ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਸੂਬੇ ’ਚ ਜੰਗੀ ਪੱਧਰ ’ਤੇ ਕਰਵਾ ਰਹੀ ਵਿਕਾਸ ਕਾਰਜ : ਮੋਹਿੰਦਰ ਭਗਤ

ਜਲੰਧਰ, major time

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਬਸਤੀ ਬਾਵਾ ਖੇਲ ਇਲਾਕੇ ’ਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਵਿੱਚ 23.82 ਲੱਖ ਰੁਪਏ ਦੀ ਲਾਗਤ ਨਾਲ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨ ਘਾਟ ਦੇ ਨਵੀਨੀਕਰਨ ਦੇ ਕੰਮ, ਆਰੀਆ ਸਮਾਜ ਵੇਦ ਮੰਦਿਰ/ਧਰਮਸ਼ਾਲਾ, ਬਸਤੀ ਬਾਵਾ ਖੇਲ ਵਿਖੇ 15.10 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੀ ਉਸਾਰੀ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ਵਿਖੇ 14.98 ਲੱਖ ਰੁਪਏ ਦੀ ਲਾਗਤ ਨਾਲ ਸਟੇਜ ਦਾ ਨਿਰਮਾਣ ਸ਼ਾਮਲ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਦੇ ਨਾਲ-ਨਾਲ ਇਲਾਕਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ’ਤੇ ਜ਼ੋਰ ਦੇ ਰਹੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪ੍ਰਵਾਨਗੀ ਦੇ ਕੇ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੌਰਾਨ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਲੋਕਾਂ ਨੂੰ ਜਿਥੇ ਆਪਣੇ ਧਾਰਮਿਕ ਤੇ ਸਮਾਜਿਕ ਸਮਾਗਮ ਕਰਨ ਲਈ ਸਹੂਲਤ ਮਿਲੇਗੀ ਉਥੇ ਰਾਮ ਲੀਲਾ ਗਰਾਊਂਡ ਵਿੱਚ ਸਟੇਜ ਦਾ ਨਿਰਮਾਣ ਹੋਣ ਨਾਲ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਬਿਹਤਰ ਢੰਗ ਨਾਲ ਹੋ ਸਕਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ।

Add a Comment

Leave a Reply

Your email address will not be published. Required fields are marked *