ਮੋਗਾ:
ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਹਿਮਤਪੁਰੇ ਪੁਲ ਕੋਲ ਬਹੁਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪਤਾ ਲੱਗਾ ਹੈ ਕਿ ਗੈਸ ਟੈਂਕਰ ਅਤੇ ਸਵਿਫਟ ਕਾਰ ਵਿਚ ਜ਼ੋਰਦਾਰ ਟੱਕਰ ਹੋਈ ਹੈ। ਕਾਰ ਵਿਚ ਸਵਾਰ ਪਿੰਡ ਨੈਣੇਵਾਲ ਬਰਨਾਲਾ ਤੋਂ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਕਾਰ ਵਿਚ ਇੱਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋਣ ਦਾ ਪਤਾ ਲੱਗਾ ਹੈ ਅਤੇ ਦੂਸਰੇ ਜ਼ਖ਼ਮੀ ਵਿਅਕਤੀ ਨੂੰ ਮੋਗਾ ਮੈਡੀਸਿਟੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪਿੰਡ ਬਿਲਾਸਪੁਰ ਤੋਂ ਸਮਾਜ ਸੇਵਾ ਐਮਬੂਲੈਂਸ ਮੌਕੇ ‘ਤੇ ਪਹੁੰਚੀ ਤੁਰੰਤ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ।