ਹੋਣ ਨੂੰ ਲੈ ਕੇ ਇਲਜ਼ਾਮਬਾਜ਼ੀ ਦਾ ਦੌਰ ਸ਼ੁਰੂ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - 350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਅਰੋੜਾ ਤੇ ਜਾਖੜ ਆਹਮੋ-ਸਾਹਮਣੇ, PM ਦੀ ਸ਼ਮੂਲੀਅਤ ਨਾ ਹੋਣ ਨੂੰ ਲੈ ਕੇ ਇਲਜ਼ਾਮਬਾਜ਼ੀ ਦਾ ਦੌਰ ਸ਼ੁਰੂ

Punjab

350 ਸਾਲਾ ਸ਼ਹੀਦੀ ਸਮਾਗਮਾਂ ਦੌਰਾਨ ਅਰੋੜਾ ਤੇ ਜਾਖੜ ਆਹਮੋ-ਸਾਹਮਣੇ, PM ਦੀ ਸ਼ਮੂਲੀਅਤ ਨਾ ਹੋਣ ਨੂੰ ਲੈ ਕੇ ਇਲਜ਼ਾਮਬਾਜ਼ੀ ਦਾ ਦੌਰ ਸ਼ੁਰੂ

Major Times Editor
Last updated: November 27, 2025 3:56 am
Major Times Editor Published November 27, 2025
Share
SHARE

ਚੰਡੀਗੜ੍ਹ :

ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਸਮਾਗਮਾਂ ਵਿਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਨਾ ਹੋਣ ਨੂੰ ਲੈ ਕੇ ਇਲਜ਼ਾਮਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਤੇ ਭਾਜਪਾ ਨੇ ਇਕ-ਦੂਜੇ ’ਤੇ ਹਮਲਾ ਬੋਲਿਆ ਹੈ। ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ 350 ਸਾਲਾ ਸਮਾਗਮਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਮੂਲੀਅਤ ਨਾ ਕਰਨ ’ਤੇ ਨੌਵੇਂ ਗੁਰੂ ਦੀ ਕੁਰਬਾਨੀ ਪ੍ਰਤੀ “ਸਪਸ਼ਟ ਅਪਮਾਨ” ਦੱਸਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਲਈ ਆਯੋਜਿਤ ਸਮਾਗਮ ਵਿਚ ਸ਼ਿਰਕਤ ਕੀਤੀ ਹੈ। ਜਾਖੜ ਨੇ ਅਰੋੜਾ ਨੂੰ ਜਨਤਕ ਤੌਰ ’ਤੇ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ। ਅਮਨ ਅਰੋੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਾਰੇ ਕੇਂਦਰੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਸਮੇਤ ਵੱਖ-ਵੱਖ ਆਗੂਆਂ ਨੂੰ ਸੱਦੇ ਭੇਜੇ ਗਏ ਸਨ। ਮਾਨ ਵਜ਼ਾਰਤ ਦੇ ਮੰਤਰੀ ਨਿੱਜੀ ਤੌਰ ‘ਤੇ ਸੱਦਾ ਦੇਣ ਲਈ ਗਏ ਅਤੇ ਉਨ੍ਹਾਂ ਨੂੰ ਉਮੀਦ ਸੀ ਕਿ ਸ਼ਾਇਦ ਗੁਰੂ ਸਾਹਿਬ ਨੂੰ ਮੱਥਾ ਟੇਕਣ ਦਾ ਮੌਕਾ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਲੈ ਆਵੇਗਾ, ਜਦਕਿ ਅੱਜ ਉਨ੍ਹਾਂ ਨੇ ਅਸਲੀ ਰੰਗ ਦਿਖਾ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੁਰੂਕਸ਼ੇਤਰ ਵਿਚ ਸਨ ਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭੇਟ ਕਰਨ ਕਿਉਂ ਨਹੀਂ ਆਏ? ਅਰੋੜਾ ਨੇ ਭਾਜਪਾ ਦੀ ਗੈਰ-ਹਾਜ਼ਰੀ ਨੂੰ ਸਿਰਫ਼ ਸਿੱਖਾਂ ਦੇ ਅਪਮਾਨ ਵਜੋਂ ਨਹੀਂ, ਸਗੋਂ ਉਸ ਕੌਮ ਦੇ ਅਪਮਾਨ ਵਜੋਂ ਦਰਸਾਇਆ, ਜਿਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਬਚਾਇਆ ਸੀ। ਉਨ੍ਹਾਂ ਕਿਹਾ ਇਹ ਉਨ੍ਹਾਂ 500 ਕਸ਼ਮੀਰੀ ਪੰਡਿਤ ਭਰਾਵਾਂ ਦਾ ਅਪਮਾਨ ਹੈ ਜੋ ਸ੍ਰੀਨਗਰ ਤੋਂ 500 ਕਿੱਲੋਮੀਟਰ ਪੈਦਲ ਚੱਲ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਕੋਲ ਫ਼ਰਿਆਦ ਲੈ ਕੇ ਆਏ ਸਨ। ਅਰੋੜਾ ਨੇ ਕਿਹਾ, “ਜੇਕਰ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨਾ ਹੁੰਦੀ ਤਾਂ ਅੱਜ ਭਾਰਤ ਅੱਜ ਹਿੰਦੋਸਤਾਨ ਨਾ ਹੁੰਦਾ। ਓਧਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਨੂੰ ਬੇਬੁਨਿਆਦ ਕਰਾਰ ਦਿੱਤਾ। ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵਿਚ ਹਾਜ਼ਰੀ ਭਰੀ ਹੈ। ਭਾਰਤ ਸਰਕਾਰ ਨੇ ਇੱਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ ਹੈ ਤੇ ਲਾਲ ਕਿਲ੍ਹੇ ਵਿਚ ਰਾਸ਼ਟਰੀ ਪੱਧਰ ਦਾ ਸਮਾਗਮ ਕੀਤਾ। ਜਾਖੜ ਨੇ ਕਿਹਾ ਕਿ ਭਾਜਪਾ ਦੀ ਸੂਬਾ ਇਕਾਈ ਵੱਲੋਂ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਮੱਥਾ ਟੇਕ ਕੇ ਅਰਦਾਸ ਕੀਤੀ ਸੀ। ਜਾਖੜ ਨੇ ਸਵਾਲ ਕੀਤਾ ਕਿ ਸ੍ਰੋਮਣੀ ਕਮੇਟੀ ਨੇ ਵੀ ‘ਆਪ’ ਸਰਕਾਰ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਸੀ ਪਰ ਆਮ ਆਦਮੀ ਪਾਰਟੀ ਦਾ ਆਗੂ ਜਾਂ ਮੰਤਰੀ ਐੱਸਜੀਪੀਸੀ ਦੇ ਸਮਾਗਮ ਵਿਚ ਕਿਉਂ ਨਹੀਂ ਗਏ? ਜਾਖੜ ਨੇ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ 26 ਅਗਸਤ ਨੂੰ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਦੇ ਮੁੱਖ ਮੰਤਰੀ ਨਾਲ ਬ੍ਰੇਕਫਾਸਟ ਸਕੀਮ ਦੇਖਣ ਚਲੇ ਗਏ ਸਨ। ਜਾਖੜ ਨੇ ਸਵਾਲ ਕੀਤਾ ਕੀ ਤਾਮਿਲਨਾਡੂ ਦੇ ਮੁੱਖ ਮੰਤਰੀ ਸਮਾਗਮ ਵਿਚ ਸ਼ਾਮਲ ਹੋਏ ਹਨ। ਜਾਖੜ ਨੇ ਕਿਹਾ ਕਿ ਨਿੱਜੀ ਸਿਆਸਤ ਚਮਕਾਉਣ ਲਈ ਆਪ ਨੇ ਵਿਧਾਨ ਸਭਾ ਸੈਸ਼ਨ ਅਤੇ ਆਪਣੀਆਂ ਫੋਟੋਆਂ ਵਾਲੇ ਬੈਨਰਾਂ ਤੇ ਕਰੋੜਾਂ ਰੁਪਏ ਖਰਚੇ, ਜਦਕਿ ਇਹ ਪੈਸਾ ਜੇ ਅਨੰਦਪੁਰ ਸਾਹਿਬ ਦੇ ਵਿਕਾਸ ਉੱਤੇ ਖਰਚਿਆ ਜਾਂਦਾ ਤਾਂ ਇਹ ਵੱਧ ਲਾਭਦਾਇਕ ਹੁੰਦਾ।

ਔਰਤਾਂ ਦੀ ਭਲਾਈ ਲਈ ਸਰਕਾਰ ਦਾ ਵੱਡਾ ਕਦਮ: ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬੇ ਤੇ ਉਨ੍ਹਾਂ ਤੱਕ ਰਾਹਤ ਪਹੁੰਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ Sarkarekhalsa.Org ਵੈੱਬਸਾਈਟ ਦਾ ਐਲਾਨ

ਜਸਪ੍ਰੀਤ ਸਿੰਘ ਸੈਣੀ ਚੁਣੇ ਗਏ ਪੰਜਾਬ ਪ੍ਰੈਸ ਕਲੱਬ ਜਲੰਧਰ ਦੇ ਨਵੇਂ ਪ੍ਰਧਾਨ

ਰੁਜ਼ਗਾਰ ਦੀ ਲੋਹੜੀ ਮੰਗਣ ਪੁੱਜੇ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ

ਤਰਨਤਾਨਰ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ,

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?