ਜ਼ਮਾਨਤ ਤੋਂ ਬਾਅਦ ਵਸੂਲੀ ਮਾਮਲੇ ’ਚ ਗ੍ਰਿਫ਼ਤਾਰ, ਤਿੰਨ ਦਿਨ ਦਾ ਰਿਮਾਂਡ ਲਿਆ
ਜਲੰਧਰ :
ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀਆਂ ਮੁਸੀਬਤਾਂ ਘੱਟ ਨਹੀਂ ਹੋ ਰਹੀਆਂ, ਉਹ ਭ੍ਰਿਸ਼ਟਾਚਾਰ ਐਕਟ ਤਹਿਤ ਲੰਬੇ ਸਮੇਂ ਤੋਂ ਜੇਲ੍ਹ ’ਚ ਸਨ। ਬੁੱਧਵਾਰ ਰਾਤ ਨੂੰ ਹੀ ਉਨ੍ਹਾਂ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ ਸੀ ਪਰ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਉਨ੍ਹਾਂ ਨੂੰ ਗੁਰੂ ਕ੍ਰਿਪਾ ਪਾਰਕਿੰਗ ਦੇ ਠੇਕੇਦਾਰ ਰਮੇਸ਼ ਕੁਮਾਰ ਤੋਂ ਜਬਰੀ ਵਸੂਲੀ ਦੇ ਦੋਸ਼ ਦੇ ਇਕ ਹੋਰ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਮੁਲਜ਼ਮ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

