By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
Jalandhar

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ

Drone show held in Nakodar dedicated to the 650th birth anniversary of Sri Guru Ravidass Maharaj Ji

Varesh Neelkanth
Last updated: September 7, 2026 11:04 pm
Varesh Neelkanth
16 hours ago
Share
SHARE

ਵੱਡੀ ਗਿਣਤੀ ਸੰਗਤ ਨੇ ਸ਼ਰਧਾ ਨਾਲ ਕੀਤੀ ਸ਼ਿਰਕਤ

ਆਧੁਨਿਕ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਕਰਵਾਇਆ ਜਾਣੂ

650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਵੱਡੇ ਪੱਧਰ ‘ਤੇ ਮਨਾ ਰਹੀ ਪੰਜਾਬ ਸਰਕਾਰ : ਇੰਦਰਜੀਤ ਕੌਰ

ਨਕੋਦਰ,

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਸ਼ਾਮ ਨੂੰ ਨਕੋਦਰ ਵਿਖੇ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਡ੍ਰੋਨ ਸ਼ੋਅ ਕਰਵਾਇਆ ਗਿਆ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਗਏ ਡ੍ਰੋਨ ਸ਼ੋਅ ਦੌਰਾਨ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸ਼ਿਰਕਤ ਕੀਤੀ ਗਈ। ਡ੍ਰੋਨ ਸ਼ੋਅ ਵਿੱਚ ਸ਼ਾਮਲ ਵੱਡੀ ਗਿਣਤੀ ਸੰਗਤ ਨੂੰ ਆਧੁਨਿਕ ਤਕਨੀਕ, ਅਧਿਆਤਮਕਤਾ ਅਤੇ ਬਿਰਤਾਂਤ ਵਰਣਨ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। ਸ਼ੋਅ ਦੌਰਾਨ 500 ਡ੍ਰੋਨਾਂ ਰਾਹੀਂ ਆਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖਤਾ ਅਤੇ ਆਪਸੀ ਸਾਂਝ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਆਪਣੀ ਅਮੀਰ ਸਮਾਜਿਕ ਤੇ ਅਧਿਆਤਮਕ ਵਿਰਾਸਤ ਨਾਲ ਜੋੜਨ ਲਈ ਇਹ ਵਿਲੱਖਣ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਜਿਥੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਉਥੇ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਤੇ ਦਰਸ਼ਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਗੁਰੂ ਜੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਵੈਨਾਂ, ਮੈਰਾਥਨ ਅਤੇ ਹੋਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜੋ ਕਿ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ ਵਿੱਚ ਵਿਕਸਿਤ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਇਹ ਜ਼ਿਲ੍ਹੇ ਦਾ ਪਹਿਲਾ ਸ਼ੋਅ ਹੈ, ਜੋ ਕਿ ਨਕੋਦਰ ਵਿਖੇ ਕਰਵਾਇਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਡ੍ਰੋਨ ਸ਼ੋਅ ਕਰਵਾਏ ਜਾਣਗੇ।ਡਰੋਨ ਸ਼ੋਅ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਨਾਲ ਸੰਗਤ ਨੂੰ ਜੋੜਿਆ ਗਿਆ। ਜ਼ਿਕਰਯੋਗ ਹੈ ਕਿ 8 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ, ਜਲੰਧਰ, 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਪ੍ਰਧਾਨ ਨਗਰ ਕੌਂਸਲ ਪ੍ਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਸਵੀਰ ਸਿੰਘ ਧੰਜਲ, ਚੇਅਰਮੈਨ ਮਾਰਕੀਟ ਕਮੇਟੀ ਬਿਲਗਾ ਜਸਵੀਰ ਸਿੰਘ ਸੰਗੋਵਾਲ, ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ ਲਖਵੀਰ ਸਿੰਘ, ਐਸ.ਡੀ.ਐਮ. ਨਕੋਦਰ ਸਿਮਰਨਜੀਤ ਸਿੰਘ, ਡੀ.ਐਸ.ਪੀ. ਸਰਵਣ ਸਿੰਘ ਬੱਲ, ਬੀ.ਡੀ.ਪੀ.ਓ. ਅਭੈ ਚੰਦਰ ਤੋਂ ਇਲਾਵਾ ਕੌਂਸਲਰ, ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚਾਂ-ਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

जालंधर में पंजाब कांग्रेस का भाजपा के खिलाफ जोरदार प्रदर्शन: खड़गे की रैली स्थल के ‘शुद्धिकरण’ और राहुल गांधी पर FIR का जताया विरोध
पंजाब सरकार के बहिष्कार और विरोध के बीच जस्टिस अश्वनी कुमार मिश्रा ने ली पंजाब एवं हरियाणा हाईकोर्ट के चीफ जस्टिस पद की शपथ
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
ਜੁਲੰਧਰ ਜਿਮਖਾਨਾ ਕਲੱਬ ਚੋਣਾਂ ਵਿੱਚ ਤਰਨਜੋਤ ਸਿੰਘ ਸਿਡਾਨਾ ਨੇ ਐਗਜ਼ੈਕਟਿਵ ਮੈਂਬਰ ਦੇ ਅਹੁਦੇ ਲਈ ਪੇਸ਼ ਕੀਤੀ ਦਾਅਵੇਦਾਰੀ
सुबह की सैर पर निकली महिला को धक्का देकर कानों की बालियां छीनीं
Share This Article
Facebook Whatsapp Whatsapp Telegram Email Print
Previous Article पंजाब में बिजली संकट की आशंका: प्राइवेट थर्मल प्लांटों में बचा 3 दिन का कोयला; केंद्र ने दावों को नकारा, कहा- 117% स्टॉक मौजूद
Next Article ਖੇਡਾਂ ਵਤਨ ਪੰਜਾਬ ਦੀਆਂ-2026
Leave a Comment

Leave a Reply Cancel reply

Your email address will not be published. Required fields are marked *

पिज्जा डिलीवरी की आड़ में चल रहा था ड्रग सिंडिकेट: कैलिफोर्निया में पंजाब का कंवलप्रीत गिरफ्तार
Breaking Crime
वित्त मंत्री हरपाल चीमा से सवाल पूछने वाले बुजुर्ग की मौ/त: मौत से पहले वायरल वीडियो में मंत्री और सरपंच को ठहराया जिम्मेदार
Punjab Breaking Politics
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Jalandhar
ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Jalandhar
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?