By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ
Jalandhar

ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਦੀ ਹਦਾਇਤ

Varesh Neelkanth
Last updated: September 7, 2026 11:07 pm
Varesh Neelkanth
16 hours ago
Share
SHARE

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ’ਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਜਲੰਧਰ

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵਿੱਤੀ ਸਾਲ 2026-27 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਜੂਨ 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਮੀਟਿੰਗ ਦੇ ਕਨਵੀਨਰ ਐੱਮ. ਐੱਸ. ਮੋਤੀ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ, ਜਲੰਧਰ ਨੇ ਕਮੇਟੀ ਦੇ ਸਨਮੁੱਖ ਰੱਖਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਦੇਣ ਲਈ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਅਤੇ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੀ.ਡੀ. ਰੇਸ਼ੋ ਵਿੱਚ ਸੁਧਾਰ ਲਿਆਉਣ ’ਤੇ ਵੀ ਜ਼ੋਰ ਦਿੱਤਾ। ਐਲ.ਡੀ.ਐਮ. ਨੇ ਦੱਸਿਆ ਕਿ ਬੈਂਕਾਂ ਨੇ 30 ਜੂਨ 2026 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਦੇ ਟੀਚੇ 5200 ਕਰੋੜ ਰੁਪਏ ਦੇ ਸਾਹਮਣੇ 9825 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਅਤੇ ਪਹਿਲੀ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ। ਖੇਤੀਬਾੜੀ ਕਰਜ਼ੇ ਦੇ 1217 ਕਰੋੜ ਰੁਪਏ ਦੇ ਟੀਚੇ ਸਾਹਮਣੇ 1456 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 30 ਜੂਨ, 2026 ਤੱਕ 13871 ਕਰੋੜ ਰੁਪਏ ਦੇ ਕੁੱਲ ਕਰਜ਼ੇ ਵੰਡੇ ਜਾ ਚੁੱਕੇ ਹਨ। ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਯਸ਼ ਭਾਰਦਵਾਜ ਐਲ.ਡੀ.ਓ., ਬੈਂਕਾਂ ਦੇ ਨੁਮਾਇੰਦੇ, ਰੂਡਸੈੱਟ ਤੋਂ ਡਾਇਰੈਕਟਰ ਮਨਜੀਤ ਸਿੰਘ, ਜ਼ਿਲ੍ਹਾ ਖੇਤੀਬਾੜੀ ਦਫ਼ਤਰ ਤੋਂ ਡਾ. ਜਸਵੀਰ ਸਿੰਘ, ਡੀ ਡੀ ਐੱਮ ਨਾਬਾਰਡ ਸਵਿਤਾ ਸਿੰਘ ਤੋਂ ਇਲਾਵਾ ਬਾਗਬਾਨੀ, ਮੱਛੀਪਾਲਣ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

भाजपा के खिलाफ प्रदर्शन में आप नेताओं की आपस में तीखी बहस, बोले- चोर के साथ फोटो नहीं कराता
PCS ਸੁਰਿੰਦਰ ਸਿੰਘ ਬਣੇ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ; ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ
ਵੰਡ ਦਾ ਦਰਦ ਪੰਜਾਬੀ ਕਦੇ ਨਹੀਂ ਭੁੱਲ ਸਕਦੇ : ਕੇਵਲ ਸਿੰਘ ਢਿੱਲੋਂ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਕੋਦਰ ਵਿਖੇ ਹੋਇਆ ਡ੍ਰੋਨ ਸ਼ੋਅ
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Share This Article
Facebook Whatsapp Whatsapp Telegram Email Print
Previous Article ਖੇਡਾਂ ਵਤਨ ਪੰਜਾਬ ਦੀਆਂ-2026
Next Article ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
Leave a Comment

Leave a Reply Cancel reply

Your email address will not be published. Required fields are marked *

पिज्जा डिलीवरी की आड़ में चल रहा था ड्रग सिंडिकेट: कैलिफोर्निया में पंजाब का कंवलप्रीत गिरफ्तार
Breaking Crime
वित्त मंत्री हरपाल चीमा से सवाल पूछने वाले बुजुर्ग की मौ/त: मौत से पहले वायरल वीडियो में मंत्री और सरपंच को ठहराया जिम्मेदार
Punjab Breaking Politics
ਅੱਖਾਂ ਦਾਨ ਕਰਕੇ ਕਿਸੇ ਦੀ ਹਨ੍ਹੇਰੀ ਜਿੰਦਗੀ ਨੂੰ ਕਰ ਸਕਦੇ ਹਾਂ ਰੌਸ਼ਨ : ਡਾ. ਰਾਜੇਸ਼ ਗਰਗ
Jalandhar
ਖੇਡਾਂ ਵਤਨ ਪੰਜਾਬ ਦੀਆਂ-2026
Jalandhar
पंजाब में बिजली संकट की आशंका: प्राइवेट थर्मल प्लांटों में बचा 3 दिन का कोयला; केंद्र ने दावों को नकारा, कहा- 117% स्टॉक मौजूद
Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?